ਕੈਪਟਨ ਨੇ ਸਵੱਛ ਸਰਵੇਖਣ-2019 'ਚ ਪੰਜਾਬ ਦੇ ਨੰਬਰ ਵਿੱਚ ਸੁਧਾਰ 'ਤੇ ਦਿੱਤੀ ਵਧਾਈ
Published : Mar 6, 2019, 7:36 pm IST
Updated : Mar 6, 2019, 7:36 pm IST
SHARE ARTICLE
Captain Amarinder Singh
Captain Amarinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਭਰ ਵਿੱਚ ਸਾਫ਼-ਸਫ਼ਾਈ ਦੇ ਸਬੰਧ ਵਿੱਚ ਪੰਜਾਬ ਦੀ ਕਾਰਗੁਜਾਰੀ ਵਿੱਚ ਸੁਧਾਰ ਹੋਣ ਲਈ ਜਲ ਸਪਲਾਈ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਭਰ ਵਿੱਚ ਸਾਫ਼-ਸਫ਼ਾਈ ਦੇ ਸਬੰਧ ਵਿੱਚ ਪੰਜਾਬ ਦੀ ਕਾਰਗੁਜਾਰੀ ਵਿੱਚ ਸੁਧਾਰ ਹੋਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ  ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਪ੍ਰਗਟਾਵਾ ਸਵੱਛ ਸਰਵੇਖਣ-2019 'ਚ ਹੋਇਆ ਹੈ। ਇਸ ਸ਼੍ਰੇਣੀ 'ਚ ਸੂਬਾ ਪਿਛਲੇ ਸਾਲ ਦੇ 9ਵੇਂ ਸਥਾਨ ਤੋਂ 7ਵੇਂ ਸਥਾਨ 'ਤੇ ਆ ਗਿਆ ਹੈ ਅਤੇ ਸਰਵੇ ਦੇ ਅਨੁਸਾਰ ਇਸ ਨੇ ਉੱਤਰ ਭਾਰਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। 

Swachh Sarvekhshan 2019 surveySwachh Sarvekhshan 2019 surveyਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਸਰਵੇਖਣ ਦੇ ਐਲਾਨੇ ਗਏ ਨਤੀਜੇ ਅਨੁਸਾਰ 1 ਲੱਖ ਤੋਂ ਵੱਧ ਜਨਸੰਖਿਆ ਵਾਲੇ ਸ਼ਹਿਰਾਂ ਵਿਚੋਂ ਨਵਾਂ ਸ਼ਹਿਰ ਉਤਰੀ ਜੋਨ ਦਾ ਸਭ ਤੋਂ ਸਾਫ਼ ਸੁਥਰਾ ਸ਼ਹਿਰ ਐਲਾਨਿਆ ਗਿਆ ਹੈ। ਇਸ ਦੇ ਨਾਲ ਇਸ ਨੇ ਕੂੜਾ-ਕਰਕਟ ਮੁਕਤ ਸ਼ਹਿਰ ਲਈ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਦੋ ਸ਼ਹਿਰੀ ਸਥਾਨਿਕ ਸੰਸਥਾਵਾਂ-ਦਿੜਬਾ ਅਤੇ ਅੰਮ੍ਰਿਤਸਰ ਕੈਂਟ- ਨੇ ਸੈਨੀਟੇਸ਼ਨ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਹੇ ਸ਼ਹਿਰਾਂ ਦਾ ਅਵਾਰਡ ਪ੍ਰਾਪਤ ਕੀਤਾ ਹੈ।

6 ਹੋਰ ਸ਼ਹਿਰਾਂ ਜ਼ੀਰਾ, ਖਰੜ, ਭੋਗ ਪੁਰ, ਜਲੰਧਰ ਕੈਂਟ, ਭਾਈ ਰੂਪਾ ਅਤੇ ਰੂਪਨਗਰ ਨੂੰ ਸੈਨੀਟੇਸ਼ਨ ਵਿੱਚ ਪ੍ਰਸ਼ੰਸਾ ਪੱਤਰ/ਮੀਮੈਂਟੋ ਪ੍ਰਾਪਤ ਹੋਏ ਹਨ। ਮੁੱਖ ਮੰਤਰੀ ਨੇ ਬਠਿੰਡਾ ਅਤੇ ਪਟਿਆਲਾ ਨੂੰ ਦੇਸ਼ ਦੇ 100 ਸ਼ਹਿਰਾਂ ਵਿੱਚੋਂ ਸਾਫ ਸੁਥਰੇ ਸ਼ਹਿਰਾਂ ਵਿੱਚ ਲਿਆਉਣ ਲਈ ਵਿਭਾਗ ਨੂੰ ਵਧਾਈ ਦਿੱਤੀ ਹੈ। ਇਨ੍ਹਾਂ ਦਾ ਕ੍ਰਮਵਾਰ 31ਵਾਂ ਅਤੇ 71ਵਾਂ ਸਥਾਨ ਆਇਆ ਹੈ। ਗੌਰਤਲਬ ਹੈ ਕਿ ਸਵੱਛ ਸਰਵੇਖਣ-2019 ਦੇ ਹੇਠ ਕੁੱਲ 4231 ਸ਼ਾਹਿਰੀ ਸਥਾਨਿਕ ਸੰਸਥਾਵਾਂ ਦਾ ਸਰਵੇਖਣ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 1020 ਉਤਰੀ ਜੋਨ ਵਿੱਚ ਹਨ। ਇਨ੍ਹਾਂ ਵਿੱਚੋਂ ਪੰਜਾਬ ਦੀਆਂ 32 ਸ਼ਹਿਰੀ ਸਥਾਨਿਕ ਸੰਸਥਾਵਾਂ ਉਪਰਲੇ 100 ਸਥਾਨਾਂ ਵਿੱਚ ਆਈਆਂ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement