ਕੈਪਟਨ ਦੇ ਸ਼ਾਸਨ ’ਚ ਵਧਿਆ ਭ੍ਰਿਸ਼ਟਾਚਾਰ, ਸਿਹਤ ਤੇ ਸਿੱਖਿਆ ਵਿਵਸਥਾ ਦਾ ਹੋਇਆ ਬੁਰਾ ਹਾਲ: ਹਰਪਾਲ ਚੀਮਾ
Published : Mar 6, 2021, 5:50 pm IST
Updated : Mar 6, 2021, 5:50 pm IST
SHARE ARTICLE
harpal singh cheema
harpal singh cheema

ਕੈਪਟਨ ਸਰਕਾਰ ਨੇ ਭਾਰਤ ਦੇ ਹੋਰ ਸੂਬਿਆਂ ਦੀ ਤੁਲਨਾ ਵਿੱਚ ਸਿੱਖਿਆ ਅਤੇ ਸਿਹਤ ਉੱਤੇ ਕਾਫੀ ਘੱਟ ਪੈਸਾ ਖਰਚ ਕੀਤਾ ਹੈ।

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ’ਚ ਜਾਰੀ ਕੀਤੀ ਗਈ ਕੈਗ ਰਿਪੋਰਟ ਉੱਤੇ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਗ ਦੀ ਤਾਜੀ ਰਿਪੋਰਟ ਤੋਂ ਸਪੱਸ਼ਟ ਪਤਾ ਚਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਚਲਾਉਣ ਵਿੱਚ ਨਾਕਾਮ ਸਿੱਧ ਹੋਏ ਹਨ।

Aap Leadershipharpal singh cheema

ਉਨ੍ਹਾਂ ਕਿਹਾ ਕਿ ਕੈਗ ਦੀ ਰਿਪੋਰਟ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਸਨ ਕਾਲ ਵਿੱਚ ਸੂਬੇ ਦੀ ਸਿੱਖਿਆ ਵਿੱਚ 2 ਫੀਸਦੀ ਅਤੇ ਸਿਹਤ ਉੱਤੇ ਖਰਚ ਵਿੱਚ 0.63 ਫੀਸਦੀ ਦੀ ਕਮੀ ਆਈ ਹੈ। ਇਸ ਤੋਂ ਪਤਾ ਲਗਦਾ ਹੈ ਕਿ ਕੈਪਟਨ ਸਰਕਾਰ ਨੂੰ ਲੋਕਾਂ ਦੀ ਸਿੱਖਿਆ ਅਤੇ ਸਿਹਤ ਦੀ ਕਿੰਨੀ ਚਿੰਤਾ ਹੈ। ਰਿਪੋਰਟ ਅਨੁਸਾਰ ਕੈਪਟਨ ਸਰਕਾਰ ਨੇ ਭਾਰਤ ਦੇ ਹੋਰ ਸੂਬਿਆਂ ਦੀ ਤੁਲਨਾ ਵਿੱਚ ਸਿੱਖਿਆ ਅਤੇ ਸਿਹਤ ਉੱਤੇ ਕਾਫੀ ਘੱਟ ਪੈਸਾ ਖਰਚ ਕੀਤਾ ਹੈ। ਐਨਾ ਹੀ ਨਹੀਂ ਸਰਕਾਰ ਨੇ ਵਿਕਾਸ ਕੰਮਾਂ ਉੱਤੇ ਵੀ ਬਹੁਤ ਘੱਟ ਖਰਚ ਕੀਤਾ ਹੈ। ਰਿਪੋਰਟ ਦੇਖ ਕੇ ਸਾਫ ਪਤਾ ਲੱਗਦਾ ਹੈ ਕਿ ਕੈਪਟਨ ਪੰਜਾਬ ਨੂੰ ਹਨ੍ਹੇਰੇ ਵੱਲ ਲੈ ਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸੱਤਾ ਵਿੱਚ ਆਉਣ ਲਈ ਲੋਕਾਂ ਨਾਲ ਕਈ ਵੱਡੇ ਵੱਡੇ ਵਾਅਦੇ ਕੀਤੇ ਸਨ, ਪ੍ਰੰਤੂ ਚਾਰ ਸਾਲ ਹੋ ਗਏ ਹਨ, ਉਨ੍ਹਾਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹ ਨਹੀਂ ਚਾਹੁੰਦੇ ਕਿ ਸੂਬੇ ਦੇ ਲੋਕ ਤੰਦਰੁਸਤ ਰਹਿਣ ਅਤੇ ਸਿੱਖਿਆ ਪ੍ਰਾਪਤ ਕਰਨ। ਉਨ੍ਹਾਂ ਸੂਬੇ ਨੂੰ ਮਾਫੀਆ ਦੇ ਹੱਥਾਂ ਵਿੱਚ ਸੌਂਪ ਦਿੱਤਾ ਹੈ ਅਤੇ ਖੁਦ ਮਾਫੀਆ ਸਾਮਰਾਜ ਨੂੰ ਚਲਾ ਰਹੇ ਹਨ।

Captain Amarinder SinghCaptain Amarinder Singh

ਉਨ੍ਹਾਂ ਦਿੱਲੀ ਸਰਕਾਰ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਕੇ ਇਕ ਵਿਕਾਸ ਦੀ ਇਕ ਨਵੀਂ ਮਿਸ਼ਾਲ ਪੇਸ਼ ਕੀਤੀ ਹੈ। ਉਨ੍ਹਾਂ ਬੁਨਿਆਦੀ ਚੀਜ਼ਾਂ ਉੱਤੇ ਸਰਕਾਰੀ ਖਰਚ ਕਈ ਗੁਣਾ ਵਧਾ ਦਿੱਤਾ ਹੈ, ਜਿਸਦਾ ਲਾਭ ਅੱਜ ਦੇਸ਼ ਦੇਖ ਰਿਹਾ ਹੈ। ਅੱਜ ਦਿੱਲੀ ਵਿੱਚ ਸਭ ਤੋਂ ਘੱਟ ਮਲੇਰੀਆ ਅਤੇ ਡੇਂਗੂ ਦੇ ਮਾਮਲੇ ਦਰਜ ਹੁੰਦੇ ਹਨ। ਕੋਰੋਨਾ ਮਹਾਮਾਰੀ ਦਾ ਵੀ ਦਿੱਲੀ ਦੀ ਸਰਕਾਰ ਨੇ ਆਪਣੇ ਬੇਹਤਰ ਸਿਹਤ ਪ੍ਰਬੰਧਾਂ ਕਾਰਨ ਚੰਗੇ ਤੀਰਕੇ ਨਾਲ ਮੁਕਾਬਲਾ ਕੀਤਾ ਅਤੇ ਸਮੇਂ ਉਤੇ ਇਲਾਜ ਕਰਕੇ ਲੱਖਾਂ ਲੋਕਾਂ ਦੀ ਜਾਨ ਬਚਾਈ। ਕੈਪਟਨ ਨੂੰ ਸਿਹਤ ਅਤੇ ਸਿੱਖਿਆ ਉੱਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਿੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਪੰਜਾਬ ਦੀ ਸਿਹਤ ਅਤੇ ਸਿੱਖਿਆ ਪ੍ਰਬੰਧ ਨੂੰ ਪਹਿਲ ਦੇ ਕੇ ਸੁਧਾਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement