ਸਕੂਲਾਂ ਦੇ ਬਿਜਲੀ ਬਿੱਲਾਂ ਦਾ ਭਾਰ ਪੰਚਾਇਤੀ ਸਿਰ ਪਾਉਣਾ ਸਰਾਸਰ ਗ਼ਲਤ : ਅਮਨ ਅਰੋੜਾ
Published : Mar 6, 2019, 4:49 pm IST
Updated : Mar 6, 2019, 4:49 pm IST
SHARE ARTICLE
Aman Arora
Aman Arora

ਚੰਡੀਗੜ੍ਹ : ਸੂਬੇ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਬਿੱਲ ਭਰਨ ਤੋਂ ਇਨਕਾਰ ਕਰਨ ਦਾ...

ਚੰਡੀਗੜ੍ਹ : ਸੂਬੇ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਬਿੱਲ ਭਰਨ ਤੋਂ ਇਨਕਾਰ ਕਰਨ ਦਾ ਆਮ ਆਦਮੀ ਪਾਰਟੀ ਨੇ ਤਿੱਖਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਸਕੂਲਾਂ ਦੇ ਬਿਜਲੀ ਕੁਨੈਕਸ਼ਨ ਪੰਚਾਇਤਾਂ ਦੇ ਨਾਮ 'ਤੇ ਹੋਣਗੇ ਅਤੇ ਪਿਛਲੇ ਬਕਾਏ ਅਤੇ ਮੌਜੂਦਾ ਬਿੱਲਾਂ ਦਾ ਭੁਗਤਾਨ ਪੰਚਾਇਤਾਂ ਹੀ ਕਰਨਗੀਆਂ।

ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਬਿਜਲੀ ਬਿੱਲਾਂ ਨੂੰ ਨਾ ਭਰਨ ਵਾਲੇ ਸਕੂਲਾਂ ਦੇ ਕੱਟੇ ਕੁਨੈਕਸ਼ਨਾਂ ਦੇ ਸੰਕਟ ਨੂੰ ਹੋਰ ਡੂੰਘਾ ਕਰ ਰਹੀ ਹੈ। ਅਰੋੜਾ ਨੇ ਕਿਹਾ ਕਿ ਅਜੀਬ ਗੱਲ ਹੈ ਕਿ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਬਿੱਲਾਂ ਦੇ ਭੁਗਤਾਨ ਲਈ ਕੋਈ ਵਿਸ਼ੇਸ਼ ਗ੍ਰਾਂਟ ਨਹੀਂ ਦਿੰਦੀ ਅਤੇ ਇਨ੍ਹਾਂ ਬਿੱਲਾਂ ਨੂੰ ਭਰਨ ਲਈ ਸਕੂਲ ਨੂੰ ਆਪਣੇ ਫ਼ੰਡਾਂ ਦੀ ਵਰਤੋਂ ਹੀ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੰਚਾਇਤਾਂ ਤਾਂ ਪਹਿਲਾਂ ਤੋਂ ਹੀ ਫ਼ੰਡਾਂ ਦੀ ਘਾਟ ਨਾਲ ਜੂਝ ਰਹੀਆਂ ਹਨ ਅਤੇ ਇਸ ਤਰ੍ਹਾਂ ਦਾ ਵਾਧੂ ਭਾਰ ਪਾਉਣ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਹੋਰ ਕਮਜ਼ੋਰ ਹੋ ਜਾਵੇਗੀ।

Punjab schoolPunjab schoolਅਰੋੜਾ ਨੇ ਕਿਹਾ ਕਿ ਸਕੂਲ ਦਾ ਪ੍ਰਬੰਧ ਸਿੱਖਿਆ ਵਿਭਾਗ ਵੱਲੋਂ ਕੀਤਾ ਜਾਂਦਾ ਹੈ। ਜਦਕਿ ਪੰਚਾਇਤਾਂ ਵੱਖਰੇ ਤੋਂ ਪੰਚਾਇਤ ਵਿਭਾਗ ਅਧੀਨ ਆਉਂਦੀਆਂ ਹਨ। ਜਿਸ ਕਾਰਨ ਦੋਵਾਂ ਵਿਭਾਗਾਂ ਦੇ ਕੰਮਾਂ ਵਿਚ ਵਿਘਨ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਸਰਕਾਰ ਕੋਲ ਸੂਬੇ ਦੇ ਭਵਿੱਖ ਨੂੰ ਨਿਰਧਾਰਿਤ ਕਰਨ ਵਾਲੇ ਬੱਚਿਆਂ ਦੇ ਸਕੂਲਾਂ ਦੇ ਬਿਜਲੀ ਬਿੱਲ ਭਰਨ ਲਈ ਵੀ ਪੈਸਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬਕਾਏ ਬਿੱਲ ਭਰਨ ਦੇ ਮੁੱਦੇ 'ਤੇ ਨਵੀਆਂ ਪੰਚਾਇਤਾਂ ਸਹਿਮਤ ਨਹੀਂ ਹੋਣਗੀਆਂ, ਕਿਉਂ ਜੋ ਇਹ ਉਨ੍ਹਾਂ ਦੇ ਆਡਿਟ ਵਿਚ ਖ਼ਰਾਬੀ ਪੈਦਾ ਕਰ ਸਕਦਾ ਹੈ। ਜਿਸ ਕਾਰਨ ਨਿਸ਼ਚਿਤ ਤੌਰ 'ਤੇ ਇਹ ਸਮੱਸਿਆ ਪਹਿਲਾਂ ਤੋਂ ਵੀ ਗੰਭੀਰ ਰੂਪ ਧਾਰਨ ਕਰੇਗੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਬਿੱਲ ਮਾਫ਼ ਕਰ ਕੇ ਉੱਥੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement