ਟੈਕਸ ਕਮਾਉਣ ਲਈ ਆਮ ਜਨਤਾ ਨੂੰ ਮਹਿੰਗਾਈ ਦੀ ਦਲਦਲ ਵਿਚ ਧੱਕ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀ
Published : Mar 6, 2021, 1:45 am IST
Updated : Mar 6, 2021, 1:45 am IST
SHARE ARTICLE
image
image

ਟੈਕਸ ਕਮਾਉਣ ਲਈ ਆਮ ਜਨਤਾ ਨੂੰ ਮਹਿੰਗਾਈ ਦੀ ਦਲਦਲ ਵਿਚ ਧੱਕ ਰਹੀ ਹੈ ਕੇਂਦਰ ਸਰਕਾਰ : ਰਾਹੁਲ ਗਾਂਧੀ

ਮਹਿੰਗਾਈ ਵਿਰੁਧ ਰਾਹੁਲ ਨੇ ਸ਼ੁਰੂ ਕੀਤੀ ਸੋਸ਼ਲ ਮੀਡੀਆ ਮੁਹਿੰਮ.

ਨਵੀਂ ਦਿੱਲੀ, 5 ਮਾਰਚ : ਪਟਰੌਲ-ਡੀਜਲ, ਖਾਣਾ ਪਕਾਉਣ ਵਾਲੀ ਗੈਸ ਅਤੇ ਕੁੱਝ ਹੋਰ ਖਾਣ ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਦੇ ਵਾਧੇ ਵਿਰੁਧ ਕਾਂਗਰਸ ਨੇ ਸ਼ੁਕਰਵਾਰ ਨੂੰ ਸੋਸ਼ਲ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਪੀਕਅਪ ਐਂਜੈਸਟ ਪ੍ਰਾਈਜ ਰਾਈਜ’ ਮੁਹਿੰਮ ਵਿਚ ਸ਼ਾਮਲ ਹੋ ਕੇ ਮਹਿੰਗਾਈ ਦੇ ਵਿਰੁਧ ਆਵਾਜ਼ ਬੁਲੰਦ ਕਰਨ।
ਉਨ੍ਹਾਂ ਟਵੀਟ ਕੀਤਾ, “ਮਹਿੰਗਾਈ ਸ਼ਰਾਪ ਹੈ। ਕੇਂਦਰ ਸਰਕਾਰ ਸਿਰਫ਼ ਟੈਕਸ ਕਮਾਉਣ ਲਈ ਲੋਕਾਂ ਨੂੰ ਮਹਿੰਗਾਈ ਦੇ ਦਲਦਲ ਵਿਚ ਧੱਕ ਰਹੀ ਹੈ। ਦੇਸ ਦੀ ਤਬਾਹੀ ਖਿਲਾਫ ਆਪਣੀ ਆਵਾਜ ਬੁਲੰਦ ਕਰੋ।”
ਕਾਂਗਰਸ ਦੇ ਸੰਸਦ ਮੈਂਬਰ ਸਸੀ ਥਰੂਰ ਨੇ ਦੋਸ਼ ਲਾਇਆ, “ਮੋਦੀ ਸਰਕਾਰ ਵਲੋਂ ਚੁੱਕੇ ਗਏ ਹਰ ਕਦਮ ਨੇ ਆਮ ਲੋਕਾਂ ਦੀਆਂ ਜੇਬਾਂ ਖ਼ਾਲੀ ਕਰ ਦਿਤੀਆਂ ਹਨ। ਦੇਸ਼ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਪਣੀ ਆਵਾਜ਼ ਬੁਲੰਦ ਕਰਨਗੇ।” ਕਈ ਹੋਰ ਕਾਂਗਰਸੀ ਆਗੂਆਂ ਨੇ ਵੀ ਇਸ ਮੁਹਿੰਮ ਤਹਿਤ ਸਰਕਾਰ ਨੂੰ ਨਿਸ਼ਾਨਾ ਬਣਾਇਆ।     (ਪੀਟੀਆਈ)   
 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement