ਬਰਨਾਲਾ-ਬਠਿੰਡਾ ਰਾਸ਼ਟਰੀ ਮਾਰਗ ’ਤੇ ਬਰਨਾਲਾ ਪੁਲਿਸ ਦਾ ਕਿਸਾਨਾਂ ਉਤੇ ਲਾਠੀਚਾਰਜ
Published : Feb 6, 2026, 4:06 pm IST
Updated : Feb 6, 2026, 4:06 pm IST
SHARE ARTICLE
Barnala police lathicharge farmers on Barnala-Bathinda national highway
Barnala police lathicharge farmers on Barnala-Bathinda national highway

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਤ ਕਿਸਾਨ ਜਾ ਰਹੇ ਸਨ ਬਠਿੰਡਾ

ਬਰਨਾਲਾ: ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਤਪਾ ਮੰਡੀ ਦੇ ਹਾਈ-ਟੈਕ ਨਾਕੇ 'ਤੇ ਸਥਿਤੀ ਤਣਾਅਪੂਰਨ ਹੋ ਗਈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਾਰਕੁਨ ਅਤੇ ਬਰਨਾਲਾ ਪੁਲਿਸ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਲਾਠੀਚਾਰਜ ਵੀ ਹੋਇਆ। ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਨਿਕਲਣ ਵਿਚ ਕਾਮਯਾਬ ਹੋ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਲਾਠੀਚਾਰਜ ਵੀ ਕੀਤਾ ਅਤੇ ਉਨ੍ਹਾਂ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਵੀ ਨਹੀਂ ਬਖਸ਼ਿਆ। ਇਸ ਪ੍ਰਦਰਸ਼ਨ ਦੌਰਾਨ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੂੰ ਬਰਨਾਲਾ ਪੁਲਿਸ ਨੇ ਬਠਿੰਡਾ ਜਾਣ ਤੋਂ ਰੋਕ ਲਿਆ। ਜਾਣਕਾਰੀ ਮੁਤਾਬਕ ਇਹ ਪ੍ਰਦਰਸ਼ਨ ਬਠਿੰਡਾ ਅਤੇ ਰਾਮਪੁਰਾ ਪੁਲਿਸ ਥਾਣਿਆਂ ’ਚ ਦੋ ਕਿਸਾਨਾਂ ’ਤੇ ਦਰਜ ਕੀਤੇ ਗਏ ਕਥਿਤ ਝੂਠੇ ਕੇਸਾਂ ਖਿਲਾਫ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ 6 ਫਰਵਰੀ ਨੂੰ ਬਰਨਾਲਾ ਵਿਖੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਇਸ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਸਰਦਾਰਾਂ ਦੀ 700 ਏਕੜ ਦੇ ਕਰੀਬ ਮਾਮਲੇ ਵਿੱਚ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਇਨਸਾਫ ਲਈ ਲਗਾਤਾਰ ਸੰਘਰਸ਼ ਉਲੀਕਿਆ ਜਾ ਰਿਹਾ ਸੀ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਵਲੋਂ ਲਗਾਤਾਰ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਸੀ। ਜਿਸ ਦੇ ਤਹਿਤ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਰਾਮਪੁਰਾ ਵਿੱਚ ਪਿੰਡ ਜਿਉਂਦ ਦੇ ਰਹਿਣ ਵਾਲੇ ਕਿਸਾਨ ਸਗਨਦੀਪ ਸਿੰਘ ਅਤੇ ਕਿਸਾਨ ਬਲਦੇਵ ਸਿੰਘ ਪਿੰਡ ਚਾਉਂਕੇ ਖਿਲਾਫ ਰਾਮਪੁਰਾ ਪੁਲਿਸ ਨੇ ਝੂਠਾ ਮੁਕਦਮਾ ਦਰਜ ਕਰ ਲਿਆ ਸੀ। ਜਿਸ ਵਿੱਚ ਸਰਨਦੀਪ ਸਿੰਘ ਨੂੰ ਜੇਲ ਭੇਜ ਦਿੱਤਾ ਗਿਆ, ਜਿਸ ਦੀ ਮਾਤਾ ਦੀ ਮੌਤ ਹੋਣ ਤੋਂ ਬਾਅਦ ਵੀ ਉਸ ਨੂੰ ਰਿਹਾਅ ਨਹੀਂ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਕਿਸਾਨਾਂ ਉੱਪਰ ਕੀਤੇ ਗਏ ਮੁਕਦਮੇ ਨੂੰ ਰੱਦ ਨਹੀਂ ਕੀਤਾ ਜਾਂਦਾ, ਤਾਂ ਓਨਾ ਸਮਾਂ ਪ੍ਰਦਰਸ਼ਨ ਜਾਰੀ ਰਹੇਗਾ। ਇਸ ਪ੍ਰਦਰਸ਼ਨ ਵਿੱਚ ਜਿੱਥੇ ਪੁਲਿਸ ਨਾਲ ਕਿਸਾਨਾਂ ਦੀ ਧੱਕਾਮੁੱਕੀ ਹੋਈ, ਉੱਥੇ ਬਰਨਾਲਾ ਪੁਲਿਸ ਵੱਲੋਂ ਵੀ 53 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement