ਜਲੰਧਰ ਵਿਚ 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ
Published : Feb 6, 2026, 9:09 am IST
Updated : Feb 6, 2026, 10:50 am IST
SHARE ARTICLE
AAP leader shot dead in Jalandhar
AAP leader shot dead in Jalandhar

ਲੱਕੀ ਓਬਰਾਏ ਗੁਰੂ ਘਰ ਤੋਂ ਮੱਥਾ ਟੇਕ ਕੇ ਆ ਰਿਹਾ ਸੀ ਵਾਪਸ

ਜਲੰਧਰ ਵਿਚ ਅੱਜ ਸਵੇਰੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਆਮ ਆਦਮੀ ਪਾਰਟੀ ਦੇ ਆਪ ਆਗੂ ਲੱਕੀ ਓਬਰਾਏ ਦਾ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।  ਇਹ ਘਟਨਾ ਸ਼ਹਿਰ ਦੇ ਪਾਸ਼ ਮਾਡਲ ਟਾਊਨ ਇਲਾਕੇ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਬਦਮਾਸ਼ਾਂ ਨੇ ਓਬਰਾਏ ਦੀ ਥਾਰ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀਆਂ ਥਾਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।

ਹਮਲਾਵਰਾਂ ਨੇ ਉਸ 'ਤੇ ਕੁੱਲ ਪੰਜ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਸ ਦੀ ਛਾਤੀ ਵਿੱਚ ਦੋ ਗੋਲੀਆਂ ਅਤੇ ਸਿਰ ਵਿੱਚ ਇੱਕ ਗੋਲੀ ਲੱਗੀ। 

ਘਟਨਾ ਦੀ ਸੂਚਨਾ ਮਿਲਦੇ ਹੀ, ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ, ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement