ਦੋਸ਼ੀ ਗੰਭੀਰ ਯੂਏਪੀਏ ਤੇ ਆਰਮਜ਼ ਐਕਟ ਦੇ ਮਾਮਲੇ ਵਿਚ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਫਰਾਰ ਚੱਲ ਰਿਹਾ ਸੀ।
ਅੰਮ੍ਰਿਤਸਰ (ਬਹੋੜੂ) : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੰਟਰਨੈੱਟ ਮੀਡੀਆ ਇੰਫਲੂਐਂਸਰ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਗੰਭੀਰ ਯੂਏਪੀਏ ਤੇ ਆਰਮਜ਼ ਐਕਟ ਦੇ ਮਾਮਲੇ ਵਿਚ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਫਰਾਰ ਚੱਲ ਰਿਹਾ ਸੀ।
ਪੁਲਿਸ ਅਨੁਸਾਰ, ਰਣਜੀਤ ਸਿੰਘ ਉਸ ਕੇਸ ਵਿੱਚ ਦੋਸ਼ੀ ਹੈ ਜਿਸ ਵਿੱਚ ਉਸ ਕੋਲੋਂ ਪਹਿਲਾਂ ਦੋ ਹੈਂਡ ਗ੍ਰੇਨੇਡ ਅਤੇ ਪਿਸਤੌਲ ਬਰਾਮਦ ਕੀਤੇ ਜਾ ਚੁੱਕੇ ਹਨ। ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਪੇਸ਼ੀਆਂ ’ਤੇ ਗ਼ੈਰ-ਹਾਜ਼ਰ ਰਿਹਾ, ਜਿਸ ਕਾਰਨ ਉਸ ਨੂੰ ਜ਼ਮਾਨਤ ਜੰਪਰ ਐਲਾਨਿਆ ਗਿਆ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਣਜੀਤ ਸਿੰਘ ਬਠਿੰਡਾ ਦੀ ਇੰਟਰਨੈੱਟ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਮਾਮਲੇ ਵਿਚ ਵੀ ਲੋੜੀਂਦਾ ਸੀ।
