
ਮਾਮਲਾ ਦਰਜ ਕਰ ਕੀਤੀ ਜਾ ਰਹੀ ਤਫਤੀਸ਼
ਟਾਂਡਾ ਉੜਮੁੜ: ਪੁਲਿਸ ਪ੍ਰਸ਼ਾਸਨ ਵਲੋਂ ਸਖਤੀ ਦੇ ਬਾਵਜੂਦ ਅਪਰਾਧਿਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਟਾਂਡਾ ਉੜਮੁੜ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ 9 ਸਾਲ ਦੀ ਮਸੂਮ ਬੱਚੀ ਨਾਲ ਜਿਸਮਾਨੀ ਸ਼ੋਸ਼ਣ ਕਰਨ ਵਾਲੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ: ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਨੌਜਵਾਨ, ਮੌਤ
ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ ਜਿਸ ਦੀ ਪਛਾਣ ਮੁਕੇਸ਼ ਉਰਫ਼ ਨਤੇਸ਼ਵਰ ਉਰਫ਼ ਨਾਗੇਸ਼ਵਰ ਪਾਸਵਾਨ ਪੁੱਤਰ ਜਫਸੂ ਪਾਸਵਾਨ ਮੂਲ ਵਾਸੀ ਛੋਟਾ ਲੋਚਾ (ਕਿਸ਼ਨਗੰਜ) ਬਿਹਾਰ ਵਜੋਂ ਹੋਈ ਹੈ। ਮੁਕੇਸ਼ ਪੰਜਾਬ ਵਿਚ ਇਥੇ ਬੇਗੋਵਾਲ ਵਿਖੇ ਰਹਿ ਰਿਹਾ ਹੈ।
ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਨੇ ਜਾਅਲੀ ਨੋਟ ਛਾਪਣ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼
ਇਸ ਮਾਮਲੇ ਵਿਚ ਪੀੜਤ ਬੱਚੀ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਪਰਵਾਸੀ ਠੇਕੇਦਾਰ ਨੇ ਉਸ ਦੀ ਗੈਰ ਮੌਜੂਦਗੀ ਵਿਚ ਉਸ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਬੱਚੀ ਨਾਲ ਗ਼ਲਤ ਕੰਮ ਕੀਤਾ ਹੈ। ਮਾਂ ਦੇ ਬਿਆਨ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।