
ਚੰਡੀਗੜ੍ਹ : ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਜਲੰਧਰ-ਅੰਮ੍ਰਿਤਸਰ ਰੇਲਵੇ ਟਰੈਕ 'ਤੇ ਦਿੱਤਾ...
ਅੰਮ੍ਰਿਤਸਰ : ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਜਲੰਧਰ-ਅੰਮ੍ਰਿਤਸਰ ਰੇਲਵੇ ਟਰੈਕ 'ਤੇ ਦਿੱਤਾ ਜਾ ਰਿਹਾ ਧਰਨਾ ਅੱਜ ਖ਼ਤਮ ਹੋ ਗਿਆ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਛੇਤੀ ਪੂਰੀਆਂ ਕੀਤੀਆਂ ਜਾਣਗੀਆਂ।
Farmer withdraw protest-2ਕਿਸਾਨਾਂ ਨੇ ਜਲੰਧਰ-ਅੰਮ੍ਰਿਤਸਰ ਮੁੱਖ ਰੇਲ ਮਾਰਗ 'ਤੇ ਜੰਡਿਆਲਾ ਕੋਲ ਧਰਨਾ ਦਿੱਤਾ ਹੋਇਆ ਸੀ। ਪਿਛਲੇ ਦੋ ਦਿਨਾਂ ਤੋਂ ਰੇਲ ਟ੍ਰੈਫਿਕ ਪ੍ਰਭਾਵਿਤ ਹੋਣ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਮੋਹਿਤ ਕਪੂਰ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦਾ ਨਿਬੇੜਾ ਕਰਦਿਆਂ ਹਾਈ ਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ।
Highcourtਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਕਿਸਾਨਾਂ ਨੂੰ ਪੁੱਛਿਆ ਕਿ ਜਿਸ ਤਰ੍ਹਾਂ ਦੀ ਤਣਾਅਪੂਰਨ ਸਥਿਤੀ ਚੱਲ ਰਹੀ ਹੈ, ਕੀ ਇਸ ਸਮੇਂ ਫ਼ੌਜ ਦੇ ਜਵਾਨਾਂ ਨਾਲ ਸੰਪਰਕ ਕਰ ਰਹੀ ਰੇਲਵੇ ਲਾਈਨ ਨੂੰ ਬੰਦ ਕਰਨਾ ਜਾਇਜ਼ ਹੈ?
ਜ਼ਿਕਰਯੋਗ ਹੈ ਕਿ ਜਲੰਧਰ-ਅੰਮ੍ਰਿਤਸਰ ਰੇਲਵੇ ਟਰੈਕ 'ਤੇ ਪਿਛਲੇ ਦੋ ਦਿਨ ਤੋਂ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਕਾਰਨ ਲਗਭਗ 40 ਰੇਲ ਗੱਡੀਆਂ ਰੱਦ ਕਰਨੀਆਂ ਪਈਆਂ ਅਤੇ ਇਨ੍ਹੀਆਂ ਹੀ ਗੱਡੀਆਂ ਦੇ ਰੂਟ ਬਦਲਣੇ ਪਏ।