ਖ਼ਬਰਾਂ |

ਤਾਜ਼ਾ |

Punjab News: ਸੂਬੇ 'ਚ NOC ਦੀ ਸ਼ਰਤ ਤੋਂ ਜਲਦ ਮਿਲੇਗੀ ਰਾਹਤ; ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ
Published : Feb 6, 2024, 12:24 pm IST
Updated : Feb 6, 2024, 5:25 pm IST
SHARE ARTICLE
CM Bhagwant Mann
CM Bhagwant Mann

ਇਸ ਦੀ ਜਾਣਕਾਰੀ ਉਨ੍ਹਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾ ਕੇ ਦਿਤੀ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿਤੀ ਜਾਵੇਗੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾ ਕੇ ਦਿਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਲਦੀ ਦਿਤੀ ਜਾਵੇਗੀ। ਹਾਲਾਂਕਿ, ਮੌਜੂਦਾ ਸਮੇਂ ਵਿਚ ਸੂਬੇ ਵਿਚ ਹਰ ਕਿਸਮ ਦੇ ਮਕਾਨ ਜਾਂ ਪਲਾਟ ਦੀ ਰਜਿਸਟਰੀ ਵਿਚ ਐਨ.ਓ.ਸੀ. ਦੀ ਸ਼ਰਤ ਲਾਜ਼ਮੀ ਹੈ।

ਰਜਿਸਟਰੀ ਵਿਚ ਐਨ.ਓ.ਸੀ. ਦੀ ਸ਼ਰਤ ਕਾਰਨ ਕਈ ਇਲਾਕਿਆਂ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਜਾਇਦਾਦ ਖਰੀਦਣ ਦੇ ਯੋਗ ਨਹੀਂ ਹੈ। ਇਹ ਮਾਮਲਾ ਕਾਫੀ ਸਮੇਂ ਤੋਂ ਸਰਕਾਰ ਦੇ ਵਿਚਾਰ ਅਧੀਨ ਸੀ। ਇਸ ਦੇ ਨਾਲ ਹੀ ਇਸ ਕਾਰਨ ਸਰਕਾਰ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਸੀ। ਇਸ ਸ਼ਰਤ ਨੂੰ ਦੂਰ ਕਰਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਰੀਅਲ ਅਸਟੇਟ ਬਾਜ਼ਾਰ 'ਚ ਵਾਧਾ ਹੋਵੇਗਾ।

 

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਲਾਂਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਇਕ ਤੋਂ ਬਾਅਦ ਇਕ ਵੱਡੇ ਫੈਸਲੇ ਲਏ ਜਾ ਰਹੇ ਹਨ। ਪਹਿਲਾਂ ਸਰਕਾਰ ਨੇ ਇੰਤਕਾਲਾਂ ਦੇ ਕੈਂਪ ਲਗਾਏ ਸਨ, ਫਿਰ ਘਰਾਂ ਦੇ ਨਕਸ਼ਿਆਂ ਵਿਚ ਸਵੈ-ਤਸਦੀਕ ਕਰਨ ਦੀ ਸਹੂਲਤ ਦਿਤੀ ਗਈ ਸੀ। ਇਸ ਦੇ ਨਾਲ ਹੀ 10 ਲੱਖ ਰਾਸ਼ਨ ਕਾਰਡ ਵੀ ਬਹਾਲ ਕੀਤੇ ਗਏ ਹਨ।  

(For more Punjabi news apart from Punjab News Now, no NOC is required for registry in Punjab, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement