Punjab News : ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਬੋਲੇ ਕਾਂਗਰਸ ਆਗੂ ਪ੍ਰਗਟ ਸਿੰਘ

By : BALJINDERK

Published : Feb 6, 2025, 2:09 pm IST
Updated : Feb 6, 2025, 2:09 pm IST
SHARE ARTICLE
Congress leader Pragat Singh
Congress leader Pragat Singh

Punjab News : ਕਿਹਾ -ਜਦ ਕਿ ਜਹਾਜ਼ ਦੀ ਲੈਡਿੰਗ ਦਿੱਲੀ ਜਾਂ ਗੁਜਰਾਤ ਵੀ ਕਰਵਾਈ ਜਾ ਸਕਦੀ ਸੀ

Punjab News in Punjabi : ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ 100 ਤੋਂ ਵੱਧ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਫੌਜੀ ਜਹਾਜ਼ ਬੁੱਧਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਪਹੁੰਚਿਆ। ਆਮ ਤੌਰ 'ਤੇ ਅਜਿਹੀਆਂ ਉਡਾਣਾਂ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਉਤਾਰੀਆਂ ਜਾਂਦੀਆਂ ਹਨ। ਇਸ ’ਤੇ ਕਾਂਗਰਸ ਆਗੂ  ਪ੍ਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਕਿ  ਜਦੋਂ ਪੰਜਾਬ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ ਕਰਦਾ ਹੈ, ਤਾਂ ਪੰਜਾਬ ਨੂੰ ਆਰਥਿਕ ਲਾਭ ਦੇਣ ਤੋਂ ਇਨਕਾਰ ਕਰਨ ਲਈ ਸਿਰਫ਼ ਦਿੱਲੀ ਹਵਾਈ ਅੱਡਿਆਂ ਨੂੰ ਇਜਾਜ਼ਤ ਦਿੱਤੀ ਜਾਂਦੀ ਹੈ। ਪਰ ਜਦੋਂ ਇੱਕ ਬਦਨਾਮ ਕਰਨ ਵਾਲੀ ਕਹਾਣੀ ਚਲਾਉਣ ਦੀ ਗੱਲ ਆਉਂਦੀ ਹੈ, ਤਾਂ ਇੱਕ ਅਮਰੀਕੀ ਦੇਸ਼ ਨਿਕਾਲੇ ਦੀ ਉਡਾਣ ਪੰਜਾਬ ਵਿੱਚ ਉਤਰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਆਦਾਤਰ ਦੇਸ਼ ਨਿਕਾਲੇ ਵਾਲੇ ਨੌਜਵਾਨ ਗੁਜਰਾਤ ਅਤੇ ਹਰਿਆਣਾ ਦੇ ਵੱਧ ਹਨ।

ਕਾਂਗਰਸ ਨੇਤਾ ਪ੍ਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਗੱਲ ’ਤੇ ਚੁੱਪ ਬੈਠੇ ਹਨ। ਮੈਂ ਉਨ੍ਹਾਂ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਇਹ ਦੱਸਿਆ ਜਾਵੇ ਕਿ ਸਿਰਫ਼ ਅੰਮ੍ਰਿਤਸਰ ਹੀ ਕਿਉਂ ਇਸ ਜਹਾਜ਼ ਦੀ ਲੈਡਿੰਗ ਦਿੱਲੀ ਜਾਂ ਗੁਜਰਾਤ ਕਿਉਂ ਨਹੀਂ ਕੀਤੀ ਗਈ । ਕਿਉਂਕਿ ਇਹ ਸਿਰਜਣਾ ਕਿ ਅਮਰੀਕਾ ਦਾ ਜਹਾਜ਼ ਅੰਮ੍ਰਿਤਸਰ ਉਤਰ ਰਿਹਾ ਹੈ। ਇਹ ਦਿਖਾਇਆ ਜਾ ਰਿਹਾ ਹੈ ਕਿ ਅਜਿਹੇ ਕੰਮਾਂ ਲਈ ਪੰਜਾਬੀ ਹੀ ਹਨ। ਉਨ੍ਹਾਂ ਕਿਹਾ ਕਿ ਮੈਂ ਗਲਤ ਕੰਮ ਵਾਲਿਆ ਦਾ ਸਾਥ ਨਹੀਂ ਦਿੰਦਾ ਪਰ ਸਰਕਾਰ ਉਨ੍ਹਾਂ ਨੌਜਵਾਨਾਂ ਬਾਰੇ ਤਾਂ ਸੋਚੇ ਜੋ  40 -45 ਲੱਖ ਰੁਪਏ ਲਗਾ ਕਿ ਰੋਜ਼ੀ ਰੋਟੀ ਕਮਾਉਣ ਲਈ ਗਏ ਹਨ, ਪਰ ਕਿਸੇ ਗੈਰ ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਹਨ।  

(For more news apart from Congress leader Pragat Singh spoke about the Indian immigrants deported from America News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement