
ਕਿਹਾ, ਪ੍ਰਧਾਨ ਮੰਤਰੀ ਨੂੰ ਪੰਜਾਬ ਸਰਹੱਦਾਂ ਦੀ ਅਸਲ ਸਥਿਤੀ ਦੀ ਸਮੀਖਿਆ ਕਰਨ ਦੀ ਲੋੜ ਹੈ
ਅੰਮ੍ਰਿਤਸਰ : ਅੱਜ ਸਵੇਰੇ ਅੰਮ੍ਰਿਤਸਰ ਵਿਖੇ ਇਕ ਬੀ.ਐਸ.ਐਫ. ਅਧਿਕਾਰੀ ਨੇ ਆਪਣੇ ਹੀ ਸਾਥੀਆਂ 'ਤੇ ਗੋਲੀਆਂ ਚਲਾ ਦਿਤੀਆਂ ਅਤੇ ਫਿਰ ਖੁਦ ਵੀ ਆਤਮ ਹੱਤਿਆ ਕਰ ਲਈ।
BSF
ਇਸ ਮਾਮਲੇ 'ਤੇ ਹੁਣ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਇੱਕ ਟਵੀਟ ਕੀਤਾ ਹੈ ਅਤੇ ਦੱਸੇ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਜਿਸ ਬਾਰੇ ਉਨ੍ਹਾਂ ਨੇ ਪਹਿਲਾਂ ਹੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਵੀ ਇਸ ਸਬੰਧੀ ਸਮੀਖਿਆ ਕਰਨ ਲਈ ਅਪੀਲ ਕੀਤੀ ਹੈ।
Gurjeet Aujla
ਗੁਰਜੀਤ ਔਜਲਾ ਨੇ ਲਿਖਿਆ, ''ਮੈਂ ਇਸ ਸਬੰਧ ਵਿਚ ਗ੍ਰਹਿ ਮੰਤਰਾਲੇ ਨੂੰ ਇੱਕ ਵਾਰ ਲਿਖਿਆ ਸੀ ਅਤੇ ਪੰਜਾਬ ਦੀਆਂ ਸਰਹੱਦਾਂ 'ਤੇ ਤੈਨਾਤ BSF ਦੇ ਜਵਾਨਾਂ ਦੀ ਵਾਧੂ ਡਿਊਟੀ ਬਾਰੇ ਜਾਣਕਾਰੀ ਦਿੱਤੀ ਸੀ। ਇਸ ਸਬੰਧੀ ਲੋਕ ਸਭਾ ਵਿਚ ਵੀ ਸਵਾਲ ਚੁੱਕਿਆ ਸੀ। ਪ੍ਰਧਾਨ ਮੰਤਰੀ ਨੂੰ ਪੰਜਾਬ ਸਰਹੱਦਾਂ ਦੀ ਅਸਲ ਸਥਿਤੀ ਦੀ ਸਮੀਖਿਆ ਕਰਨ ਦੀ ਲੋੜ ਹੈ।''