Amritsar News : ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਦੇ ਨੌਜਵਾਨ, ਪਿਤਾ ਨੇ ਸਾਂਝਾ ਕੀਤਾ ਦੁੱਖ
Published : Feb 6, 2025, 2:45 pm IST
Updated : Feb 6, 2025, 5:08 pm IST
SHARE ARTICLE
A young man from Amritsar was deported from America, his father shared his grief Latest News in Punjabi
A young man from Amritsar was deported from America, his father shared his grief Latest News in Punjabi

Amritsar News : ਸਵਰਨ ਸਿੰਘ ਨੇ ਕਿਹਾ ਕਿ ਮੈਂ ਪੁੱਤ ਦੀ ਖ਼ੁਸ਼ੀ ਵਾਸਤੇ ਘਰ ਦੇ ਸਾਰੇ ਸੰਦ, ਜ਼ਮੀਨ-ਗਹਿਣੇ ਵੇਚੇ ਸੀ ਅਤੇ ਬੈਂਕ ਤੋਂ ਚੁਕਿਆ ਸੀ ਕਰਜਾ

A young man from Amritsar was deported from America, his father shared his grief Latest News in Punjabi : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਅਮਰੀਕਾ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁਧ ਵੱਡੇ  ਪੱਧਰ ’ਤੇ ਦੇਸ਼ ਨਿਕਾਲੇ ਦੀ ਮੁਹਿੰਮ ਸ਼ੁਰੂ ਕਰ ਦਿਤੀ ਹੈ। ਇਹ ਪੂਰੇ ਭਾਰਤ ਲਈ ਚਿੰਤਾ ਦੀ ਵਿਸ਼ਾ ਹੈ ਤੇ ਪਰਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਸ ਤਹਿਤ ਬੀਤੇ ਦਿਨ (3 ਫ਼ਰਵਰੀ) ਨੂੰ ਇਕ ਅਮਰੀਕੀ ਫ਼ੌਜੀ ਜਹਾਜ਼ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਸੀ। ਇਸ ਵਿਚ 104 ਨੌਜਵਾਨ ਸਵਾਰ ਸਨ ਤੇ 30 ਪੰਜਾਬੀ ਨੌਜਵਾਨ ਸ਼ਾਮਲ ਸਨ। ਇਨ੍ਹਾਂ ਨੌਜਵਾਨਾਂ ਵਿਚ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਦਾ ਨੌਜਵਾਨ ਅਕਾਸ਼ਦੀਪ ਵੀ ਸ਼ਾਮਲ ਹੈ। 
ਖ਼ਬਰ ਮਿਲਣ ਤੋਂ ਬਾਅਦ ਪਰਵਾਰ ਬੇਹੱਦ ਭਾਵਕ ਹੋ ਚੁਕਿਆ ਪਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਪਰਵਾਰ ਨੇ ਕਰਜ਼ੇ ਦੀ ਪੰਡ ਚੁੱਕ ਕੇ ਉਸ ਨੂੰ ਅਮਰੀਕਾ ਭੇਜਿਆ ਸੀ ਤੇ ਬਹੁਤ ਸਾਰੇ ਸੁਪਨੇ ਦੇਖੇ ਸਨ ਕਿ ਸ਼ਾਇਦ ਉਹ ਘਰ ਦੇ ਹਾਲਾਤ ਸੁਧਾਰੇਗਾ ਪਰ ਕਿਸਮਤ ਨੂੰ ਕੁੱਝ ਹੋਰ ਮਨਜੂਰ ਸੀ। 

ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਅਮਰੀਕਾ ਤੋਂ ਡਿਪੋਰਟ ਹੋ ਰਹੇ ਅਕਾਸ਼ਦੀਪ ਦੇ ਪਿੰਡ ਪਹੁੰਚ ਕੇ ਉਸ ਦੇ ਪਿਤਾ ਸਵਰਨ ਸਿੰਘ ਕਿਹਾ ਕਿ ਮੈਂ ਆਪਣੇ ਪੁੱਤ ਦੀ ਖੁਸ਼ੀ ਵਾਸਤੇ ਘਰ ਦੇ ਸਾਰੇ ਸੰਦ, ਜ਼ਮੀਨ ਗਹਿਣੇ ਅਤੇ ਬੈਂਕ ਤੋਂ ਕਰਜ਼ਾ ਚੁਕ ਕੇ ਪੁੱਤ ਦਾ ਸੁਪਨਾ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਮੈਂ ਸਾਰਾ ਘਰ ਖ਼ਾਲੀ ਕਰ ਕੇ ਪੁੱਤ ਨੂੰ ਵਿਦੇਸ਼ ਭੇਜਿਆ ਸੀ ਜੋ 23 ਜਨਵਰੀ ਨੂੰ ਅਮਰੀਕਾ ਪਹੁੰਚਿਆ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੀਤੇ ਦਿਨ ਪਤਾ ਲੱਗਿਆ ਹੈ ਕਿ ਉਸ ਦਾ ਪੁੱਤਰ ਡਿਪੋਰਟ ਹੋ ਕੇ ਘਰ ਵਾਪਸ ਆ ਰਿਹਾ ਹੈ। ਅਕਾਸ਼ਦੀਪ ਦੇ ਪਿਤਾ ਨੂੰ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement