ਦਰਬਾਰ ਸਾਹਿਬ ਦੀ ਇਤਿਹਾਸਕ ਸਮੱਗਰੀ ਵਾਪਸ ਦਿੱਤੇ ਜਾਣ ਲਈ ਕੈਪਟਨ ਨੇ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ 
Published : Mar 6, 2019, 6:53 pm IST
Updated : Mar 6, 2019, 6:53 pm IST
SHARE ARTICLE
Darbar Sahib
Darbar Sahib

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮੱਗਰੀ ਤੁਰੰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। 

ਇਸ ਮਾਮਲੇ 'ਚ ਮੰਤਰੀ ਦੇ ਦਖਲ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੰਗਲੈਂਡ ਤੋਂ ਸਿੱਖ ਸੰਗਠਨਾਂ ਦੀ ਤਾਲਮੇਲ ਕਮੇਟੀ ਦੇ ਕੁਝ ਨੁਮਾਇੰਦਿਆਂ ਦਾ ਇੱਕ ਵਫ਼ਦ ਹਾਲ ਹੀ ਵਿੱਚ ਉਨਾਂ ਨੂੰ ਮਿਲਿਆ ਅਤੇ ਉਨਾਂ ਨੇ ਇੰਗਲੈਂਡ ਦੇ ਸਿੱਖ ਭਾਈਚਾਰੇ ਅਤੇ ਉੱਥੇ ਵਸੇ ਭਾਰਤੀਆਂ ਨਾਲ ਸਬੰਧਤ ਕੁਝ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਨ੍ਹਾਂ ਵਿੱਚ ਹਰਿਮੰਦਰ ਸਾਹਿਬ ਲਿਜਾਈ ਗਈ ਇਤਿਹਾਸਕ ਸਮੱਗਰੀ ਨਾਲ ਸਬੰਧਤ ਮੁੱਦਾ ਵੀ ਸ਼ਾਮਲ ਸੀ। 

Captain Amarinder SinghCaptain Amarinder Singhਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਦੇ ਬਾਰੇ ਢੁਕਵੇਂ ਪੱਧਰ ’ਤੇ ਪਹਿਲਾਂ ਹੀ ਵਿਚਾਰ ਚਰਚਾ ਕਰ ਰਹੀ ਹੈ ਪਰ ਇਤਿਹਾਸਕ ਸਮੱਗਰੀ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਦੇਣ ਦੇ ਵਾਸਤੇ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਦੇ ਦਖਲ ਦੀ ਜ਼ਰੂਰੀ ਲੋੜ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਬਹੁਤ ਸਾਰਾ ਸਿੱਖ ਧਰਮ ਦੀ ਵਡਮੁੱਲੀ ਅਤੇ ਇਤਿਹਾਸਕ ਸਮਗਰੀ ਜੂਨ 1984 ਵਿੱਚ ਸੁਰੱਖਿਆ ਫੋਰਸਾਂ ਆਪਣੇ ਨਾਲ ਲੈ ਗਈਆਂ ਸਨ ਅਤੇ ਇਸ ਨੂੰ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ।

Rajnath SinghRajnath Singhਸਿੱਖਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਇਆ ਗਿਆ। ਇਥੋਂ ਤੱਕ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇਸ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਤਾਂ ਜੋ ਇਸ ਇਤਿਹਾਸਕ ਸਮੱਗਰੀ ਵਾਪਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ’ਚ ਬਹਾਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਮਾਮਲਾ ਛੇਤੀ ਹੱਲ ਕਰਨ ਵਾਸਤੇ ਸ੍ਰੀ ਰਾਜਨਾਥ ਸਿੰਘ ਤੋਂ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਹੋਈ ਮੰਗ ਹੈ। ਉਨਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਵਾਸਤੇ ਲੋੜੀਂਦੇ ਕਿਸੇ ਵੀ ਸਹਿਯੋਗ ਤੇ ਸਹਾਇਤਾ ਲਈ ਪੇਸ਼ਕਸ਼ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement