ਈਰਾਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਾ
Published : Feb 6, 2024, 7:29 pm IST
Updated : Feb 6, 2024, 7:29 pm IST
SHARE ARTICLE
The delegation of Iran reached Sachkhand to pay darshan at Sri Harimandar Sahib
The delegation of Iran reached Sachkhand to pay darshan at Sri Harimandar Sahib

ਵਫ਼ਦ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ - ਈਰਾਨ ਤੋਂ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕੇਂਦਰੀ ਸਿੱਖ ਅਸਥਾਨ ਦੇ ਦਰਸ਼ਨ ਕੀਤੇ। ਇਸ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਵੀ ਕੀਤੀ। 

ਈਰਾਨ ਤੋਂ ਆਏ ਇਸ ਵਫ਼ਦ ਵਿਚ ਅਲ-ਮੁਸਤਫ਼ਾ ਅੰਤਰਰਾਸ਼ਟਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਲੀ ਅੱਬਾਸੀ, ਯੂਨੀਵਰਸਿਟੀ ਦੇ ਭਾਰਤ ਵਿੱਚ ਮੁੱਖ ਪ੍ਰਤੀਨਿਧੀ ਡਾ. ਰਜ਼ਾ ਸ਼ੇਕਰੀ, ਡਾ. ਅੱਬਾਸੀ ਦੇ ਨਿਜੀ ਸਹਾਇਕ ਡਾ. ਮੁਰਤਜ਼ਾ ਸ਼ਾਨੀ, ਯੂਨਵਰਸਿਟੀ ਦੇ ਡਿਪਟੀ (ਅੰਤਰਰਾਸ਼ਟਰੀ) ਡਾ. ਅਥਰ ਜਾਫ਼ਰੀ, ਦਿੱਲੀ ਯੂਨੀਵਰਸਿਟੀ ਤੋਂ ਡਾ. ਅਲੀ ਅਕਬਰ ਸ਼ਾਹ,  ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ

ਓਐਸਡੀ  ਸਤਬੀਰ ਸਿੰਘ ਧਾਮੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਦੇ ਕਨਵੀਨਰ ਰਜਿੰਦਰ ਸਿੰਘ ਵਿਰਾਸਤ ਵੀ ਮੌਜੂਦ ਰਹੇ। ਈਰਾਨ ਦੇ ਵਫ਼ਦ ਨੇ ਸਿੱਖ ਆਗੂਆਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਈਰਾਨ ਆ ਕੇ ਉਥੇ ਮੌਜੂਦ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਦਿੱਤਾ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਫ਼ਦ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨ ਦਿੱਤਾ ਗਿਆ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement