ਕਿਸਾਨਾਂ ਨੂੰ  ਮੁਫ਼ਤ ਅਤੇ ਸਨਅਤਾਂ ਨੂੰ  ਸਬਸਿਡੀ ਵਾਲੀ ਬਿਜਲੀ ਜਾਰੀ ਰਹੇਗੀ : ਕੈਪਟਨ 
Published : Mar 6, 2021, 1:59 am IST
Updated : Mar 6, 2021, 2:03 am IST
SHARE ARTICLE
image
image

ਕਿਸਾਨਾਂ ਨੂੰ  ਮੁਫ਼ਤ ਅਤੇ ਸਨਅਤਾਂ ਨੂੰ  ਸਬਸਿਡੀ ਵਾਲੀ ਬਿਜਲੀ ਜਾਰੀ ਰਹੇਗੀ : ਕੈਪਟਨ 

ਚੰਡੀਗੜ੍ਹ, 5 ਮਾਰਚ (ਗੁਰਉਪਦੇਸ਼ ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕਿਸਾਨਾਂ ਨੂੰ  ਮੁਫ਼ਤ ਬਿਜਲੀ ਅਤੇ ਉਦਯੋਗਾਂ ਨੂੰ  ਸਬਸਿਡੀ ਵਾਲੀ ਬਿਜਲੀ ਦੀ ਸਹੂਲਤ ਜਾਰੀ ਰਹੇਗੀ | ਇਸੇ ਤਰ੍ਹਾਂ ਸੂਬੇ ਦੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਅਤੇ ਪਛੜੀਆਂ ਜਾਤੀਆਂ ਦੇ ਪ੍ਰਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ  ਬਿਜਲੀ ਦੀਆਂ 200 ਮੁਫ਼ਤ ਯੂਨਿਟਾਂ ਦੀ ਸਹੂਲਤ ਵੀ ਜਾਰੀ ਰਹੇਗੀ | ਰਾਜਪਾਲ ਦੇ ਭਾਸ਼ਣ 'ਤੇ ਉਠੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਇਹ ਲਾਭ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਏ ਜਾਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ 

ਦੀ ਸਰਕਾਰ ਖੇਤੀਬਾੜੀ ਅਤੇ ਉਦਯੋਗਾਂ ਸਮੇਤ ਸਾਰੇ ਪ੍ਰਮੁੱਖ ਖੇਤਰਾਂ ਦੇ ਵਿਕਾਸ 'ਤੇ ਧਿਆਨ ਕੇਂਦਰਤ ਕਰਦਿਆਂ ਸਮੁੱਚੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ |
ਸੂਬੇ ਵਿੱਚੋਂ ਗ਼ੈਰ-ਕਾਨੂੰਨੀ ਖਣਨ ਦੀ ਲਾਹਨਤ ਦੇ ਮੁਕੰਮਲ ਖਾਤਮੇ ਦਾ ਪ੍ਰਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ  ਖਣਨ ਸਬੰਧੀ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਂਡ ਹੇਠ ਵਾਧੂ ਪੁਲਿਸ ਫੋਰਸ ਨਾਲ ਇਨਫੋਰਸਮੈਂਟ ਡਾਇਰੈਕਟੋਰੇਟ ਗਠਨ ਕਰਨ ਦਾ ਐਲਾਨ ਕੀਤਾ |
ਰਾਜ ਦੇ ਖ਼ਜ਼ਾਨੇ ਦੀ ਯੋਜਨਾਬੱਧ ਢੰਗ ਨਾਲ ਕੀਤੀ ਗਈ ਲੱੁਟ ਨੂੰ  ਨਾ ਸਿਰਫ ਉਤਸ਼ਾਹਤ ਕਰਨ ਬਲਕਿ ਗ਼ੈਰਕਾਨੂੰਨੀ ਮਾਈਨਿੰਗ ਨੂੰ  ਸਰਪ੍ਰਸਤੀ ਦੇਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚਾਰ ਸਾਲਾਂ 'ਚ ਖਣਨ ਦੇ ਮਾਲੀਏ ਨੂੰ  ਨਿਯਮਤ ਕੀਤਾ ਹੈ, ਜੋ ਕਿ ਪਿਛਲੇ ਦੌਰ 'ਚ ਖ਼ਤਮ ਹੋ ਗਿਆ ਸੀ, ਹੁਣ ਵੱਡੇ ਪੱਧਰ 'ਤੇ ਗ਼ੈਰਕਾਨੂੰਨੀ ਖਣਨ ਨੂੰ  ਨੱਥ ਪਾਈ ਗਈ ਹੈ | ਉਨ੍ਹਾਂ ਦਸਿਆ ਕਿ ਜਦੋਂ ਉਨ੍ਹਾਂ ਨੇ ਸਰਕਾਰ ਸੰਭਾਲੀ ਤਾਂ ਉਸ ਸਮੇਂ ਖਣਨ ਤੋਂ ਮਾਲੀਆ ਕੇਵਲ 35 ਕਰੋੜ ਰੁਪਏ ਸਾਲਾਨਾ ਸੀ, ਜੋ ਕਿ ਹੁਣ 250 ਕਰੋੜ ਰੁਪਏ ਤੱਕ ਵਧ ਗਿਆ ਹੈ, ਜਿਸ 'ਚ 215 ਕਰੋੜ ਰੁਪਏ ਦਾ ਇਜ਼ਾਫ਼ਾ ਹੋਇਆ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਦੇ 10 ਸਾਲਾਂ 'ਚ 2150 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ |
ਮੁੱਖ ਮੰਤਰੀ, ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ਸਬੰਧੀ ਧੰਨਵਾਦੀ ਮਤੇ 'ਤੇ ਹੋਈ ਚਰਚਾ ਦਾ ਜਵਾਬ ਦੇ ਰਹੇ ਸਨ | ਵੀਰਵਾਰ ਨੂੰ  ਡਾ. ਰਾਜ ਕੁਮਾਰ ਵੇਰਕਾ ਵੱਲੋਂ ਲਿਆਂਦੇ ਗਏ ਧੰਨਵਾਦ ਦੇ ਮਤੇ ਨੂੰ  ਸਦਨ ਵਲੋਂ ਸਰਬਸੰਮਤੀ ਨਾਲ ਪਾਸ ਕਰ ਦਿਤਾ ਗਿਆ |
ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀ ਕਾਂਡ 'ਚ ਸ਼ਾਮਲ ਸਾਰੇ ਦੋਸ਼ੀਆਂ ਨੂੰ  ਸਜ਼ਾਵਾਂ ਦਿਵਾਉਣ ਦੇ ਅਪਣੇ ਸੰਕਲਪ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ  ਦਸਿਆ ਕਿ ਉਨ੍ਹਾਂ ਦੀ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਲਈ ਗਠਿਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ ਹੁਣ ਤਕ 5 ਪੁਲਿਸ ਤੇ ਸਿਵਲ ਅਧਿਕਾਰੀਆਂ ਦੀ ਪਛਾਣ ਕਰ ਕੇ ਕਾਨੂੰਨੀ ਕਾਰਵਾਈ ਕਰਨ ਲਈ ਨਾਮਜ਼ਦ ਕੀਤੇ ਗਏ ਹਨ, ਜਦੋਂਕਿ 5 ਜਣਿਆਂ ਨੂੰ  ਅਦਾਲਤ ਨੇ ਦੋਸ਼ੀ ਕਰਾਰ ਦਿਤਾ ਹੈ | ਉਨ੍ਹਾਂ ਖੁਲਾਸਾ ਕੀਤਾ ਕਿ ਵਿਧਾਨ ਸਭਾ ਵੱਲੋਂ ਪਾਸ ਮਤੇ ਮੁਤਾਬਕ ਇਸ ਮਾਮਲੇ ਦੀ ਸੁਤੰਤਰ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਵੀ ਗਠਿਤ ਕੀਤੀ ਗਈ ਸੀ |
ਮੁੱਖ ਮੰਤਰੀ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਧਾਈ ਗਈ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਨੌਕਰੀ ਵੀ ਪੀੜਤ ਪਰਵਾਰਾਂ ਦੇ ਮੈਂਬਰਾਂ ਨੂੰ  ਮੁਹੱਈਆ ਕਰਵਾਈ ਹੈ | ਪਿਛਲੀ ਸਰਕਾਰ 'ਤੇ ਕਰਾਰੀ ਚੋਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 28 ਮਹੀਨਿਆਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ 85 ਘਟਨਾਵਾਂ ਵਿੱਚੋਂ 57 ਮਾਮਲੇ ਹੱਲ ਕਰ ਦਿੱਤੇ ਗਏ ਹਨ, ਜਦੋਂਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ 132 ਘਟਨਾਵਾਂ ਵਾਪਰੀਆਂ ਤੇ ਇਨ੍ਹਾਂ 'ਚੋਂ ਕੇਵਲ 66 ਹੀ ਹੱਲ ਹੋ ਸਕੀਆਂ |
ਨਸ਼ਿਆਂ ਖ਼ਿਲਾਫ਼ ਜੰਗ ਦੀ ਸਫ਼ਲਤਾ ਲਈ ਸਖ਼ਤੀ ਨਾਲ ਲਾਗੂ ਕੀਤੇ ਕਾਨੂੰਨ ਦੇ ਰਾਜ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੀ ਸਪਲਾਈ ਲਾਈਨ ਸਫ਼ਲਤਾਪੂਰਵਕ ਤੋੜ ਦਿੱਤੀ ਹੈ ਅਤੇ ਰਾਜ ਵਿੱਚ ਪੂਰਨ ਤੌਰ 'ਤੇ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਤੇ ਫਿਰਕੂ ਇਕਸੁਰਤਾ ਕਾਇਮ ਹੈ | ਇਸ ਤੋਂ ਬਿਨ੍ਹਾਂ ਸਰਹੱਦ ਪਾਰ ਤੋਂ ਸੁਰੱਖਿਆ ਦੀ ਵਧਦੀ ਚੁਣੌਤੀ ਦੇ ਬਾਵਜੂਦ ਜੁਰਮ ਦੇ ਗ੍ਰਾਫ਼ 'ਚ ਕਮੀ ਆਈ ਹੈ |
ਅਪਰਾਧੀਆਂ ਦੇ ਗ੍ਰੋਹਾਂ ਵਿਰੁੱਧ ਸ਼ੁਰੂ ਕੀਤੀ ਸਖ਼ਤ ਕਾਰਵਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 2687 ਗੈਂਗਸਟਰਾਂ ਅਤੇ ਅਪਰਾਧਿਕ ਗ੍ਰੋਹਾਂ ਦੇ ਮੈਂਬਰਾਂ ਨੂੰ  ਗਿ੍ਫ਼ਤਾਰ ਗਿਆ ਹੈ ਜਦਕਿ ਉਨ੍ਹਾਂ ਵੱਲੋਂ ਸਰਕਾਰ ਸੰਭਾਲੇ ਜਾਣ ਤੋਂ ਲੈ ਕੇ ਹੁਣ ਤੱਕ 227 ਸ਼੍ਰੇਣੀਬੱਧ ਗੈਂਗਸਟਰਾਂ ਨੂੰ  ਅਕ੍ਰਿਆਸ਼ੀਲ ਕੀਤਾ ਗਿਆ | ਇਸ ਤੋਂ ਇਲਾਵਾ 37 ਅੱਤਵਾਦੀ ਸਮੂਹ ਕਾਬੂ ਕੀਤੇ ਗਏ, 221 ਅੱਤਵਾਦੀ ਗਿ੍ਫ਼ਤਾਰ ਕੀਤੇ ਗਏ, 10 ਡਰੋਨ ਜ਼ਬਤ ਕੀਤੇ ਗਏ ਜਦੋਂਕਿ 1928 ਗ਼ੈਰਕਾਨੂੰਨੀ ਹਥਿਆਰ ਅਤੇ 38 ਹੱਥ ਗੋਲੇ ਬਰਾਮਦ ਕੀਤੇ ਗਏ | ਉਨ੍ਹਾਂ ਅੱਗੇ ਕਿਹਾ ਕਿ 26 ਵਿਦੇਸ਼ੀ ਸਾਜਿਸ਼ਘਾੜਿਆਂ ਨੂੰ  ਵੀ ਪਛਾਣਿਆ ਗਿਆ ਹੈ |
ਸੂਬੇ ਵਿਚ ਮਹਾਂਮਾਰੀ ਨੂੰ  ਸਫਲਤਾਪੂਰਵਕ ਰੋਕਣ ਬਾਰੇ ਪੰਜਾਬ ਵਿਧਾਨ ਸਭਾ ਵਿਚ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਉਹ ਇਹ ਗੱਲ ਤਸੱਲੀ ਨਾਲ ਕਹਿ ਸਕਦੇ ਹਨ ਕਿ ਜਦੋਂ ਤੋਂ ਮਹਾਂਮਾਰੀ ਆਈ ਹੈ, ਉਦੋਂ ਤੋਂ ਹੀ ਅਸੀਂ ਇਸਨੂੰ ਰੋਕਣ ਲਈ ਸ਼ਾਨਦਾਰ ਕੰਮ ਕੀਤਾ ਹੈ, ਜਿਸ ਲਈ ਲੋਕਾਂ ਦੇ ਸਹਿਯੋਗ ਦੇ ਨਾਲ-ਨਾਲ ਸਿਹਤ, ਫਰੰਟ ਲਾਈਨ ਵਰਕਰਾਂ, ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ, ਗੈਰ-ਸਰਕਾਰੀ ਸੰਗਠਨਾਂ, ਸਥਾਨਕ ਨੁਮਾਇੰਦੇ ਧੰਨਵਾਦ ਦੇ ਪਾਤਰ ਹਨ' |
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਅੱਡਿਆਂ ਅਤੇ ਵੱਡੀ ਗਿਣਤੀ ਵਿਚ ਪਰਵਾਸੀ ਭਾਰਤੀਆਂ ਦੀ ਧਰਤ ਹੋਣ ਕਰਕੇ ਪੰਜਾਬ ਉੱਚ ਜ਼ੋਖਮ ਵਾਲੇ ਸੂਬਿਆਂ ਵਿਚ ਸ਼ਾਮਿਲ ਸੀ, ਪਰ ਦੇਸ਼ ਦੀ 2.5 ਫੀਸਦੀ ਆਬਾਦੀ ਪੰਜਾਬ ਵਿਚ ਹੋਣ ਦੇ ਅਨੁਪਾਤ ਅਨੁਸਾਰ ਪੰਜਾਬ ਵਿਚ ਕਰੋਨਾ ਦੇ ਕੇਸ ਦੇਸ਼ ਦੇ ਕੁੱਲ 1.1 ਕਰੋੜ ਕੇਸਾਂ ਦਾ ਸਿਰਫ 1.6 ਫੀਸਦੀ ਹੈ | ਮੁੱਖ ਮੰਤਰੀ ਨੇ ਕਿਹਾ ਕਿ 5887 ਲੋਕਾਂ ਦੀ ਕਰੋਨਾ ਕਾਰਨ ਜਾਨ ਚਲੀ ਗਈ, ਜੋ ਕਿ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸੂਬੇ ਵਿਚ ਭਾਵੇਂ ਕਿ ਪਾਜ਼ੇਟਿਵਟੀ ਰੇਟ 2.3 ਫੀਸਦ ਹੈ ਪਰ ਅਸੀਂ ਅਵੇਸਲੇ ਨਹੀਂ ਹੋ ਸਕਦੇ | ਉਨ੍ਹਾਂ ਕਿਹਾ ਕਿ 'ਦੇਸ਼ ਵਿਚ ਕਰੋਨਾ ਦੀ ਦੂਜੀ ਲਹਿਰ ਆ ਰਹੀ ਹੈ ਅਤੇ ਸਾਨੂੰ ਇਸਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ |''
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਭਾਜਪਾ ਆਗੂਆਂ ਵਲੋਂ ਕਿਸਾਨਾਂ ਵਿਰੁਧ ਦਿਤੇ ਜਾ ਰਹੇ ਨਿੰਦਣਯੋਗ ਬਿਆਨਾਂ ਲਈ ਉਨ੍ਹਾਂ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਖੇਤ ਮਜ਼ਦੂਰ ਦੇਸ਼ ਵਿਰੋਧੀ ਨਹੀਂ ਸਗੋਂ ਇਹ ਉਹੀ ਦੇਸ਼ ਭਗਤ ਅਤੇ ਰਾਸ਼ਟਰਵਾਦੀ ਲੋਕ ਹਨ ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਿਛਲੇ ਵਰ੍ਹੇ ਗਲਵਾਨ ਵਾਦੀ ਵਿੱਚ ਆਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ |
ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੀ ਤੁਲਨਾ ਗੁੰਡਾ ਅਨਸਰਾਂ ਜਾਂ ਅੱਤਵਾਦੀਆਂ ਨਾਲ ਕਰ ਕੇ ਉਨ੍ਹਾਂ ਨੂੰ  ਬਦਨਾਮ ਕਰਨ ਦੀਆਂ ਕੋਸ਼ਿਸ਼ਾਂ 'ਤੇ ਤੁਰਤ ਰੋਕਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਕਿਹਾ Tਉਨ੍ਹਾਂ ਨੇ ਕੋਈ ਵੀ ਦੇਸ਼ ਵਿਰੋਧੀ ਕਾਰਵਾਈ ਨਹੀਂ ਕੀਤੀ, ਉਹ ਦੇਸ਼ ਵਿਰੋਧੀ ਨਹੀਂ ਹਨ ਅਤੇ ਉਹ ਕਦੇ ਵੀ ਦੇਸ਼ ਦੀ ਏਕਤਾ ਤੇ ਅਖੰਡਤਾ ਵਿਰੁਧ ਕੋਈ ਕਦਮ ਨਹੀਂ ਚੁੱਕਣਗੇ |U
ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੇ ਆਗੂਆਂ ਵਲੋਂ ਕਿਸਾਨਾਂ ਵਿਰੁਧ ਦਿਤੇ ਬਹੁਤ ਹੀ ਨਿੰਦਣਯੋਗ ਬਿਆਨਾਂ ਵੱਲ ਸਦਨ ਦਾ ਧਿਆਨ ਦਿਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਉਹ ਰਾਸ਼ਟਰੀ ਪੱਧਰ 'ਤੇ ਅਤੇ ਗੁਆਂਢੀ ਸੂਬਿਆਂ ਵਿਚ ਸਰਕਾਰਾਂ ਦੀ ਅਗਵਾਈ ਕਰ ਰਹੇ ਹਨ | ਮੁੱਖ ਮੰਤਰੀ ਨੇ ਕਿਸਾਨਾਂ ਵਿਰੁੱਧ Tਦੇਸ਼ ਵਿਰੋਧੀ ਤੇ ਖ਼ਾਲਿਸਤਾਨੀU ਜਿਹੇ ਸ਼ਬਦਾਂ ਦੀ ਵਰਤੋਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਬਿਆਨਾਂ ਨੇ ਨਾ ਸਿਰਫ਼ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਬਲਕਿ ਸਾਡੀ ਸਰਕਾਰ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਵੀ ਵਧੇ ਦਿਤੇ ਹਨ ਜੋ ਸਾਡੇ ਭਵਿੱਖ ਲਈ ਚੰਗਾ ਸੰਕੇਤ ਨਹੀਂ ਹਨ |

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement