ਖ਼ਬਰਾਂ |

ਤਾਜ਼ਾ |

ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਏ ਪੰਜਾਬੀ ਦੀ ਅਚਾਨਕ ਹੋਈ ਮੌਤ
Published : Feb 6, 2025, 10:54 pm IST
Updated : Feb 6, 2025, 10:54 pm IST
SHARE ARTICLE
Harpal Singh.
Harpal Singh.

ਸੱਤ ਸਾਲ ਦੇ ਬੱਚੇ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ, ਪਿੱਛੇ ਪਰਿਵਾਰ ਗਹਿਰੇ ਸਦਮੇ ’ਚ

ਭਿੱਖੀਵਿੰਗ : ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਭਿੱਖੀਵਿੰਡ ਅਧੀਨ ਪੈਂਦੇ ਕਸਬਾ ਸੁਰਸਿੰਘ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਰਹਿਣ ਵਾਲੇ ਹਰਪਾਲ ਸਿੰਘ (35) ਦੀ ਇਟਲੀ ਵਿੱਚ ਮੌਤ ਹੋ ਗਈ ਹੈ। ਉੱਥੇ ਵਿਦੇਸ਼ ਵਿੱਚ ਪਿੰਡ ਦੇ ਵਿਅਕਤੀ ਦੀ ਅਚਾਨਕ ਮੌਤ ਹੋ ਜਾਣ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮ੍ਰਿਤਕ ਹਰਪਾਲ ਸਿੰਘ ਆਪਣੇ ਪਿੱਛੇ ਸੱਤ ਸਾਲ ਦੇ ਲੜਕੇ, ਪਤਨੀ ਤੇ ਆਪਣੇ ਪਿਤਾ ਨੂੰ ਛੱਡ ਗਿਆ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਹਰਪਾਲ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਚਾਰ ਮਹੀਨੇ ਪਹਿਲਾਂ ਹੀ ਇਟਲੀ ਗਿਆ ਸੀ ਅਤੇ ਅਚਾਨਕ ਉਸ ਦੀ ਮੌਤ ਹੋ ਗਈ ਹੈ। ਹੁਣ ਪੰਜਾਬ ਸਰਕਾਰ ਅਤੇ ਸਮਾਜਸੇਵੀ ਸੰਸਥਾਵਾਂ ਪਾਸੋਂ ਉਸ ਦੇ ਪਤੀ ਦੀ ਮ੍ਰਿਤਕ ਦੇ ਵਾਪਸ ਲਿਆਉਣ ਦੀ ਅਪੀਲ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਵਿਅਕਤੀ ਦੇ ਚਾਚਾ ਬਲਦੇਵ ਸਿੰਘ ਨੇ ਦੱਸਿਆ ਕਿ ਵਿਦੇਸ਼ ਜਾਣ ਲਈ ਹਰਪਾਲ ਨੇ ਆਪਣੀ ਇੱਕ ਕਿੱਲਾ ਜਮੀਨ ਵੇਚੀ ਸੀ । ਪ੍ਰੰਤੂ ਅਚਾਨਕ ਉਸਦੀ ਮੌਤ ਹੋ ਜਾਣ ਨਾਲ ਉਹਨਾਂ ਦੀ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। 

ਇਸ ਮੌਕੇ ਪਿੰਡ ਦੇ ਸਰਪੰਚ ਰਾਜਬੀਰ ਸਿੰਘ ਅਤੇ ਮੈਂਬਰ ਹਰਜੀਤ ਸਿੰਘ ਨੇ ਦੱਸਿਆ ਕੀ ਮ੍ਰਿਤਕ ਵਿਅਕਤੀ ਇੱਕ ਛੋਟਾ ਕਿਸਾਨ ਸੀ। ਪ੍ਰੰਤੂ ਇਸ ਤਰ੍ਹਾਂ ਉਸਦਾ ਦੁਨੀਆਂ ਵਿੱਚੋਂ ਚਲੇ ਜਾਣਾ ਪਿੱਛੇ ਪਰਿਵਾਰ ਅਤੇ ਪਿੰਡ ਲਈ ਵੱਡਾ ਘਾਟਾ ਹੈ। 

Tags: nri

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement