ਖ਼ਬਰਾਂ |

ਤਾਜ਼ਾ |

Samarala News : ਮੁਸ਼ਕਾਬਾਦ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਦਾ ਮਾਮਲਾ : ਪੁਲਿਸ ’ਤੇ ਪਿੰਡ ਵਾਸੀ ਹੋਏ ਆਹਮੋ-ਸਾਹਮਣੇ, ਕਈ ਆਗੂ ਲਏ ਹਿਰਾਸਤ ’ਚ

By : BALJINDERK

Published : Feb 6, 2025, 2:39 pm IST
Updated : Feb 6, 2025, 2:39 pm IST
SHARE ARTICLE
ਪਿੰਡ ਵਾਸੀਆਂ ਨੂੰ ਖਦੇੜਨ ਲਈ ਪੁਲਿਸ ਫੋਰਸ ਪੂਰੀ ਤਿਆਰੀ ਨਾਲ ਫੈਕਟਰੀ ਦੇ ਬਾਹਰ ਤਾਇਨਾਤ
ਪਿੰਡ ਵਾਸੀਆਂ ਨੂੰ ਖਦੇੜਨ ਲਈ ਪੁਲਿਸ ਫੋਰਸ ਪੂਰੀ ਤਿਆਰੀ ਨਾਲ ਫੈਕਟਰੀ ਦੇ ਬਾਹਰ ਤਾਇਨਾਤ

Samarala News : ਪੁਲਿਸ ਨੇ ਧਰਨਾਕਾਰੀਆਂ ਨੂੰ ਖਦੇੜਨ ਲਈ ਕਈ ਆਗੂਆਂ ਨੂੰ ਹਿਰਾਸਤ ’ਚ ਲਿਆ

Samarala News in Punjabi : ਸਮਰਾਲਾ ਦੇ ਪਿੰਡ ਮੁਸ਼ਕਾਬਾਦ ਵਿਖੇ ਲੱਗਣ ਵਾਲੀ ਬਾਇਓ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 1 ਸਾਲ ਤੋਂ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਨੂੰ ਖਦੇੜਨ ਲਈ ਅੱਜ ਤੜਕੇ ਭਾਰੀ ਗਿਣਤੀ ’ਚ ਪੁਲਿਸ ਫੋਰਸ ਪੂਰੀ ਤਿਆਰੀ ਨਾਲ ਫੈਕਟਰੀ ਦੇ ਬਾਹਰ ਲੱਗੇ ਧਰਨਾ ਸਥਾਨ ’ਤੇ ਪਹੁੰਚੀ ਅਤੇ ਜ਼ਬਰੀ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ। ਪ੍ਰੰਤੂ ਧਰਨੇ ’ਤੇ ਬੈਠੇ ਪਿੰਡ ਵਾਸੀਆਂ, ਜ਼ਿਨ੍ਹਾਂ ’ਚ ਵੱਡੀ ਗਿਣਤੀ ਔਰਤਾਂ ਅਤੇ ਬੱਚਿਆਂ ਦੀ ਵੀ ਸ਼ਾਮਲ ਹੈ, ਨੇ ਧਰਨੇ ਵਾਲੀ ਥਾਂ ਤੋਂ ਹੱਟਣ ਤੋਂ ਇਨਕਾਰ ਕਰ ਦਿੱਤਾ ਹੈ।

1

ਇਸ ਤੋਂ ਬਾਅਦ ਸਥਿਤੀ ਤਣਾਅ ਪੂਰਣ ਹੋ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਦੀ ਅਗਵਾਈ ’ਚ ਪੁਲਿਸ ਫੋਰਸ ਨੇ ਧਰਨੇ ਵਾਲੀ ਥਾਂ ਨੂੰ ਆਪਣੇ ਘੇਰੇ ਵਿਚ ਲੈ ਲਿਆ ਹੈ। ਇਸ ਦੌਰਾਨ ਪੁਲਿਸ ਨੇ ਧਰਨਾਕਾਰੀਆਂ ਨੂੰ ਖਦੇੜਨ ਲਈ ਉਨ੍ਹਾਂ ਦੇ ਕਈ ਆਗੂਆਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਹੈ। ਓਧਰ ਧਰਨਕਾਰੀ ਪਿੰਡ ਵਾਸੀਆਂ ਨੇ ਇਸ ਗੈਸ ਫੈਕਟਰੀ ਨੂੰ ਉਨ੍ਹਾਂ ਲਈ ਘਾਤਕ ਦੱਸਦੇ ਹੋਏ ਕਿਸੇ ਵੀ ਕੀਮਤ ’ਤੇ ਚੱਲਣ ਨਹੀਂ ਦੇਣ ਦਾ ਐਲਾਨ ਕੀਤਾ ਹੈ।

(For more news apart from Matter closing Mushkabad gas factory : police and villagers came face to face, many leaders were taken into custody News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement