ਬਿ੍ਰਟੇਨ ਦੇ ਪ੍ਰਧਾਨ ਮੰਤਰੀ ਜਾਨਸਨ ਨੇ ਪੁਤਿਨ ਨੂੰ ਹਰਾਉਣ ਲਈ ਛੇ-ਨੁਕਾਤੀ ਯੋਜਨਾ ਬਣਾਈ
Published : Mar 6, 2022, 11:45 pm IST
Updated : Mar 6, 2022, 11:45 pm IST
SHARE ARTICLE
image
image

ਬਿ੍ਰਟੇਨ ਦੇ ਪ੍ਰਧਾਨ ਮੰਤਰੀ ਜਾਨਸਨ ਨੇ ਪੁਤਿਨ ਨੂੰ ਹਰਾਉਣ ਲਈ ਛੇ-ਨੁਕਾਤੀ ਯੋਜਨਾ ਬਣਾਈ

ਲੰਡਨ, 6 ਮਾਰਚ : ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਜੰਗ ਦਰਮਿਆਨ ਪਛਮੀ ਦੇਸ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਰੋਕਣ ਲਈ ਰਣਨੀਤੀ ਬਣਾਉਣ ਵਿਚ ਲੱਗੇ ਹੋਏ ਹਨ। ਇਸ ਦੌਰਾਨ, ਬਿ੍ਰਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਵਿਸ਼ਵ ਨੇਤਾਵਾਂ ਨੂੰ ਯੂਕਰੇਨ ’ਤੇ ਰੂਸ ਦੇ “ਭਿਆਨਕ’’ ਹਮਲੇ ਨੂੰ ਨਾਕਾਮ ਕਰਨ ਲਈ ਦੁਬਾਰਾ ਕੋਸ਼ਿਸ਼ ਕਰਨੀ ਚਾਹੀਦੀ ਹੈ।
ਨਿਊਯਾਰਕ ਟਾਈਮਜ਼ ਵਿਚ ਅਪਣੇ ਲੇਖ ਵਿਚ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਲਿਖਿਆ, “ਇਹ ਭਵਿੱਖ ਦੇ ਇਤਿਹਾਸਕਾਰ ਨਹੀਂ, ਸਗੋਂ ਯੂਕਰੇਨ ਦੇ ਲੋਕ ਹਨ ਜੋ ਸਾਡਾ ਫ਼ੈਸਲਾ ਕਰਨਗੇ।’’ ਪ੍ਰਧਾਨ ਮੰਤਰੀ ਜੌਨਸਨ ਨੇ ਪੁਤਿਨ ਨੂੰ ਕਿਸੇ ਵੀ ਕੀਮਤ ’ਤੇ ਰੋਕਣ ਲਈ ਛੇ-ਨੁਕਾਤੀ ਯੋਜਨਾ ਦਿਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ। ਆਪਣੇ ਛੇ-ਨੁਕਾਤੀ ਯੋਜਨਾ ਦਾ ਹਵਾਲਾ ਦਿੰਦੇ ਹੋਏ, ਬੋਰਿਸ ਜੌਨਸਨ ਨੇ ਲੇਖ ਵਿਚ ਕਿਹਾ ਕਿ ਵਿਸ਼ਵ ਨੇਤਾਵਾਂ ਨੂੰ ਇਕਜੁਟ ਹੋਣਾ ਚਾਹੀਦਾ ਹੈ ਤੇ ਯੂਕਰੇਨ ਲਈ ਇਕ ਅੰਤਰਰਾਸ਼ਟਰੀ ਮਾਨਵਤਾਵਾਦੀ ਗਠਜੋੜ ਨੂੰ ਲਾਮਬੰਦ ਕਰਨਾ ਚਾਹੀਦਾ ਹੈ। ਇੰਨਾ ਹੀ ਨਹੀਂ ਸਵੈ-ਰਖਿਆ ਦੇ ਯਤਨਾਂ ਤਹਿਤ ਯੂਕਰੇਨ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ। ਮੌਜੂਦਾ ਸਮੇਂ ਵਿਚ ਅੰਤਰਰਾਸ਼ਟਰੀ ਭਾਈਚਾਰੇ ਨੂੰ ਰੂਸ ’ਤੇ ਆਰਥਕ ਦਬਾਅ ਵਧਾਉਣ ਦੇ ਨਾਲ-ਨਾਲ ਯੂਕਰੇਨ ਵਿਚ ਰੂਸੀ ਹਮਲੇ ਦਾ ਵਿਰੋਧ ਕਰਨਾ ਚਾਹੀਦਾ ਹੈ। ਨਾਟੋ ਦੇਸ਼ਾਂ ਵਿਚਾਲੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਤੇਜ਼ੀ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।                     (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement