Punjab News: ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਸੇਕ ਰਹੇ ਲੋਕ ਦਰੜੇ; ਦੋ ਲੋਕਾਂ ਦੀ ਮੌਤ ਅਤੇ ਦੋ ਜ਼ਖ਼ਮੀ
Published : Feb 6, 2024, 8:53 am IST
Updated : Feb 6, 2024, 8:53 am IST
SHARE ARTICLE
Ludhiana Accident
Ludhiana Accident

ਦੋ ਕਾਰਾਂ ’ਚ ਹੋ ਰਹੀ ਰੇਸ ਦੌਰਾਨ ਵਾਪਰਿਆ ਹਾਦਸਾ

Punjab News: ਲੁਧਿਆਣਾ ਦੇ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ ’ਤੇ ਇਕ ਤੇਜ਼ ਰਫਤਾਰ ਕਾਰ ਵਲੋਂ ਦਰੜੇ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਖੋਖੇ ਦੇ ਨਾਲ ਲੱਗਦੀ ਕੰਧ ਵਿਚ ਜਾ ਵੜੀ। ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਇਕ ਮ੍ਰਿਤਕ ਦੀ ਪਛਾਣ ਮੁਹੰਮਦ ਮੁਸਲਿਮ (70) ਵਜੋਂ ਹੋਈ ਹੈ। ਮੌਕੇ 'ਤੇ ਐਂਬੂਲੈਂਸ ਨਾ ਪਹੁੰਚਣ ਕਾਰਨ ਲੋਕਾਂ ਨੇ ਕਰੀਬ 20 ਮਿੰਟ ਤਕ ਧਰਨਾ ਵੀ ਦਿਤਾ।

ਦਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਆਪਸ ਵਿਚ ਰੇਸ ਲਗਾ ਰਹੀਆਂ ਸਨ ਕਿ ਇਸ ਦੌਰਾਨ ਇਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਉੱਪਰ ਚੜ੍ਹ ਗਈ। ਘਟਨਾ ਵਿਚ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਨੇ ਹਸਪਤਾਲ ਵਿਚ ਦਮ ਤੋੜ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਥੇ ਹੀ ਸਥਾਨਕ ਲੋਕਾਂ ਅਤੇ ਪੀੜਤਾਂ ਦੇ ਪਰਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਵੀ ਦੋਸ਼ੀਆਂ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਇਕ ਲੜਕੀ ਦੀ ਵੀਡੀਉ ਬਣਾਈ, ਦਸਿਆ ਜਾ ਰਿਹਾ ਹੈ ਕਿ ਇਹ ਲੜਕੀ ਘਟਨਾ ਨੂੰ ਅੰਜਾਮ ਦੇਣ ਵਾਲੀ ਕਾਰ ਵਿਚ ਮੌਜੂਦ ਸੀ। ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਲੜਕੀ ਦੇ ਨਾਲ ਇਕ ਹੋਰ ਲੜਕਾ ਵੀ ਸੀ, ਜੋ ਕਿ ਮੌਕੇ ਤੋਂ ਫਰਾਰ ਹੋ ਗਿਆ।

ਸਥਾਨਕ ਲੋਕਾਂ ਨੇ ਦਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਏਅਰ ਬੈਗ ਵੀ ਖੁੱਲ੍ਹ ਗਏ। ਕਾਰ ਦਾ ਬੰਪਰ ਅਤੇ ਸੀਟਾਂ ਖੂਨ ਨਾਲ ਲੱਥ-ਪੱਥ ਸਨ। ਮੌਕੇ 'ਤੇ ਪਹੁੰਚੇ ਥਾਣਾ ਸਦਰ ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਅਨੁਸਾਰ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਜੇਕਰ ਦੋ ਕਾਰਾਂ ਵਿਚਕਾਰ ਰੇਸਿੰਗ ਵਰਗਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

(For more Punjabi news apart from Punjab news car hit people sitting on the side of the road, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement