ਵਿਜੀਲੈਂਸ ਨੇ ਵੱਖ-ਵੱਖ ਥਾਈਂ ਤਿੰਨ ਸਰਕਾਰੀ ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ
Published : Mar 6, 2019, 8:31 pm IST
Updated : Mar 6, 2019, 8:31 pm IST
SHARE ARTICLE
Bribe
Bribe

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਤਿੰਨ ਵੱਖ-ਵੱਖ ਕੇਸਾਂ ਵਿਚ ਸ਼ਹਿਰੀ ਥਾਣਾ, ਰੂਪਨਗਰ ਵਿਖੇ ਤਾਇਨਾਤ ਏ.ਐਸ.ਆਈ. ਇੰਦਰ ਪਾਲ ਸਿੰਘ, ਮਾਲ...

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਤਿੰਨ ਵੱਖ-ਵੱਖ ਕੇਸਾਂ ਵਿਚ ਸ਼ਹਿਰੀ ਥਾਣਾ, ਰੂਪਨਗਰ ਵਿਖੇ ਤਾਇਨਾਤ ਏ.ਐਸ.ਆਈ. ਇੰਦਰ ਪਾਲ ਸਿੰਘ, ਮਾਲ ਹਲਕਾ ਰਾਣੀ ਵਾਲਾ ਜ਼ਿਲ੍ਹਾ ਤਰਨਤਾਰਨ ਇਖੇ ਤਾਇਨਾਤ ਪਟਵਾਰੀ ਦੇ ਏਜੰਟ ਸਤਨਾਮ ਸਿੰਘ ਅਤੇ ਤਹਿਸੀਲਦਾਰ ਦੇ ਦਫ਼ਤਰ ਮੋਗਾ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਸ਼ਮਸ਼ੇਰ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

Bribe-1Bribe-1
ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁੱਚਾ ਸਿੰਘ ਵਾਸੀ ਪਿੰਡ ਕਠਿਆਣਾ, ਜ਼ਿਲ੍ਹਾ ਹਮੀਰਪੁਰ (ਹਿਮਾਚਲ ਪ੍ਰਦੇਸ਼) ਦੀ ਸ਼ਿਕਾਇਤ 'ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਭਰਾ ਵਲੋਂ ਦਰਜ ਕਰਵਾਈ ਸ਼ਿਕਾਇਤ ਨੂੰ ਵਾਪਸ ਲੈਣ ਅਤੇ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਏ.ਐਸ.ਆਈ. ਵਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 9,000 ਰੁਪਏ ਵਿਚ ਤੈਅ ਹੋਇਆ ਹੈ ਅਤੇ ਉਸ ਵਲੋਂ ਪਹਿਲੀ ਕਿਸ਼ਤ ਵਜੋਂ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 6,000 ਰੁਪਏ ਰਿਸ਼ਵਤ ਵਜੋ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਇਕ ਹੋਰ ਰਿਸ਼ਵਤ ਦੇ ਕੇਸ ਵਿਚ ਮਾਲ ਹਲਕਾ ਰਾਣੀ ਵਾਲਾ, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਪਟਵਾਰੀ ਕਮਲਦੀਪ ਸਿੰਘ ਦੇ ਨਾਲ ਤਾਇਨਾਤ ਪ੍ਰਾਈਵੇਟ ਵਿਅਕਤੀ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਜਗਦੀਪ ਸਿੰਘ ਵਾਸੀ ਪਿੰਡ ਮੁੰਡਾਪਿੰਡ, ਜਿਲਾ ਤਰਨਤਾਰਨ ਦੀ ਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੇਸ ਵਿਚ ਪਟਵਾਰੀ ਖਿਲਾਫ਼ ਵੀ ਰਿਸ਼ਵਤਖੋਰੀ ਦਾ ਪਰਚਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਦਾਦਾ ਵਲੋਂ ਕੀਤੀ ਗਈ ਵਸੀਅਤ ਦਾ ਇੰਦਕਾਲ ਦਰਜ ਕਰਨ ਬਦਲੇ 8,000 ਰੁਪਏ ਦੀ ਮੰਗ ਕੀਤੀ ਗਈ ਅਤੇ ਉਸ ਵਲੋਂ 3,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਤਨਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

Bribe-3Bribe-3ਇਸ ਹੋਰ ਰਿਸ਼ਵਤ ਦੇ ਕੇਸ ਵਿਚ ਜਿਲਾ ਮੋਗਾ ਵਿਖੇ ਤਹਿਸੀਲਦਾਰ ਦਫਤਰ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਸ਼ਮਸ਼ੇਰ ਸਿੰਘ ਨੂੰ ਸ਼ਿਕਾਇਤਕਰਤਾ ਸੁਖਚੇਨ ਸਿੰਘ ਵਾਸੀ ਪਿੰਡ ਖੰਡੋਰੀ ਅਰਾਈਆਂ, ਜਿਲਾ ਮੋਗਾ ਦੀ ਸ਼ਿਕਾਇਤ 'ਤੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਵਲੋਂ ਖਰੀਦ ਕੀਤੀ ਜਮੀਨ ਦਾ ਵਸੀਕਾ ਰਜਿਸਟਰਡ ਕਰਨ ਬਦਲੇ ਉਕਤ ਓਪਰੇਟਰ ਵਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਅਤੇ ਉਸ ਵਲੋਂ 25,000 ਰੁਪਏ ਰਿਸ਼ਵਤ ਵਜੋ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਟਾ ਐਂਟਰੀ ਓਪਰੇਟਰ ਨੂੰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਦੇ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement