ਉਦਯੋਗਾਂ ਨੂੰ ਜੀ.ਐਸ.ਟੀ. ਜਾਂ ਐਸ.ਜੀ.ਐਸ.ਟੀ. ਲਾਭਾਂ ਵਿੱਚੋਂ ਇਕ ਦੀ ਚੋਣ ਕਰਨ ਦੀ ਪ੍ਰਵਾਨਗੀ
Published : Mar 6, 2019, 4:14 pm IST
Updated : Mar 6, 2019, 4:14 pm IST
SHARE ARTICLE
GST
GST

ਚੰਡੀਗੜ੍ਹ : ਸੂਬੇ 'ਚ ਉਦਯੋਗਿਕ ਵਿਕਾਸ ਲਈ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੰਤਰੀ ਮੰਡਲ ਨੇ ਅੱਜ ਉਦਯੋਗ ਤੇ ਵਪਾਰ ਵਿਕਾਸ ਨੀਤੀ-2017 ਅਧੀਨ ਅਧਿਸੂਚਿਤ...

ਚੰਡੀਗੜ੍ਹ : ਸੂਬੇ 'ਚ ਉਦਯੋਗਿਕ ਵਿਕਾਸ ਲਈ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੰਤਰੀ ਮੰਡਲ ਨੇ ਅੱਜ ਉਦਯੋਗ ਤੇ ਵਪਾਰ ਵਿਕਾਸ ਨੀਤੀ-2017 ਅਧੀਨ ਅਧਿਸੂਚਿਤ ਕੀਤੇ ਜੀ.ਐਸ.ਟੀ. ਲਾਭਾਂ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਉਦਯੋਗਿਕ ਯੂਨਿਟ ਜੀ.ਐਸ.ਟੀ. ਲਾਭ ਜਾਂ ਸੂਬੇ ਅੰਦਰ ਵਿਕਰੀ ਉਪਰ ਐਸ.ਜੀ.ਐਸ.ਟੀ. ਲਾਭ ਦੀ ਚੋਣ ਕਰ ਸਕਦੇ ਹਨ। 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਇਹ ਸੋਧ 17 ਅਕਤੂਬਰ 2017 ਤੋਂ 17 ਅਕਤੂਬਰ 2018 ਦਰਮਿਆਨ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ 'ਤੇ ਕਾਮਨ ਐਪਲੀਕੇਸ਼ਨ ਫਾਰਮ (ਸੀ.ਏ.ਐਫ.) ਭਰਨ ਵਾਲੇ ਉਦਯੋਗਿਕ ਯੂਨਿਟਾਂ ਨੂੰ 17 ਅਕਤੂਬਰ 2018 ਨੂੰ ਜਾਰੀ ਵਿਭਾਗੀ ਨੋਟੀਫਿਕੇਸ਼ਨ ਤਹਿਤ ਕੁੱਲ ਜੀ.ਐਸ.ਟੀ. ਲਾਭ ਜਾਂ ਸੂਬੇ ਅੰਦਰ ਵਿਕਰੀ ਉਪਰ ਪ੍ਰੋਤਸਾਹਨ ਐਸ.ਜੀ.ਐਸ.ਟੀ. ਲਾਭ ਨੂੰ ਆਪਣੀ ਇੱਛਾ ਮੁਤਾਬਕ ਚੁਣਨ ਦੀ ਇਕ ਵਾਰ ਦੀ ਖੁੱਲ• ਹੋਵੇਗੀ। ਅਜਿਹੇ ਯੂਨਿਟ ਨੋਟੀਫ਼ਿਕੇਸ਼ਨ ਦੀ ਮਿਤੀ ਤੋਂ 90 ਦਿਨਾਂ ਦੇ ਅੰਦਰ-ਅੰਦਰ ਆਪਣੀ ਆਪਸ਼ਨ ਦੇ ਸਕਣਗੇ।

SGSTSGSTਐਸ.ਜੀ.ਐਸ.ਟੀ. ਦੀ ਅਦਾਇਗੀ ਦਾ ਲਾਭ ਦੇਣ ਤੋਂ ਭਾਵ ਹੈ ਕਿ ਉਹ ਯੂਨਿਟ ਜੋ ਯੋਗ ਵਸਤਾਂ ਦੀ ਵਿਕਰੀ ਕਰਨ 'ਤੇ ਉਨ੍ਹਾਂ ਵੱਲੋਂ ਐਸ.ਜੀ.ਐਸ.ਟੀ. ਦੀ ਅਦਾਇਗੀ ਨਗਦ ਖ਼ਾਤੇ ਰਾਹੀਂ ਕੀਤੀ ਜਾਂਦੀ ਹੈ, ਉਹ ਇਹ ਲਾਭ ਲੈਣ ਦੇ ਹੱਕਦਾਰ ਹੋਣਗੇ। ਯੋਗ ਯੂਨਿਟ ਨਗਦ ਖਾਤੇ ਰਾਹੀਂ ਐਸ.ਜੀ.ਐਸ.ਟੀ. ਐਡਜਸਟ ਕਰਨ ਤੋਂ ਪਹਿਲਾਂ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਐਕਟ-2017 ਦੇ ਸੈਕਸ਼ਨ-49 ਤਹਿਤ ਸਮੇਂ-ਸਮੇਂ ਜਾਰੀ ਕੀਤੀਆਂ ਸੋਧਾਂ ਅਨੁਸਾਰ ਸਮੇਤ ਆਈ.ਜੀ.ਐਸ.ਟੀ. ਦੀ ਆਈ.ਟੀ.ਸੀ. ਅਤੇ ਇਸ ਸਭ ਤੋਂ ਪਹਿਲਾਂ ਮਿਲਣਯੋਗ ਸਾਰੇ ਆਈ.ਟੀ.ਸੀ. ਲੈ ਕੇ ਕਾਮਨ ਪੋਰਟਲ 'ਤੇ ਵਹੀ ਖਾਤਾ ਕਾਇਮ ਰੱਖਣਗੇ।
ਗੌਰਤਲਬ ਹੈ ਕਿ ਰਿਆਇਤਾਂ ਸਬੰਧੀ ਐਸ.ਜੀ.ਐਸ.ਟੀ. ਦੇ ਫਾਰਮੂਲੇ ਨੂੰ ਸਨਅਤੀ ਨੀਤੀ-2017 ਵਿੱਚ ਐਲਾਨਿਆ ਗਿਆ ਸੀ ਜਿਸ ਨੂੰ 17 ਅਕਤੂਬਰ 2018 ਨੂੰ ਮੰਤਰੀ ਮੰਡਲ ਨੇ ਆਪਣੀ ਪ੍ਰਵਾਨਗੀ ਦਿੱਤੀ ਸੀ। ਇਸ ਸਬੰਧੀ ਫੀਡਬੈਕ ਤੇ ਸੁਝਾਅ ਉਦਯੋਗ ਵੱਲੋਂ ਪ੍ਰਾਪਤ ਹੋਏ ਸਨ ਕਿ 17 ਅਕਤੂਬਰ 2017 ਨੂੰ ਜਾਰੀ ਹੋਏ ਪ੍ਰਾਪਤ ਨੋਟੀਫਿਕੇਸ਼ਨ ਦੀ ਤਰਜ਼ 'ਤੇ ਕੁੱਲ ਐਸ.ਜੀ.ਐਸ.ਟੀ. ਲਾਭਾਂ ਵਿੱਚ ਤਬਦੀਲ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement