Punjab News : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਖੇਤਾਂ ’ਚ ਬਿਜਲੀ ਟਾਵਰ ਲਈ ਮੁਆਵਜ਼ਾ ਰਾਸ਼ੀ ’ਚ ਕੀਤਾ ਵਾਧਾ

By : BALJINDERK

Published : Feb 6, 2025, 4:21 pm IST
Updated : Feb 6, 2025, 4:21 pm IST
SHARE ARTICLE
file photo
file photo

Punjab News : ਬਿਜਲੀ ਲਾਈਨ ਹੇਠਲੇ ਰਕਬੇ ਦਾ ਵੀ ਮਿਲੇਗਾ ਮੁਆਵਜ਼ਾ, ਮੁਆਵਜ਼ੇ ’ਚ ਕਰੀਬ ਸੌ ਗੁਣਾ ਵਾਧਾ ਕੀਤਾ 

Punjab News in Punjabi : ਪੰਜਾਬ ਸਰਕਾਰ ਨੇ ਖੇਤਾਂ ਵਿਚ ਬਿਜਲੀ ਦੇ ਟਾਵਰ ਲਾਏ ਜਾਣ ਉਤੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿਚ ਤਕਰੀਬਨ ਸੌ ਗੁਣਾ ਵਾਧਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਵਿਚੋਂ ਵੱਡੀਆਂ ਤਾਰਾਂ ਲੰਘਣਗੀਆਂ, ਉਨ੍ਹਾਂ ਦੇ ਬਦਲੇ ਵਿਚ ਵੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਨਵਾਂ ਮੁਆਵਜ਼ਾ ਫ਼ਾਰਮੂਲਾ ਭਵਿੱਖ ਵਿਚ ਕੱਢੀਆਂ ਜਾਣ ਵਾਲੀਆਂ 66 ਕੇਵੀ, 132ਕੇਵੀ, 220 ਕੇਵੀ ਅਤੇ 400 ਕੇਵੀ ਲਾਈਨਾਂ ਉਤੇ ਲਾਗੂ ਹੋਵੇਗਾ। ਬਿਜਲੀ ਵਿਭਾਗ ਨੇ 3 ਫਰਵਰੀ ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਕਿਸਾਨੀ ਮੁਆਵਜ਼ੇ ’ਚ ਵਾਧੇ ਲਈ ਪ੍ਰਵਾਨਗੀ ਦਿੱਤੀ ਸੀ। ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਤਕਰੀਬਨ 125 ਕਰੋੜ ਰੁਪਏ ਸਾਲਾਨਾ ਮੁਆਵਜ਼ੇ ਵਜੋਂ ਮਿਲਣਗੇ। ਇਸ ਤੋਂ ਪਹਿਲਾਂ ਖੇਤਾਂ ’ਚ ਬਿਜਲੀ ਲਾਈਨਾਂ ਦੇ ਟਾਵਰਾਂ ਵਿਚਲੀ ਜਗ੍ਹਾ ਦੀ ਕੀਮਤ ਹੀ ਮਿਲਦੀ ਸੀ ਜੋ ਕਿ ਜ਼ਮੀਨ ਦੀ ਪ੍ਰਤੀ ਏਕੜ ਕੀਮਤ ਦਾ 85 ਫ਼ੀਸਦੀ ਹੁੰਦੀ ਸੀ।

ਹੁਣ ਜ਼ਮੀਨ ਦੀ ਕੀਮਤ ਦਾ 200 ਫ਼ੀਸਦੀ ਮਿਲੇਗਾ ਅਤੇ ਬਿਜਲੀ ਲਾਈਨਾਂ ਵਾਲੇ ਟਾਵਰ ਦੇ ਚਾਰ ਚੁਫੇਰੇ ਇਕ-ਇਕ ਮੀਟਰ ਜਗ੍ਹਾ ਦਾ ਵੀ ਮੁਆਵਜ਼ਾ ਮਿਲੇਗਾ। ਇਸ ਤੋਂ ਇਲਾਵਾ ਜੇਕਰ ਵੱਡੀ ਬਿਜਲੀ ਲਾਈਨ ਖੇਤਾਂ ’ਚੋਂ ਲੰਘੇਗੀ ਤਾਂ ਉਨ੍ਹਾਂ ਦੀਆਂ ਤਾਰਾਂ ਹੇਠਲੇ ਰਕਬੇ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਮਿਲੇਗਾ। ਪਹਿਲਾਂ ਇਹ ਮੁਆਵਜ਼ਾ ਨਹੀਂ ਮਿਲਦਾ ਸੀ। ਨਵੇਂ ਫ਼ਾਰਮੂਲੇ ਅਨੁਸਾਰ ਹੁਣ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਮਿਲੇਗਾ।

(For more news apart from Increase in compensation amount for electricity tower in farms News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM
Advertisement