
ਮੌਕੇ 'ਤੇ ਪਹੁੰਚੀ ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ
ਜਲੰਧਰ: ਪੰਜਾਬ ਸਰਕਾਰ ਵੱਲੋਂ ਨਸ਼ਿਆ 'ਤੇ ਕੱਸੀ ਲਗਾਮ ਦੇ ਚੱਲਦਿਆ ਨਸ਼ਿਆਂ ਦਾ ਕਾਰੋਬਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਨੌਜਵਾਨ ਰੋਜ਼ਾਨਾ ਨਸ਼ਿਆਂ ਦੀ ਭੇਂਟ ਚੜ੍ਹ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਜਲੰਧਰ ਦੇ ਲੰਬਾ ਪਿੰਡ ਵਿਚੋਂ ਸਾਹਮਣੇ ਆਈ ਹੈ। ਲੰਬਾ ਪਿੰਡ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।
drug overdose
ਨੌਜਵਾਨ ਦੀ ਮਾਂ ਸੀਤਾ ਨੇ ਦੱਸਿਆ ਕਿ ਉਸ ਦਾ ਲੜਕਾ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਆਇਆ ਸੀ ਅਤੇ ਘਰ ਦੇ ਵਰਾਂਡੇ ਵਿੱਚ ਡਿੱਗ ਗਿਆ ਅਤੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
Young man's mother
ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਗੁਆਂਢ ਵਿਚ ਰਹਿੰਦੇ ਲੜਕੇ 'ਤੇ ਦੋਸ਼ ਲਗਾਇਆ ਕਿ ਉਹ ਲੰਬੇ ਸਮੇਂ ਤੋਂ ਨਸ਼ੇ ਵੇਚ ਰਿਹਾ ਹੈ ਅਤੇ ਉਸ ਨੇ ਹੀ ਉਹਨਾਂ ਦੇ ਲੜਕੇ ਨੂੰ ਨਸ਼ੇ ਦੀ ਆਦਤ ਪਾਈ। ਲੜਕੇ ਦੇ ਪਿਤਾ ਕਾਲਾ ਨੇ ਦੱਸਿਆ ਕਿ ਉਹ ਅਤੇ ਉਸਦਾ ਬੇਟਾ ਦੋਵੇਂ ਸ਼ਾਮ ਨੂੰ ਕੰਮ ਤੋਂ ਵਾਪਸ ਆਏ ਸਨ ਅਤੇ ਕੁਝ ਸਮੇਂ ਬਾਅਦ ਉਸਦਾ ਲੜਕਾ ਬਾਹਰ ਚਲਾ ਗਿਆ ਸੀ।
Young man's Father
ਜਦੋਂ ਉਹ ਵਾਪਸ ਆਇਆ ਤਾਂ ਉਹ ਘਰ ਦੇ ਵਰਾਂਡੇ ਵਿੱਚ ਡਿੱਗ ਗਿਆ। ਉਸਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ। ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਹਨਾਂ ਨੇ ਦੱਸਿਆ ਕਿ ਉਸਦੀ ਪੇਂਟ ਦੀ ਜੇਬ ਵਿੱਚੋਂ ਇੱਕ ਟੀਕਾ ਸਰਿੰਜ ਨਿਕਲੀ ਹੈ। ਉੱਧਰ ਥਾਣਾ ਰਾਮਾਮੰਡੀ ਦੇ ਐਸ.ਐਚ.ਓ ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੱਲ ਸਵੇਰੇ ਕੀਤਾ ਜਾਵੇਗਾ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਤੱਥਾਂ ਦੇ ਅਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
police