
ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ...
ਬਰਨਾਲਾ: ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ। ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਿਸਾਨਾਂ ਵਲੋਂ ਸਵਾਲ ਉਠਾਉਂਦਿਆਂ ਵਾਅਦਾਖਿਲਾਫ਼ੀ ਦੇ ਦੋਸ਼ ਲਗਾਏ ਗਏ ਹਨ।
Kissan
1. ਬਰਨਾਲਾ ਵਿਖੇ ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਨੇ ਕਿਸਾਨਾਂ ਦਾ ਨਾਂਹ ਮਾਤਰ ਕਰਜ਼ਾ ਮੁਆਫ਼ ਕੀਤਾ ਹੈ। ਕਿਸਾਨਾਂ ਦਾ ਸਿਰਫ਼ ਸੁਸਾਇਟੀਆਂ ਦਾ ਨਾ ਮਾਤਰ ਕਰਜ਼ਾ ਮਾਫ਼ ਕੀਤਾ ਗਿਆ ਹੈ। ਸਰਕਾਰ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਤੋਂ ਭੱਜੀ ਹੈ।
Captain Amrinder Singh
2. ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀ ਕਰਜ਼ਾ ਮੁਆਫ਼ੀ ਕੀਤੀ ਹੁੰਦੀ ਤਾਂ ਪੰਜਾਬ ਵਿੱਚ ਖ਼ੁਦਕੁਸ਼ੀ ਦੀ ਦਰ ਘਟ ਜਾਣੀ ਸੀ। ਕਰਜ਼ੇ ਕਾਰਨ ਕੈਪਟਨ ਰਾਜ ਵਿੱਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਵਿੱਚ ਵਾਧਾ ਹੋਇਆ ਹੈ। ਖ਼ੁਦਕੁਸ਼ੀ ਕਰਨ ਵਾਲੇ ਕਿਸੇ ਵੀ ਕਿਸਾਨ ਨੂੰ ਸਰਕਾਰ ਨੇ ਕੋਈ ਮਾਲੀ ਮੱਦਦ ਵੀ ਨਹੀਂ ਕੀਤੀ।
Kissan
3. ਸਰਕਾਰ ਵਲੋਂ ਫ਼ਸਲੀ ਚੱਕਰ ਵਿੱਚੋਂ ਕਿਸਾਨਾਂ ਨੂੰ ਕੱਢਦ ਲਈ ਕੀਤੇ ਜਾ ਰਹੇ ਯਤਨਾਂ ਤੋਂ ਇਨਕਾਰ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਜਿਹਾ ਕੋਈ ਵੀ ਯਤਨ ਨਹੀਂ ਕੀਤਾ ਗਿਆ। ਕਿਉਂਕਿ ਪੰਜਾਬ ਦਾ ਕਿਸਾਨ ਖ਼ੁਦ ਝੋਨੇ ਦੀ ਖੇਤੀ ਨੂੰ ਛੱਡਣਾ ਚਾਹੁੰਦਾ ਹੈ। ਪਰ ਉਸਦਾ ਕੋਈ ਬਦਲ ਨਹੀਂ ਹੈ। ਕਿਸਾਨਾਂ ਵਲੋਂ ਮੱਕੀ, ਨਰਮਾ, ਮੂੰਗੀ, ਗੰਨਾ ਦੀਆਂ ਫ਼ਸਲਾਂ ਵੀ ਲਗਾਈਆਂ ਜਾਂਦੀਆਂ ਰਹੀਆਂ ਹਨ। ਪਰ ਇਹਨਾਂ ਫ਼ਸਲਾਂ ਦਾ ਕਿਸਾਨਾਂ ਨੂੰ ਕੋਈ ਸਹੀ ਮੁੱਲ ਨਹੀਂ ਮਿਲਦਾ। ਇਹਨਾਂ ਫ਼ਸਲਾਂ ਦੇ ਖ਼ਰੀਦ ਦੀ ਐਮਐਸਪੀ ’ਤੇ ਸਰਕਾਰ ਗਾਰੰਟੀ ਲਵੇ ਤਾਂ ਕਿਸਾਨ ਫ਼ਸਲੀ ਚੱਕਰ ਵਿੱਚੋਂ ਨਿਕਲ ਸਕਦੇ ਹਨ।
Kissan
4. ਪੰਜਾਬ ਦੀ ਨੌਜਵਾਨੀ ਦੇ ਵਿਦੇਸ਼ਾਂ ਨੂੰ ਜਾਣ ਲਈ ਕਿਸਾਨ ਆਗੂਆਂ ਨੇ ਸਰਕਾਰਾਂ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਚੇਰੀਆਂ ਪੜਾਈਆਂ ਕਰਕੇ ਵੀ ਇੱਥੇ ਭਵਿੱਖ ਸੁਰੱਖਿਅਤ ਨਹੀਂ ਹੈ। ਕੈਪਟਨ ਸਰਕਾਰ ਨੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ। ਪਰ ਅਜੇ ਤੱਕ ਕਿਸੇ ਨੂੰ ਕੋਈ ਰੁਜ਼ਗਾਰ ਨਹੀਂ ਦਿੱਤ ਗਿਆ। ਜਿਸ ਕਰਕੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ।
Kissan
5. ਖੇਤੀ ਕਾਨੂੰਨਾਂ ਸਬੰਧੀ ਕੈਪਟਨ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਪਾਏ ਮਤੇ ਨੂੰ ਵੀ ਕਿਸਾਨਾ ਵਲੋਂ ਡਰਾਮੇਬਾਜ਼ੀ ਕਰਾਰ ਦਿੱਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਘਬਰਾਈ ਸਰਕਾਰ ਅਜਿਹੇ ਮਤੇ ਪਾ ਰਹੀ ਹੈ। ਪਰ ਸੱਚ ਇਹ ਹੈ ਕਿ ਸਰਕਾਰ ਭਾਵੇਂ ਕਾਂਗਰਸੀ ਦੀ ਹੋਵੇ ਜਾਂ ਬੀਜੇਪੀ ਦੀ ਉਹਨਾਂ ਦੀ ਮੰਤਵ ਕਾਰਪੋਰੇਟਾਂ ਨੂੰ ਲਾਭ ਪਹੁੰਚਾਉਣਾ ਹੈ।
6. ਆਉਣ ਵਾਲੀਆਂ ਵਿਧਾਨ ਚੋਣਾਂ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਰਾਜਨੀਤਕ ਪਾਰਟੀਆਂ ਆਮ ਲੋਕਾਂ ਦੀ ਲੁੱਟ ਕਰਦੀਆਂ ਆ ਰਹੀਆਂ ਹਨ। ਜਿਸ ਕਰਕੇ ਆਉਣ ਵਾਲੀ ਸਰਕਾਰ ਜਿਸ ਵੀ ਪਾਰਟੀ ਦੀ ਹੋਵੇ, ਕਿਸਾਨਾਂ ਨੂੰ ਰਾਜਸੀ ਪਾਰਟੀਆਂ ਤੋਂ ਕੋਈ ਉਮੀਦ ਨਹੀਂ ਹੈ। ਜਿਸ ਕਰਕੇ ਉਹ ਆਪਣੇ ਸੰਘਰਸ਼ ਵਿੱਚ ਵਿਸਵਾਸ਼ ਰੱਖਦੇ ਹਨ।
7. ਕਿਸਾਨ ਆਗੂਆਂ ਨੇ ਕੈਪਟਨ ਸਰਕਾਰ ਨੂੰ 10 ਵਿੱਚੋਂ ਜ਼ੀਰੋ ਅਤੇ ਮਾਈਨਸ ਵੀ ਨੰਬਰ ਦਿੰਦਿਆਂ ਕਿਹਾ ਕਿ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ ਹੈ।