
ਪਰਿਵਾਰ ਵਲੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ
ਪਠਾਨਕੋਟ : ਬੀਤੀ ਰਾਤ ਪਠਾਨਕੋਟ ਦੇ ਮੁਹੱਲਾ ਅਬਰੋਲ ਨਗਰ ਵਿਖੇ ਇਕ ਨੌਜਵਾਨ ਦਾ ਰੰਜਿਸ਼ ਦੇ ਚੱਲਦੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੰਮ ਤੋਂ ਘਰ ਵਾਪਸ ਆ ਰਹੇ ਇਕ ਨੌਜਵਾਨ 'ਤੇ ਇੱਕ ਹੋਰ ਵਿਅਕਤੀ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤੋ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਹੁਲ ਨਿਵਾਸੀ ਅਬਰੋਲ ਨਗਰ ਵਜੋਂ ਹੋਈ ਹੈ।
ਕਤਲ ਦੀ ਇਹ ਸਾਰੀ ਵਾਰਦਾਤ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਰਾਹੁਲ ਕੰਮ ਤੋਂ ਬਾਅਦ ਜਿੰਮ ਗਿਆ ਸੀ ਅਤੇ ਦੇਰ ਰਾਤ ਜਦੋਂ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਆਪਣੇ ਦੋਸਤ ਕੋਲ ਖੜ੍ਹਾ ਸੀ ਜਦੋਂ ਉਕਤ ਵਿਅਕਤੀ ਨੇ ਰਾਹੁਲ 'ਤੇ ਹਮਲਾ ਕਰ ਦਿਤਾ ਅਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਸਾਲ ਪਹਿਲਾਂ ਹੀ ਪਿੰਡ ਦੇ ਨੌਜਵਾਨ ਨਾਲ ਮਾਮੂਲੀ ਗੱਲ ਨੂੰ ਲੈ ਕੇ ਬਹਿਸ ਹੋਈ ਸੀ।
Murder of a young man with a sharp weapon
ਇਸ ਦੀ ਰੰਜਿਸ਼ ਦੇ ਚੱਲਦੇ ਹੀ ਮੁਲਜ਼ਮਾਂ ਵਲੋਂ ਬੀਤੀ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਇੱਟਾਂ-ਪੱਥਰਾਂ ਨਾਲ ਉਸ ਦੇ ਚਿਹਰੇ 'ਤੇ ਕਈ ਵਾਰ ਕੀਤੇ ਗਏ। ਸੀ. ਸੀ. ਟੀ. ਵੀ. ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕਤਲ ਦੀ ਵਾਰਦਾਤ ਨੂੰ ਬੇਰਹਿਮੀ ਨਾਲ ਅੰਜਾਮ ਦਿੱਤਾ ਗਿਆ।
Murder of a young man with a sharp weapon
ਇਸ ਹਮਲੇ ਵਿਚ ਰਾਹੁਲ ਜ਼ਖਮੀ ਹੋ ਕੇ ਜ਼ਮੀਨ ’ਕੇ ਡਿੱਗ ਗਿਆ ਅਤੇ ਕਾਤਲ ਨੌਜਵਾਨ ਉਦੋਂ ਤਕ ਰਾਹੁਲ ’ਤੇ ਵਾਰ ਕਰਦਾ ਰਿਹਾ ਜਦੋਂ ਤਕ ਉਸ ਦੀ ਮੌਤ ਨਹੀਂ ਹੋ ਜਾਂਦੀ। ਇਥੇ ਹੀ ਬਸ ਨਹੀਂ ਇਸ ਦੌਰਾਨ ਮੁਲਜ਼ਮ ਨੌਜਵਾਨ ਦਾ ਦੋਸਤ ਉਥੇ ਆਉਂਦਾ ਹੈ ਅਤੇ ਹਮਲਾਵਰ ਨੌਜਵਾਨ ਉਥੋਂ ਕਾਰ ਵਿਚ ਬੈਠ ਕੇ ਫਰਾਰ ਹੋ ਜਾਂਦੇ ਹਨ।
ਇਸ ਮੌਕੇ ਪਰਵਾਰ ਨੇ ਗਲਬਾਤ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਇਨ੍ਹਾਂ ਦੋਹਾਂ ਦੀ ਡੰਗਰਾਂ ਅਤੇ ਗੋਬਰ ਨੂੰ ਲੈ ਕੇ ਕੋਈ ਝਗੜਾ ਹੋਇਆ ਸੀ ਜਿਸ ਦੀ ਰੰਜ਼ਿਸ਼ ਤਹਿਤ ਅੱਜ ਇਹ ਬਦਲਾ ਲਿਆ ਗਿਆ ਹੈ। ਪਰਿਵਾਰ ਵਲੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Murder of a young man with a sharp weapon
ਉਧਰ ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।