ਵੱਖ-ਵੱਖ ਮੁੱਦਿਆਂ ਨਾਲ ਸਬੰਧਤ ਖ਼ਬਰਾਂ ਦੇ ਪ੍ਰਿੰਟ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ
Published : Mar 6, 2023, 1:11 pm IST
Updated : Mar 6, 2023, 1:11 pm IST
SHARE ARTICLE
Raja Warring
Raja Warring

ਕਿਹਾ - ਪੰਜਾਬ ਵਿਚ ਹੁਣ ਜੰਗਲਰਾਜ ਚੱਲ ਰਿਹਾ ਹੈ 

ਚੰਡੀਗੜ੍ਹ - ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਹੈ ਤੇ ਅੱਜੇ ਦੇ ਦਿਨ ਵੀ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਜਾ ਰਿਹਾ। ਅੱਜ ਰਾਜਪਾਲ ਦੇ ਭਾਸ਼ਣ 'ਤੇ ਵਿਚਾਰ ਚਰਚਾ ਹੋ ਰਹੀ ਹੈ ਤੇ ਇਸ ਦੌਰਾਨ ਸੈਸ਼ਨ ਵਿਚ ਪਹੁੰਚਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਚਰਚਾ ਦਾ ਵਿਸ਼ਾ ਰਹੇ ਕਿਉਂਕਿ ਉਹ ਅੱਜ ਪੰਜਾਬ ਵਿਚ ਵਾਪਰੀਆਂ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਖ਼ਬਰਾਂ ਦੇ ਪ੍ਰਿੰਟ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ।

ਇਸ ਦੌਰਾਨ ਉਹਨਾਂ ਨੇ ਪੰਜਾਬ ਦੇ ਮਸਲਿਆਂ ਬਾਰੇ ਮੀਡੀਆ ਨਾਲ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਪੰਜਾਬ 'ਚ ਦਿਨ-ਦਿਹਾੜੇ ਕਤਲ ਹੋ ਰਹੇ ਹਨ, ਜਿਸ ਕਾਰਨ ਲੋਕ ਚਿੰਤਾ ਵਿਚ ਹਨ। ਪੰਜਾਬ ਦੇ ਹਾਲਤ ਬਹੁਤ ਮਾੜੇ ਹੋ ਗਏ ਹਨ ਤੇ ਸਰਕਾਰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ। ਪਿਛਲੇ ਸਾਲ ਤੋਂ ਜੋ ਘਟਨਾਵਾਂ ਪੰਜਾਬ 'ਚ ਵਾਪਰੀਆਂ ਸਨ, ਕਾਂਗਰਸ ਨੇ ਵਾਰ-ਵਾਰ ਉਹ ਸਾਰੇ ਮੁੱਦੇ ਸਰਕਾਰ ਕੋਲ ਚੁੱਕੇ ਪਰ  ਸਰਕਾਰ ਵੱਲੋਂ ਹਮੇਸ਼ਾ ਇਕੋਂ ਜਵਾਬ ਦਿੱਤਾ ਗਿਆ ਕਿ ਪੰਜਾਬ ਵਿਚ ਅਮਨ-ਸ਼ਾਂਤੀ ਕਾਇਮ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਹੋ ਗਏ ਹਨ ਕਿ ਪੰਜਾਬ ਪੁਲਿਸ ਇੰਨੀ ਮਜ਼ਬੂਤ ਸੀ, ਜਿਸ ਨੁੰ ਹੁਣ ਪੂਰੀ ਤਰ੍ਹਾਂ ਕਮਜ਼ੋਰ ਕਰ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਹੁਣ ਇੰਝ ਲੱਗ ਰਿਹਾ ਹੈ ਕਿ ਜਿਵੇਂ ਉਹ ਖ਼ੁਦ ਨੂੰ ਬੇਬੱਸ ਮਹਿਸੂਸ ਕਰ ਰਹੀ ਹੈ। ਰਾਜਾ ਵੜਿੰਗ ਨੇ ਸਵਾਲ ਚੁੱਕਦਿਆਂ ਕਿਹਾ ਕਿ ਘਟਨਾ ਪੰਜਾਬ 'ਚ ਵਾਪਰਦੀ ਹੈ ਪਰ ਦਿੱਲੀ ਵਾਲੇ ਉਸ ਦੇ ਦੋਸ਼ੀਆਂ ਨੂੰ ਕਾਬੂ ਕਰ ਰਹੇ ਹਨ। 

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਹੱਕ ਵਿਚ ਬੋਲਦਿਆਂ ਉਹਨਾਂ ਨੇ ਕਿਹਾ ਕਿ ਹੁਣ ਸਰਦਾਰ ਬਲਕੌਰ ਸਿੰਘ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਪਰ ਸਰਕਾਰ ਕੋਲ ਉਹਨਾਂ ਦੀ ਅਵਾਜ਼ ਸੁਣਨ ਲਈ ਸਮਾਂ ਹੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਪੂਰਾ ਇਕ ਸਾਲ ਬੀਤਣ ਵਾਲਾ ਹੈ ਪਰ ਉਹਨਾਂ ਦੇ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। 

ਉਹਨਾਂ ਨੇ ਕਿਹਾ ਕਿ ਜਿਹੜੇ ਬੰਦੇ ਨੇ ਅਪਣਾ ਪੁੱਤ ਗਵਾਇਆ ਹੋਵੇ ਤੇ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਇਸ ਤੋਂ ਘਟੀਆ ਗੱਲ ਪੰਜਾਬ ਵਿਚ ਹੋ ਨਹੀਂ ਸਕਦੀ। ਅਜਨਾਲਾ ਘਟਨਾ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ 15 ਦਿਨ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਇਸ ਮਾਮਲੇ ਵਿਚ ਮਾਮਲਾ ਦਰਜ ਨਹੀਂ ਹੋਇਆ ਤੇ ਇੰਝ ਲੱਗ ਰਿਹਾ ਹੈ ਕਿ ਹੁਣ ਪੰਜਾਬ ਵਿਚ ਪੂਰਾ ਜੰਗਲ ਰਾਜ ਬਣ ਚੁੱਕਾ ਹੈ। 


 

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement