ਖੇਮਕਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 45 ਸਾਲਾ ਵਿਅਕਤੀ ਦੀ ਹੋਈ ਮੌਤ

By : GAGANDEEP

Published : Mar 6, 2023, 12:56 pm IST
Updated : Mar 6, 2023, 12:56 pm IST
SHARE ARTICLE
photo
photo

ਮ੍ਰਿਤਕ ਆਪਣੇ ਪਿੱਛੇ ਛੱਡ ਗਿਆ ਪਤਨੀ ਤੇ ਦੋ ਬੱਚੇ

 

ਖੇਮਕਰਨ : ਨਸ਼ੇ ਦੀ ਓਵਰਡੋਜ਼ ਨਾਲ ਹਲਕਾ ਖੇਮਕਰਨ ਦੇ ਪਿੰਡ ਪੂਹਲਾ ਦੇ 45 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਵਿਅਕਤੀ ਦੀ ਪਛਾਣ ਰਵੇਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਪੂਹਲਾ ਵਜੋਂ ਹੋਈ ਹੈ। ਕਥਿਤ ਤੌਰ 'ਤੇ ਮ੍ਰਿਤਕ ਰਵੇਲ ਸਿੰਘ ਨੂੰ ਉਸਦੀ ਪਤਨੀ ਸੀਤਾ ਕੌਰ ਬੀਤੇ ਛੇ ਮਹੀਨੇ ਪਹਿਲਾਂ ਨਸ਼ਾ ਛੁਡਾਉਣ ਦੇ ਮਕਸਦ ਨਾਲ ਆਪਣੇ ਪੇਕੇ ਪਿੰਡ ਬੋਹੜ ਲੈ ਗਈ ਸੀ, ਜਿੱਥੇ ਰਵੇਲ ਸਿੰਘ ਕੱਪੜੇ ਸਿਊਣ ਦਾ ਕੰਮ ਕਰਦਾ ਸੀ।

 

ਇਹ ਵੀ ਪੜ੍ਹੋ: ਕੈਨੇਡਾ ’ਚ 23 ਸਾਲਾ ਪੰਜਾਬੀ ਨੌਜਵਾਨ ਲਾਪਤਾ 

 ਤਿੰਨ ਦਿਨ ਪਹਿਲਾਂ ਹੀ ਮ੍ਰਿਤਕ ਰਵੇਲ ਸਿੰਘ ਆਪਣੇ ਘਰ ਵਾਪਸ ਪਰਤਿਆ ਸੀ।  ਇਸ ਮਾਮਲੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਰਵੇਲ ਸਿੰਘ ਦੀ ਮਾਂ ਅਮਰਜੀਤ ਕੌਰ ਨੇ ਦੱਸਿਆ ਕਿ ਪੂਹਲੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਦੋ ਦਿਨ ਪਹਿਲਾਂ ਵੀ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ ਹੈ ਅਤੇ ਅੱਜ ਉਸਦਾ ਪੁੱਤਰ ਨਸ਼ੇ ਦੀ ਭੇਟ ਚੜ ਗਿਆ ਹੈ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਪ੍ਰਵਾਸ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ’ਚ ਯੂਕੇ ਸਰਕਾਰ, ਅਗਲੇ ਹਫ਼ਤੇ ਪੇਸ਼ ਹੋ ਸਕਦਾ ਹੈ ਬਿੱਲ

ਪੀੜਤ ਮਾਂ ਨੇ ਕਿਹਾ ਕਿ ਹਰ ਰੋਜ਼ ਨੌਜਵਾਨ ਨਸ਼ੇ ਦੀ ੳਵਰਡੋਜ਼ ਕਾਰਨ ਜਾਨਾਂ ਗੁਆ ਰਹੇ ਹਨ, ਪਰ ਪੁਲਿਸ ਪ੍ਰਸ਼ਾਸਨ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਅਪੀਲ ਕੀਤੀ ਕਿ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ‌ਡੱਕਿਆ ਜਾਵੇ। ਇਸ ਮੌਕੇ ਪਿੰਡ ਪੂਹਲਾ ਦੇ ਨੰਬਰਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਵੱਡੇ ਪੱਧਰ 'ਤੇ ਨਸ਼ਾ ਵਿਕਦਾ ਹੈ, ਪ੍ਰੰਤੂ ਪੁਲਿਸ ਪ੍ਰਸ਼ਾਸ਼ਨ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ 'ਚ ਨਾਕਾਮ ਸਾਬਤ ਹੋ ਰਿਹਾ ਹੈ। ਦੱਸ ਦਈਏ ਕਿ ਮ੍ਰਿਤਕ ਰਵੇਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement