
ਚੰਡੀਗੜ੍ਹ : ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਪ੍ਰਦਰਸ਼ਨਕਾਰੀਆਂ ਦੀ ਮੰਗਾਂ ਨੂੰ ਅਣਦੇਖਾ ਕਰਨ ਲਈ ਸੂਬਾ ਸਰਕਾਰ ਦੀ ਨਿਖੇਧੀ ਕਰਦਿਆਂ....
ਚੰਡੀਗੜ੍ਹ : ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਪ੍ਰਦਰਸ਼ਨਕਾਰੀਆਂ ਦੀ ਮੰਗਾਂ ਨੂੰ ਅਣਦੇਖਾ ਕਰਨ ਲਈ ਸੂਬਾ ਸਰਕਾਰ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ਬਹਾਦਰਗੜ੍ਹ ਵਿਖੇ ਪ੍ਰਦਰਸ਼ਨ ਕਰ ਰਹੇ ਟੈਂਕੀ 'ਤੇ ਚੜ੍ਹੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਲੋਕ ਮੁੱਦਿਆਂ ਤੋਂ ਧਿਆਨ ਹਟਾ ਕੇ ਗੁੜ੍ਹੀ ਨੀਂਦ ਸੁੱਤੀ ਪਈ ਹੈ।
Harpal Singh Cheemaਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਨਕਾਰਾ ਅਤੇ ਨਖਿੱਧ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਾਵਨਾਵਾਂ ਦੀ ਕੋਈ ਕਦਮ ਨਹੀਂ ਹੈ। ਚੀਮਾ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਕਰੀਬ 12000 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹਨ ਅਤੇ 14000 ਦੇ ਕਰੀਬ ਟੈਂਟ ਪਾਸ ਬੇਰੁਜ਼ਗਾਰ ਘੁੰਮ ਰਹੇ ਹਨ ਪਰੰਤੂ ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਕਰੀਆਂ ਦੀ ਅਣਹੋਂਦ ਕਾਰਨ ਨੌਜਵਾਨ ਜਾਂ ਤਾਂ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਹਨ ਜਾਂ ਹਰ ਹੀਲਾ ਵਰਤ ਕੇ ਵਿਦੇਸ਼ ਭੱਜ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਈਟੀਟੀ ਦੀਆਂ ਖ਼ਾਲੀ ਪਈਆਂ ਪੋਸਟਾਂ ਭਰ ਕੇ ਚੋਣਾਂ ਤੋਂ ਪਹਿਲਾਂ ਹਰ ਘਰ ਰੋਜ਼ਗਾਰ ਦਾ ਵਾਅਦਾ ਪੂਰਾ ਕਰੇ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਦਰਸ਼ਨਕਾਰੀਆਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਆਵਾਜ਼ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਚੁੱਕਦੀ ਰਹੇਗੀ।