ਮੁਕਤਸਰ ਸਾਹਿਬ ਤੋਂ ਆਏ ਨਗਰ ਕੀਰਤਨ ਦਾ ਪੰਜ ਪਿਆਰਿਆਂ ਸਮੇਤ 381 ਸ਼ਰਧਾਲੂਆਂ ਨੇ ਕੀਤੇ ਦਰਸ਼ਨ
Published : Mar 6, 2022, 11:46 pm IST
Updated : Mar 6, 2022, 11:46 pm IST
SHARE ARTICLE
image
image

ਮੁਕਤਸਰ ਸਾਹਿਬ ਤੋਂ ਆਏ ਨਗਰ ਕੀਰਤਨ ਦਾ ਪੰਜ ਪਿਆਰਿਆਂ ਸਮੇਤ 381 ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਕਲਾਨੌਰ, 6 ਮਾਰਚ (ਗੁਰਦੇਵ ਸਿੰਘ ਰਜਾਦਾ): ਗੁਰਦੁਆਰਾ ਸ੍ਰੀ ਗੁਪਤਸਰ (ਸ੍ਰੀ ਮੁਕਤਸਰ ਸਾਹਿਬ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ 13ਵੇਂ ਮਹਾਨ ਨਗਰ ਕੀਰਤਨ ਡੇਰਾ ਬਾਬਾ ਨਾਨਕ ਵੀ ਕੌਮਾਂਤਰੀ ਸਰਹੱਦ ’ਤੇ ਬਣੇ ਪੈਸੰਜਰ ਟਰਮੀਨਲ ਵਿਚ ਪੁੱਜਣ ਉਪਰੰਤ ਪੈਸੰਜਰ ਟਰਮੀਨਲ ਤੋਂ ਸਿਹਤ ਵਿਭਾਗ ਵਲੋਂ ਪਿਲਾਈਆਂ ਗਈਆਂ ਪਲੱਸ ਪੋਲੀਉ ਬੂੰਦਾਂ ਉਪਰੰਤ 381 ਸ਼ਰਧਾਲ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। 
ਇਸ ਮੌਕੇ ਨਗਰ ਕੀਰਤਨ ਵਿਚ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ, ਹਾਥੀ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਹੋਰ ਸਿੱਖ ਇਤਿਹਾਸ ਨਾਲ ਸਬੰਧਤ ਝਾਕੀਆਂ ਪੈਸੰਜਰ ਟਰਮੀਨਲ ਡੇਰਾ ਬਾਬਾ ਨਾਨਕ ਵਿਖੇ ਪਹੁੰਚੀਆਂ ਜੋ ਸ਼ਰਧਾਲੂਆਂ ਦੇ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਨਗਰ ਕੀਰਤਨ ਦਾ ਸਵਾਗਤ ਕਰਨ ਲਈ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਬਾਅਦ ਵਿਚ ਕਰਤਾਰਪੁਰ ਕੌਰੀਡੋਰ ਤੇ ਇਹ ਮਹਾਨ ਨਗਰ ਕੀਰਤਨ ਪੁੱਜਣ ਉਪਰੰਤ ਸੈਂਕੜੇ ਸੰਗਤਾਂ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਗੂੰਜਾਏ। ਉਪਰੰਤ ਕਰਤਾਰਪੁਰ ਪੈਸੰਜਰ ਟਰਮੀਨਲ ਵਿਚ ਸੁੰਦਰ ਪਾਲਕੀ ਸਾਹਿਬ ਅਤੇ ਪੰਜ ਪਿਆਰੇ, ਚਾਰ ਸਾਹਿਬਜ਼ਾਦੇ ਪੁੱਜਣ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਗਤਕਾ ਪਾਰਟੀਆਂ ਵਲੋਂ ਕਰਤਾਰਪੁਰ ਕੌਰੀਡੋਰ ਵਿਚ ਗਤਕੇਬਾਜ਼ੀ ਦੇ ਜੌਹਰ ਦਿਖਾਏ। ਇਸ ਉਪਰੰਤ ਨਗਰ ਕੀਰਤਨ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਜ ਪਿਆਰੇ, ਚਾਰ ਸਾਹਿਬਜ਼ਾਦਿਆਂ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਗੁਪਤਸਰ ਦੇ ਪ੍ਰਬੰਧਕਾਂ ਤੋਂ ਇਲਾਵਾ ਨਿਰੋਲ ਸੇਵਾ ਸੰਸਥਾ ਦੇ ਪ੍ਰਧਾਨ ਡਾ ਜਗਦੀਪ ਸਿੰਘ ਸਮੇਤ 381 ਸ਼ਰਧਾਲੂ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਬਣੇ ਜ਼ੀਰੋ ਲਾਈਨ ਤੇ ਲੱਗੇ ਗੇਟ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement