
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਆਪਣੇ ਕੈਂਪ ਆਫ਼ਿਸ 'ਚ ਤਰਸ ਦੇ ਆਧਾਰ ਉਤੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ। ਨਵੇਂ ਭਰਤੀ...
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਆਪਣੇ ਕੈਂਪ ਆਫ਼ਿਸ 'ਚ ਤਰਸ ਦੇ ਆਧਾਰ ਉਤੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ। ਨਵੇਂ ਭਰਤੀ ਹੋਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਅਤੇ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ।
Education Minister Om Prakash Soni hands over appointment letters-2ਨਵੇਂ ਭਰਤੀ ਹੋਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਿਭਾਗ ਦੀ ਮਜ਼ਬੂਤੀ ਲਈ ਕੰਮ ਕਰਨ। ਸੋਨੀ ਨੇ ਕਿਹਾ ਕਿ ਉਨ੍ਹਾਂ ਅਹੁਦਾ ਸੰਭਾਲਣ ਤੋਂ ਹੁਣ ਤੱਕ 409 ਆਸ਼ਰਿਤਾਂ ਨੂੰ ਤਰਸ ਦੇ ਆਧਾਰ ਉਤੇ ਨਿਯੁਕਤੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਹਨ ਕਿ ਜੇ ਕਿਸੇ ਮੁਲਾਜ਼ਮ ਦੀ ਡਿਊਟੀ ਦੌਰਾਨ ਮੌਤ ਹੁੰਦੀ ਹੈ ਤਾਂ ਉਸ ਦੇ ਆਸ਼ਰਿਤ ਨੂੰ ਨੌਕਰੀ ਲਈ ਅਰਜ਼ੀ ਦੇਣ ਦੇ ਇਕ ਮਹੀਨੇ ਦੇ ਅੰਦਰ ਉਸ ਦੀ ਸਿੱਖਿਆ/ਯੋਗਤਾ ਦੇ ਹਿਸਾਬ ਨਾਲ ਨੌਕਰੀ ਦਿੱਤੀ ਜਾਵੇ।
ਇਸ ਦੌਰਾਨ ਅੱਜ ਇੱਥੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ 'ਚ 8 ਕਲਰਕ, 10 ਲਾਇਬ੍ਰੇਰੀ ਰਿਸੋਟਰਰ ਅਤੇ ਸੱਤ ਦਰਜਾ ਚਾਰ ਮੁਲਾਜ਼ਮ ਸ਼ਾਮਲ ਹਨ। ਇਸ ਮੌਕੇ ਡੀ.ਪੀ.ਆਈ. ਸੈਕੰਡਰੀ ਸੁਖਜੀਤਪਾਲ ਸਿੰਘ ਅਤੇ ਡੀ.ਪੀ.ਆਈ. ਐਲੀਮੈਂਟਰੀ ਇੰਦਰਜੀਤ ਸਿੰਘ ਹਾਜ਼ਰ ਸਨ।