ਪੰਜਾਬ 'ਚ ਆਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਦਿੱਤੀ ਜਾਵੇਗੀ ਸਿੱਖਿਆ, ਈ-ਸੁਰੱਖਿਆ ਦੀ ਜਾਣ-ਪਛਾਣ ਦਾ ਸਿਲੇਬਸ ਤਿਆਰ
Published : Feb 6, 2024, 8:57 pm IST
Updated : Feb 6, 2024, 8:57 pm IST
SHARE ARTICLE
File Photo
File Photo

2 ਜਮਾਤਾਂ ਨੂੰ ਪੜ੍ਹਾਇਆ ਜਾਵੇਗਾ ਸਿਲੇਬਸ 

ਚੰਡੀਗੜ੍ਹ - ਹੁਣ ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਮ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ ਪੜਾਅ ਵਿਚ ਉਨ੍ਹਾਂ ਸਕੂਲਾਂ ਵਿਚ ਲਾਗੂ ਕੀਤਾ ਜਾਵੇਗਾ ਜਿੱਥੇ ਸਟੂਡੈਂਟਸ ਪੁਲਿਸ ਕੈਡੇਟ (ਐਸਪੀਸੀ) ਸਕੀਮ ਚੱਲ ਰਹੀ ਹੈ।  

ਸਿੱਖਿਆ ਵਿਭਾਗ ਅਨੁਸਾਰ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਵਿਸ਼ਾ ਪੜ੍ਹਾਇਆ ਜਾਵੇਗਾ। ਵਿਭਾਗ ਵੱਲੋਂ ਇਹ ਸਿਲੇਬਸ ਉਨ੍ਹਾਂ ਮਾਸਟਰ ਟਰੇਨਰਾਂ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ। ਜਿਸ ਨੇ ਪੁਲਿਸ ਕੈਡੇਟ ਸਕੀਮ ਵਿਚ ਸ਼ਾਮਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਫਿਲੌਰ ਤੋਂ ਸਿਖਲਾਈ ਲਈ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਬਾਰੇ ਸੁਚੱਜੇ ਢੰਗ ਨਾਲ ਜਾਗਰੂਕ ਕਰ ਸਕੇ। ਇਸ ਦੇ ਨਾਲ ਹੀ ਉਹ ਵਿਦਿਆਰਥੀਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਆਸਾਨੀ ਨਾਲ ਦੇ ਸਕੇ।  

ਵਿਭਾਗ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਐਸਪੀਸੀ ਦੀਆਂ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਨਾਲ-ਨਾਲ ਇਸ ਸਿਲੇਬਸ ਬਾਰੇ ਸਿਖਲਾਈ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਐਸਪੀਸੀ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ 28 ਪੰਨਿਆਂ ਦੀ ਕਿਤਾਬ ਤਿਆਰ ਕੀਤੀ ਗਈ ਹੈ। ਇਹ ਕਿਤਾਬ ਅੰਗਰੇਜ਼ੀ ਵਿਚ ਹੈ। ਯਾਦ ਰਹੇ ਕਿ ਪੰਜਾਬ ਵਿਚ ਸਭ ਤੋਂ ਵੱਧ ਲੋਕ ਧੋਖਾਧੜੀ ਦਾ ਸ਼ਿਕਾਰ ਹਨ। ਪਿਛਲੇ ਇੱਕ ਸਾਲ ਵਿਚ 400 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ।  


 

SHARE ARTICLE

ਏਜੰਸੀ

Advertisement

ਤੁਹਾਡਾ ਇਕ-ਇਕ ਵੋਟ ਕਿੰਨਾ ਜ਼ਰੂਰੀ ਹੈ ਦੇਸ਼ ਲਈ? ਖ਼ਾਸ ਪ੍ਰੋਗਰਾਮ ਰਾਹੀਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

19 May 2024 10:24 AM

ਵੱਡੇ ਲੀਡਰਾਂ ਨੂੰ ਵਖ਼ਤ ਪਾਉਣ ਲਈ ਚੋਣਾਂ 'ਚ ਖੜ੍ਹ ਗਈ PhD ਪਕੌੜੇ ਵਾਲੀ ਕੁੜੀ, ਕਹਿੰਦੀ - 'ਹਵਾਵਾਂ ਬਦਲ ਦਵਾਂਗੀ!'

19 May 2024 9:57 AM

BBMB ਦੇ ਲਾਪਤਾ ਮੁਲਾਜ਼ਮ ਦੀ ਲ** ਨਹਿਰ 'ਚੋਂ ਹੋਈ ਬ**ਮਦ, ਪੀੜਤ ਪਰਿਵਾਰ ਨੇ ਇੱਕ ਔਰਤ ਖਿਲਾਫ ਮਾਮਲਾ ਕਰਵਾਇਆ ਦਰਜ

19 May 2024 9:51 AM

Congress ਦਾ ਸਾਥ ਦੇਣ 'ਤੇ Sidhu Moosewala ਦੇ ਪਿਤਾ 'ਤੇ ਸਵਾਲ ਹੋਏ ਖੜ੍ਹੇ, ਸਿੱਖ ਚਿੰਤਕ ਨੇ ਕਿਹਾ | Latest News

19 May 2024 8:37 AM

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM
Advertisement