ਬਟਾਲਾ 'ਚ 2 ਧਿਰਾਂ ਵਿਚਕਾਰ ਚੱਲੀਆਂ ਗੋਲੀਆਂ, ਸਾਬਕਾ ਸਰਪੰਚ ਦੀ ਮੌਤ, 3 ਗ੍ਰਿਫ਼ਤਾਰ 
Published : Feb 6, 2023, 1:57 pm IST
Updated : Feb 6, 2023, 1:57 pm IST
SHARE ARTICLE
Sarwan Singh
Sarwan Singh

ਗੋਲੀ ਲੱਗਣ ਕਾਰਨ 2 ਹਮਲਾਵਰ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦੇ ਸਾਥੀ ਉਨ੍ਹਾਂ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚ ਗਏ।

ਬਟਾਲਾ  : ਪਿੰਡ ਦਹੀਆ 'ਚ ਕਾਰ ਸਵਾਰ 6 ਲੋਕਾਂ ਨੇ ਸਾਬਕਾ ਸਰਪੰਚ ਦੇ ਘਰ ਵੜ ਕੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਸਾਬਕਾ ਸਰਪੰਚ ਵੱਲੋਂ ਵੀ ਆਪਣੀ ਲਾਇਸੈਂਸੀ ਪਿਸਤੌਲ ਨਾਲ ਜਵਾਬੀ ਫਾਇਰ ਕੀਤੇ ਗਏ। ਜਿਸ ਦੌਰਾਨ ਸਾਬਕਾ ਸਰਪੰਚ ਦੀ ਛਾਤੀ ਨੇੜੇ ਗੋਲੀ ਲੱਗ ਗਈ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਬਟਾਲਾ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਗੋਲੀ ਲੱਗਣ ਕਾਰਨ 2 ਹਮਲਾਵਰ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦੇ ਸਾਥੀ ਉਨ੍ਹਾਂ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚ ਗਏ। ਉੱਥੇ ਦੁਬਾਰਾ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ, ਜਿੱਥੇ ਪੁਲਿਸ ਨੇ ਦੋਹਾਂ ਧਿਰਾਂ 'ਤੇ ਕਾਬੂ ਪਾਇਆ। 

ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ ਸਰਵਣ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਦਹੀਆ ਦੇ ਤੌਰ 'ਤੇ ਕੀਤੀ ਗਈ ਹੈ ਅਤੇ ਜ਼ਖਮੀ ਹੋਏ 2 ਹਮਲਾਵਰਾਂ ਦੀ ਪਛਾਣ ਹਰਪਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਭਾਂਬੋਈ ਅਤੇ ਆਕਾਸ਼ਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਭਾਜੀ ਨੰਗਲ ਦੇ ਤੌਰ 'ਤੇ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਰਵਣ  ਸਿੰਘ ਦੇ ਪੁੱਤਰ ਜਤਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਲਗਭਗ 10 ਵਜੇ ਉਹ ਆਪਣੇ ਘਰ ਸੌਂ ਰਹੇ ਸਨ ਕਿ ਉਨ੍ਹਾਂ ਦੇ ਘਰ ਬਾਹਰ ਕਾਰ 'ਤੇ ਸਵਾਰ ਹੋ ਕੇ 6 ਵਿਅਕਤੀ ਆਏ।

File Photo

ਉਹ ਉਸ ਦੇ ਪਿਤਾ ਨੂੰ ਆਵਾਜ਼ਾਂ ਮਾਰਨ ਲੱਗੇ ਤਾਂ ਜਦੋਂ ਪਿਤਾ ਨੇ ਬਾਹਰ ਜਾ ਕੇ ਗੇਟ ਖੋਲ੍ਹਿਆ ਤਾਂ ਉਹ ਜ਼ਬਰਨ ਘਰ ਅੰਦਰ ਦਾਖ਼ਲ ਹੋ ਗਏ। ਜਦੋਂ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਵੀ ਜਵਾਬੀ ਫਾਇਰ ਕੀਤੇ। ਇਸ ਦੌਰਾਨ ਇਕ ਗੋਲੀ ਪਿਤਾ ਦੀ ਛਾਤੀ ਨੇੜੇ ਜਾ ਲੱਗੀ ਅਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਪਿਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।

ਇਸ ਦੀ ਸੂਚਨਾ ਮਿਲਦੇ ਹੀ ਐੱਸ. ਪੀ., ਹੈੱਡ ਕੁਆਰਟਰ ਗੁਰਪ੍ਰੀਤ ਸਿੰਘ ਥਾਣਾ ਘੁਮਾਨ ਦੇ ਪ੍ਰਭਾਰੀ, ਐੱਸ. ਐੱਚ. ਓ. ਬਲਕਾਰ ਸਿੰਘ, ਡੀ. ਐੱਸ. ਪੀ. ਗੁਰਬਿੰਦਰਬੀਰ ਸਿੰਘ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਮ੍ਰਿਤਕ ਸਾਬਕਾ ਸਰਪੰਚ ਦੀ ਲਾਸ਼ ਨੂੰ ਸਿਵਲ ਹਸਪਤਾਲ 'ਚ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਪਰਿਵਾਰਿਕ ਮੈਾਂਬਰਾਂ ਦੇ ਬਿਆਨ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਵੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 3 ਦੋਸ਼ੀ ਗ੍ਰਿਫ਼ਤਾਰ ਕਰ ਲਏ ਹਨ ਤੇ 7 ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। 
 

SHARE ARTICLE

ਏਜੰਸੀ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement