ਚੋਰਾਂ ਨੇ ਸਾਬਕਾ ਫ਼ੌਜੀ ਦੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨਾ ਤੇ ਨਕਦੀ ਲੈ ਕੇ ਹੋਏ ਫਰਾਰ
Published : Mar 6, 2022, 7:51 pm IST
Updated : Mar 6, 2022, 7:51 pm IST
SHARE ARTICLE
Thieves targeted ex-serviceman's house
Thieves targeted ex-serviceman's house

12 ਲੱਖ ਰੁਪਏ ਦਾ ਸੋਨਾ ਤੇ 50 ਹਜ਼ਾਰ ਦੀ ਨਕਦੀ ਲੈ ਕੇ ਫਰਾਰ

ਦੀਨਾਨਗਰ : ਬੀਤੀ ਰਾਤ ਦੀਨਾਨਗਰ ਦੇ ਪਿੰਡ ਅਵਾਂਖਾ 'ਚ ਚੋਰਾਂ ਵਲੋਂ ਇਕ ਸਾਬਕਾ ਫ਼ੌਜੀ ਦੇ ਘਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਘਰ ਚੋਂ 12 ਲੱਖ ਰੁਪਏ ਦਾ ਸੋਨਾ ਅਤੇ 50 ਹਜ਼ਾਰ ਦੀ ਨਕਦੀ ਚੋਰੀ ਕਰ ਲਏ ਹਨ। ਇਸ ਘਟਨਾ ਨਜ਼ਦੀਕ ਲੱਗੇ ਇਕ ਸੀਸੀਟੀਵੀ ਵਿਚ ਕੈਦ ਹੋ ਗਈ। ਪੁਲਿਸ ਵਲੋਂ ਮੌਕੇ 'ਤੇ ਡਾਗ ਸਕਾਡ ਦੀ ਟੀਮ ਅਤੇ ਸੀਸੀਟੀਵੀ ਦੀ ਮਦਦ ਨਾਲ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

photo photo

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਮਕਾਨ ਮਾਲਕ ਬਲਵੰਤ ਸਿੰਘ ਅਤੇ ਪਰਿਵਾਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਪਤਨੀ ਨੂੰ ਲੈਣ ਸਹੁਰੇ ਪਰਿਵਾਰ ਘਰ ਗਿਆ ਸੀ ਤਾਂ ਕੰਮ ਕਰਨ ਵਾਲੀ ਦਾ ਫੋਨ ਆਇਆ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ। ਜਦੋ ਅਸੀਂ ਘਰ ਪਹੁੰਚੇ ਅਤੇ ਦੇਖਿਆ ਕਿ ਘਰ ਦੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ 24 ਤੋਲੇ ਸੋਨਾ ਅਤੇ 50 ਹਜ਼ਾਰ ਦੀ ਨਕਦੀ ਚੋਰ ਲੈ ਕੇ ਫਰਾਰ ਹੋ ਗਏ ਹਨ। ਪੀੜਤ ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਚੋਰਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ।

photo photo

 ਇਸ ਸਬੰਧ ਵਿਚ ਐਸਐਚਓ ਮਨਦੀਪ ਸਲਗੋਤਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋਂ ਸੀਸੀਟੀਵੀ ਕੈਮਰੇ 'ਚ ਕੈਦ ਚੋਰਾਂ ਦੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੋਰਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

photo photo

ਜ਼ਿਕਰਯੋਗ ਹੈ ਕਿ ਦੀਨਾਨਗਰ ਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆ  ਹਨ। ਚੋਰਾਂ ਵਲੋਂ ਕੁੱਝ ਦਿਨ ਪਹਿਲਾਂ ਵੀ ਦੀਨਾਨਗਰ ਦੇ ਇਕ ਐਨਆਰਆਈ ਦੇ ਘਰ ਚ ਦਿਨ ਦਿਹਾੜੇ 27 ਤੋਲੇ ਸੋਨਾ ਅਤੇ 5 ਲੱਖ ਨਕਦੀ ਚੋਰੀ ਕੀਤੀ ਗਈ ਸੀ ਅਤੇ ਫਿਰ ਸ਼ਹਿਰ 'ਚ ਪੰਜ ਮਨਿਆਰੀ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ। ਜਿਸ ਨੂੰ ਲੈ ਕੇ ਪੁਲਿਸ ਦੇ ਹੱਥ ਅਜੇ ਤਕ ਉਹਨਾਂ ਪ੍ਰਤੀ ਵੀ ਕੋਈ ਸੁਰਾਗ ਹੱਥ ਨਹੀਂ ਲਗਾ। ਲੋਕਾਂ ਦੀ ਮੰਗ ਹੈ ਪੁਲਿਸ ਜਲਦੀ ਚੋਰਾਂ ਨੂੰ ਗ੍ਰਿਫ਼ਤਾਰ ਕਰੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement