Punjab News: ਨਸ਼ੇ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ; ਸਤਲੁਜ ਦਰਿਆ ਨੇੜਿਉਂ ਮਿਲੀ ਲਾਸ਼
Published : Feb 6, 2024, 9:06 am IST
Updated : Feb 6, 2024, 9:06 am IST
SHARE ARTICLE
Youth dies of drug in machhiwara sahib
Youth dies of drug in machhiwara sahib

ਪਰਵਾਰ ਨੇ ਸਾਥੀਆਂ ’ਤੇ ਜਤਾਇਆ ਸ਼ੱਕ

Punjab News: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਤੀਪੁਰ ਵਿਚ ਨਸ਼ੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਦੋ ਦਿਨ ਪਹਿਲਾਂ ਇਥੋਂ 10 ਕਿਲੋ ਮੀਟਰ ਦੂਰ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜਿਉਂ ਮਿਲੀ ਸੀ, ਜਿਸ ਦੀ ਪੁਲਿਸ ਨੂੰ ਪਛਾਣ ਨਹੀਂ ਹੋ ਸਕੀ। ਜਦੋਂ ਨੌਜਵਾਨ ਦੀ ਤਸਵੀਰ ਅਖ਼ਬਾਰ ਵਿਚ ਪ੍ਰਕਾਸ਼ਿਤ ਹੋਈ ਤਾਂ ਪਰਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਰਤੀਪੁਰ ਦੇ ਕਿਸਾਨ ਰਣਜੋਧ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ ਨਸ਼ੇ ਦਾ ਆਦੀ ਹੋ ਗਿਆ ਸੀ। ਹੁਣ ਇਹ ਨੌਜਵਾਨ ਨਸ਼ੇ ਛੱਡਣਾ ਚਾਹੁੰਦਾ ਸੀ, ਜਿਸ ਕਾਰਨ ਉਸ ਦਾ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਵੀ ਚੱਲ ਰਿਹਾ ਸੀ। ਕੁੱਝ ਦਿਨ ਪਹਿਲਾਂ ਹੀ ਉਹ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਇਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿਚ ਪਰਿਵਾਰਕ ਮੈਂਬਰਾਂ ਨੇ ਖਦਸ਼ਾ ਜਤਾਇਆ ਹੈ ਕਿ  ਕਿ ਉਨ੍ਹਾਂ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਨੂੰ ਉਸ ਨਾਲ ਨਸ਼ਾ ਕਰਨ ਵਾਲੇ ਸਾਥੀਆਂ ਨੇ ਹੀ ਨਸ਼ਾ ਦੇ ਕੇ ਮਾਰ ਦਿਤਾ ਅਤੇ ਫਿਰ ਲਾਸ਼ ਨੂੰ ਸਤਲੁਜ ਦਰਿਆ ਕਿਨਾਰੇ ਸੁੱਟ ਦਿਤਾ।

ਪਰਵਾਰ ਨੇ ਦਸਿਆ ਕਿ ਨੌਜਵਾਨ ਘਰੋਂ ਬੈਗ ਵਿਚ ਕੱਪੜੇ ਅਤੇ ਮੋਬਾਈਲ ਲੈ ਕੇ ਰਾੜਾ ਸਾਹਿਬ ਨੇੜੇ ਨਸ਼ਾ ਛੁਡਾਊ ਕੇਂਦਰ ਵਿਚ ਜਾਣ ਲਈ ਕਹਿ ਕੇ ਘਰੋਂ ਗਿਆ ਸੀ। ਮੈਂਬਰਾਂ ਨੇ ਦਸਿਆ ਕਿ ਉਨ੍ਹਾਂ ਨੂੰ ਮ੍ਰਿਤਕ ਦੇ ਕੱਪੜਿਆਂ ਵਾਲਾ ਬੈਗ, ਮੋਬਾਇਲ ਤੇ ਹੋਰ ਦਸਤਾਵੇਜ਼ ਵੀ ਨਹੀਂ ਮਿਲੇ। ਫਿਲਹਾਲ ਪੁਲਿਸ ਨੇ ਮਾਪਿਆਂ ਦੇ ਬਿਆਨ ਦਰਜ ਕਰ ਕੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇ ਪਰਵਾਰ ਨੇ ਦਸਿਆ ਕਿ ਜਸ਼ਨਪ੍ਰੀਤ ਸਿੰਘ ਨਸ਼ੇ ਛੱਡ ਕੇ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ। ਉਸ ਨੇ ਏਜੰਟ ਕੋਲ ਫਾਈਲ ਵੀ ਲਗਾਈ ਹੋਈ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।  

 (For more Punjabi news apart from Punjab News Youth dies of drug in machhiwara sahib, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement