ਸਾਬਕਾ ਐਸਡੀਓ ਦੀ ਬਟਾਲਾ 'ਚ ਗੋਲੀ ਮਾਰ ਕੇ ਹੱਤਿਆ
Published : Mar 6, 2019, 11:56 am IST
Updated : Mar 6, 2019, 11:59 am IST
SHARE ARTICLE
Ex-SDO Randheer Singh
Ex-SDO Randheer Singh

ਸਾਬਕਾ ਐਸਡੀਓ ਰਣਧੀਰ ਸਿੰਘ ਨੂੰ ਘਰ ਦੇ ਗੇਟ ਅੱਗੇ ਹੀ ਘੇਰ ਕੇ ਅਣਪਛਾਤੇ ਵਿਅਕਤੀਆਂ ਨੇ ਮਾਰੀਆ ਗੋਲੀਆਂ, ਜਿਸ ਨਾਲ ਮੋਕੇ ਤੇ ਉਨਾਂ ਦੀ ਮੌਤ ਹੋ ਗਈ..

ਬਟਾਲਾ : ਇਥੋਂ ਦੇ ਸ਼ਾਸਤਰੀ ਨਗਰ ਮੁਹੱਲੇ ਵਿਚ ਦਿਨ-ਦਿਹਾੜੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਐਸਡੀਓ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਹਨ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ। ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਨੇ ਵੀ ਘਟਨਾ ਦਾ ਜਾਇਜ਼ਾ ਲਿਆ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਵਾਸੀ ਸ਼ਾਸਤਰੀ ਨਗਰ ਵਜੋਂ ਹੋਈ ਹੈ।

ਉਸ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਅੱਜ ਦੁਪਹਿਰ ਵੇਲੇ ਜਦ ਰਣਧੀਰ ਸਿੰਘ ਆਪਣੇ ਘਰ ਆ ਰਿਹਾ ਸੀ ਤਾਂ ਉਸ ਦਾ ਪਿੱਛਾ ਕਰ ਰਹੇ ਨਕਾਬਪੋਸ਼ ਨੇ ਉਸ ਦੇ ਗੋਲੀ ਮਾਰ ਦਿੱਤੀ। ਇਸ ਦੌਰਾਨ ਜ਼ਖਮੀ ਹੋਏ ਰਣਧੀਰ ਸਿੰਘ ਨੇ ਪੱਥਰ ਚੁੱਕ ਕੇ ਹਮਲਾਵਰ ਦੇ ਮਾਰਿਆ। ਇਸ ਤੋਂ ਬਾਅਦ ਹਮਲਾਵਰ ਉੱਥੋਂ ਦੌੜ ਗਿਆ ਪਰ ਰਣਧੀਰ ਸਿੰਘ ਉੱਥੇ ਹੀ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਨੇੜਲੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪੁਲੀਸ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। 

ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਰਣਧੀਰ ਸਿੰਘ ਦਾ ਕਿਸੇ ਨਾਲ ਪੈਸਿਆਂ ਦੇ ਲੈਣ-ਦੇਣ ਬਾਰੇ ਝਗੜਾ ਚਲ ਰਿਹਾ ਸੀ ਅਤੇ ਇਸ ਬਾਰੇ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਹੋਈ ਸੀ ਜਿਸ ਦੀ ਜਾਂਚ ਚੱਲ ਰਹੀ ਹੈ।  ਉਨ੍ਹਾਂ ਕਿਹਾ ਕਿ ਪੁਲੀਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਜਲਦੀ ਹੀ ਪੁਲੀਸ ਦੀ ਗ੍ਰਿਫ਼ਤ ਵਿਚ ਹੋਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕੇਸ ਦਰਜ ਕੀਤਾ ਜਾ ਰਿਹਾ ਹੈ। ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਮਧਰਾ ਵਿਚ ਬੀਤੀ ਰਾਤ ਕੁਝ ਹਮਲਾਵਰਾਂ ਨੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਘਟਨਾ ਬੀਤੀ ਰਾਤ ਕਰੀਬ 8.30 ਵਜੇ ਦੀ ਹੈ ਜਦੋਂ ਮ੍ਰਿਤਕ ਸਰਬਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਮਧਰਾ ਬਾਹਰੋਂ ਆਪਣਾ ਕੰਮ ਨਿਬੇੜ ਕੇ ਘਰ ਵਾਪਸ ਆ ਰਿਹਾ ਸੀ। ਉਸ ਨੂੰ ਘਰ ਦੇ ਗੇਟ ਅੱਗੇ ਹੀ ਘੇਰ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement