ਖ਼ਬਰਾਂ |

ਤਾਜ਼ਾ |

Faridkot News: ਪੁਲਿਸ 'ਤੇ ਪੱਥਰਬਾਜ਼ੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ, FIR ਦਰਜ, 40 ਲੋਕ ਗ੍ਰਿਫ਼ਤਾਰ
Published : Feb 6, 2025, 4:12 pm IST
Updated : Feb 6, 2025, 4:12 pm IST
SHARE ARTICLE
Faridkot News: ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀ
Faridkot News: ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀ

ਪੁਲਿਸ 'ਤੇ ਪੱਥਰਬਾਜ਼ੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ

 

Faridkot News: ਬੁੱਧਵਾਰ ਸ਼ਾਮ ਨੂੰ ਫਰੀਦਕੋਟ ਦੇ ਚੰਦਭਾਨ ਪਿੰਡ ਵਿਚ ਹੋਈ ਹਿੰਸਾ ਦੌਰਾਨ ਕੁਝ ਲੋਕਾਂ ਵਲੋਂ ਹਵਾਈ ਫ਼ਾਇਰ ਕਰਨ ਅਤੇ ਪੱਥਰਬਾਜ਼ੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਸਨ।

ਇਸ ਪੂਰੀ ਘਟਨਾ ਦੇ ਸਬੰਧ ਵਿਚ, ਜੈਤੋ ਥਾਣੇ ਦੀ ਪੁਲਿਸ ਨੇ ਮਹਿਲਾ ਸਰਪੰਚ ਅਮਨਦੀਪ ਕੌਰ, ਉਸਦੇ ਪਤੀ ਕੁਲਦੀਪ ਸਿੰਘ ਸਮੇਤ 41 ਹੋਰ ਨਾਮਜ਼ਦ ਅਤੇ 50 ਅਣਪਛਾਤੇ ਲੋਕਾਂ ਵਿਰੁੱਧ ਬੀਐਨਐਸ ਦੀਆਂ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮੁਤਾਬਿਕ ਇਸ ਮਾਮਲੇ ਵਿਚ 40 ਲੋਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। 

ਜਾਣਕਾਰੀ ਅਨੁਸਾਰ ਫਰੀਦਕੋਟ ਦੇ ਸਬ-ਡਵੀਜ਼ਨ ਜੈਤੋ ਦੇ ਪਿੰਡ ਚੰਦਭਾਨ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਿੰਡ ਦੇ ਹੀ ਦੋ ਧੜਿਆਂ ਵਿਚ ਝਗੜਾ ਹੋਣ ਤੋਂ ਬਾਅਦ, ਮੌਜੂਦਾ ਸਰਪੰਚ ਧੜੇ ਦੇ ਲੋਕਾਂ ਨੇ ਦੂਜੀ ਧਿਰ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਧਰਨਾ ਦਿੱਤਾ ਸੀ। ਜਦੋਂ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਪਹੁੰਚੀ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ (ਪੁਲਿਸ) ਤੇ ਹੀ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਕਈ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। 

ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਹੋਇਆ ਜੈਤੋ ਥਾਣੇ ਦੇ ਏਐਸਆਈ ਨਛੱਤਰ ਸਿੰਘ ਦੇ ਬਿਆਨਾਂ ਤੇ ਪੁਲਿਸ ਨੇ ਸਰਪੰਚ ਜੋੜੇ ਸਮੇਤ 41 ਹੋਰ ਨਾਮਜ਼ਦ ਅਤੇ 50 ਅਣਪਛਾਤੇ ਲੋਕਾਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਉਥੇ ਹੀ ਦੂਜੇ ਪਾਸੇ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਜਲਦੀ ਹੀ ਅਣਪਛਾਤੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਹਮਲੇ ਵਿਚ ਜ਼ਖ਼ਮੀ ਪੁਲਸ ਮੁਲਾਜ਼ਮਾਂ ਦਾ ਇਲਾਜ਼ ਵੱਖ ਵੱਖ ਹਸਪਤਾਲਾਂ ਵਿਚ ਚਲ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement