''ਆਪ' ਦੇ ਹੱਕ ਵਿੱਚ ਫ਼ਤਵਾ ਜਾਰੀ ਕਰ ਚੁੱਕੇ ਹਨ ਪੰਜਾਬ ਦੇ ਲੋਕ, 10 ਮਾਰਚ ਨੂੰ ਐਲਾਨ ਹੋਣਾ ਬਾਕੀ'
Published : Mar 6, 2022, 6:08 pm IST
Updated : Mar 6, 2022, 8:53 pm IST
SHARE ARTICLE
Harpal Singh Cheema
Harpal Singh Cheema

'ਰਾਜਨੀਤਿਕ ਜੋੜ ਘਟਾਓ ਰਵਾਇਤੀ ਪਾਰਟੀਆਂ ਦਾ ਏਜੰਡਾ, ਆਮ ਆਦਮੀ ਪਾਰਟੀ ਦਾ ਏਜੰਡਾ ਪੰਜਾਬ ਦਾ ਵਿਕਾਸ'

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਜਾਰੀ ਕਰ ਦਿੱਤਾ ਹੈ ਅਤੇ 10 ਮਾਰਚ ਨੂੰ ਸਿਰਫ਼ ਐਲਾਨ ਹੋਣਾ ਬਾਕੀ ਹੈ। ਆਪ ਆਗੂ ਨੇ ਇਹ ਪ੍ਰਤੀਕਿਰਿਆ ਰਜਿੰਦਰ ਕੌਰ ਭੱਠਲ ਵੱਲੋਂ ਕਾਂਗਰਸ ਦੇ ਆਮ ਆਦਮੀ ਪਾਰਟੀ ਨਾਲ ਗੱਠਬੰਧਨ ਕਰਨ ਦੇ ਬਿਆਨ 'ਤੇ ਦਿੱਤੀ।

Harpal Singh CheemaHarpal Singh Cheema

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਕੀਤਾ ਹੈ ਅਤੇ ਉਨ੍ਹਾਂ ਦੀ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣਨ ਜਾ ਰਹੀ ਹੈ। ਇਸ ਕਰਕੇ ਸਿਆਸੀ ਗੱਠਬੰਧਨ ਉਨ੍ਹਾਂ ਦਾ ਏਜੰਡਾ ਨਹੀਂ ਸਗੋਂ 'ਆਪ' ਇਸ ਵੇਲੇ ਪੰਜਾਬ ਦੇ ਵਿਕਾਸ ਲਈ ਰਣਨੀਤੀ ਤਿਆਰ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਹਮੇਸ਼ਾ ਰਾਜਨੀਤਕ ਜੋੜ ਘਟਾਓ ਵਿੱਚ ਹੀ ਪਈਆਂ ਰਹਿੰਦੀਆਂ ਹਨ ਅਤੇ ਆਮ ਲੋਕਾਂ ਤੋਂ ਬਹੁਤ ਦੂਰ ਹੁੰਦੀਆਂ ਹਨ ਪਰ ਇੱਥੇ ਹੀ ਆਮ ਆਦਮੀ ਪਾਰਟੀ ਇਨ੍ਹਾਂ ਨਾਲੋਂ ਵੱਖਰੀ ਹੈ।

Harpal Singh CheemaHarpal Singh Cheema

'ਆਪ' ਆਗੂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਦੇ ਬਿਆਨਾਂ ਤੋਂ ਸਾਫ ਝਲਕਦਾ ਹੈ ਕਿ ਉਹਨਾਂ ਨੇ (ਬਾਦਲ-ਭਾਜਪਾ) ਨੇ ਮੰਨ ਲਿਆ ਹੈ ਕਿ ਉਹਨਾਂ ਦੀ ਪੰਜਾਬ ਵਿਚ ਸਰਕਾਰ ਨਹੀਂ ਬਣ ਰਹੀ ਅਤੇ ਉਹ ਆਪਸੀ ਗੱਠਜੋੜ ਅਤੇ ਜੋੜ ਤੋੜ ਬਾਰੇ ਬਿਆਨਬਾਜੀ ਅਤੇ ਸਗੂਫੇਬਾਜੀ ਕਰ ਰਹੇ ਹਨ। ਇਥੋਂ ਤੱਕ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਆਪਣੇ ਤਾਜਾ ਬਿਆਨ ਵਿਚ ਜਿੰਨਾਂ ਚਾਰ ਰਾਜਾਂ ਅੰਦਰ ਭਾਜਪਾ ਦੀ ਸਰਕਾਰ ਦੇ ਦਾਅਵੇ ਕੀਤੇ ਹਨ।

 

Harpal Singh Cheema Harpal Singh Cheema

ਉਹਨਾਂ ਵਿਚ ਪੰਜਾਬ ਸ਼ਾਮਲ ਨਹੀਂ ਹੈ। ਇਸੇ ਤਰਾਂ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੇ ਆਪਣੇ ਤਾਜਾ ਬਿਆਨ ਰਾਹੀਂ ਮੰਨ ਲਿਆ ਹੈ ਕਿ ਪੰਜਾਬ ਅੰਦਰ ਕਾਂਗਰਸ ਨੂੰ ਬਹੁਮਤ ਨਹੀਂ ਮਿਲ ਰਿਹਾ ਅਤੇ ਉਹ ਆਮ ਆਦਮੀ ਪਾਰਟੀ ਨਾਲ ਸਰਕਾਰ ਬਣਾਉਣ ਦੀਆਂ ਗੱਲਾਂ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਤੌਰ ਮਹਿਲਾ ਆਗੂ ਰਜਿਦਰ ਕੌਰ ਭੱਠਲ ਦਾ ਸਨਮਾਨ ਕਰਦੇ ਹਨ ਪਰ ਉਹਨਾਂ (ਭੱਠਲ) ਵੱਲੋਂ ਗੱਠਜੋੜ ਕਰਨ ਬਾਰੇ ਕੀਤੀ ਬਿਆਨਬਾਜੀ ਉੱਤੇ ਟਿੱਪਣੀ ਨਹੀਂ ਕਰਨਗੇ ਕਿਉਂਕਿ ਇਸਦਾ ਜਵਾਬ ਪੰਜਾਬ ਦੇ ਲੋਕਾਂ ਨੇ 10 ਮਾਰਚ ਨੂੰ ਖੁਦ ਹੀ ਦੇ ਦੇਣਾ ਹੈ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ 'ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੇ ਇੱਕ ਚੰਗੇ ਰਾਜਨੀਤਕ ਬਦਲਾਅ ਲਈ ਵੋਟ ਦਿੱਤਾ ਹੈ ਅਤੇ ਪੰਜਾਬ ਵਿੱਚ ਆਉਣ ਵਾਲੀ ਆਮ ਆਦਮੀ ਪਾਰਟੀ ਲੋਕਾਂ ਦੇ ਫ਼ਤਵੇ ਅਨੁਸਾਰ ਹੀ ਕੰਮ ਕਰੇਗੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement