Ludhiana News: ਲੁਧਿਆਣਾ ਦੇ ਸੰਸਦ ਮੈਂਬਰ ਸਮੇਤ 4 ਕਾਂਗਰਸੀਆਂ ਨੂੰ ਮਿਲੀ ਜ਼ਮਾਨਤ

By : BALJINDERK

Published : Mar 6, 2024, 2:17 pm IST
Updated : Mar 6, 2024, 2:17 pm IST
SHARE ARTICLE
Congress MP Ravneet Bittu
Congress MP Ravneet Bittu

Ludhiana News: ਗ੍ਰਿਫ਼ਤਾਰੀ ਤੋਂ ਬਾਅਦ ਨਾਭਾ ਜੇਲ੍ਹ ’ਚ ਬੰਦ, ਨਿਗਮ ਦਫ਼ਤਰ ਨੂੰ ਤਾਲਾ ਲਾਉਣ ’ਤੇ ਹੋਈ ਐੱਫ.ਆਈ.ਆਰ

Ludhiana News:  ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਇਸ ਸਮੇਂ ਚਾਰੇ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਚਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਚਾਰਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਸਿਵਲ ਜੱਜ ਤਨਿਸ਼ਠ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਇਹ ਵੀ ਪੜੋ: NIA Raids News : ਐੱਨਆਈਏ ਵੱਲੋਂ ਪੰਜਾਬ ਸਮੇਤ ਸੱਤ ਸੂਬਿਆਂ ’ਚ ਮਾਰੇ ਛਾਪੇ 

ਦੱਸ ਦੇਈਏ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਬਿੱਟੂ, ਆਸ਼ੂ, ਲੁਧਿਆਣਾ ਕਾਂਗਰਸ ਪ੍ਰਧਾਨ ਸੰਜੇ ਤਲਵਾਰ ਅਤੇ ਸ਼ਾਮ ਸੁੰਦਰ ਮਲਹੋਤਰਾ ਨੇ ਮੰਗਲਵਾਰ ਨੂੰ ਆਪਣੀ ਗ੍ਰਿਫ਼ਤਾਰੀ ਦਿੱਤੀ ਸੀ। 27 ਫਰਵਰੀ ਨੂੰ ਸੰਸਦ ਮੈਂਬਰ ਬਿੱਟੂ ਅਤੇ ਆਸ਼ੂ ਨੇ ਕਾਂਗਰਸੀਆਂ ਨਾਲ ਮਿਲ ਕੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਅਗਲੇ ਦਿਨ 28 ਫਰਵਰੀ ਨੂੰ ਪੁਲਿਸ ਨੇ ਬਿੱਟੂ, ਆਸ਼ੂ, ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਸਮੇਤ 50 ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫ. ਆਈ. ਆਰ ਦਰਜ ਕੀਤੀ ਸੀ।

ਇਹ ਵੀ ਪੜੋ: Chandigarh MP Kiran Kher Cheating case : ਚੰਡੀਗੜ੍ਹ ਦੇ ਸਾਂਸਦ ਕਿਰਨ ਖੇਰ ਨਾਲ ਹੋਈ 8 ਕਰੋੜ ਦੀ ਧੋਖਾਧੜੀ

ਪੁਲਿਸ ਵੱਲੋਂ ਦਰਜ ਐੱਫ. ਆਈ. ਆਰ ਦੇ ਵਿਰੋਧ ਵਿੱਚ 5 ਮਾਰਚ ਨੂੰ ਕਾਂਗਰਸੀ ਆਗੂਆਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਸਨ। ਇਸ ਦੌਰਾਨ ਕਰੀਬ ਅੱਧਾ ਘੰਟਾ ਪੁਲਿਸ ਨਾਲ ਆਗੂਆਂ ਤੇ ਸਮਰਥਕਾਂ ਵਿਚਾਲੇ ਹੱਥੋਂਪਾਈ ਹੋਈ। ਪੁਲਿਸ ਬੈਰੀਕੇਡ ਪਾਰ ਕਰ ਰਹੇ ਆਗੂਆਂ ਨੂੰ ਚੁੱਕ ਕੇ ਬੱਸਾਂ ਵਿੱਚ ਥਾਣੇ ਲੈ ਗਏ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ (ਦੋਮੋਰੀਆ ਪੁਲ) ਲੁਧਿਆਣਾ ਨੇ ਦੱਸਿਆ ਕਿ ਮੈਂ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ ’ਤੇ ਤਾਇਨਾਤ ਸੀ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ।

ਇਹ ਵੀ ਪੜੋ: Punjabi Police officers awarded in canada: ਕੈਨੇਡਾ ’ਚ ਪੰਜਾਬੀ ਪੁਲਿਸ ਅਧਿਕਾਰੀਆਂ ਨੂੰ ‘ਆਰਡਰ ਆਫ਼ ਮੈਰਿਟ’ ਨਾਲ ਨਿਵਾਜਿਆ  


ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਸੀ।

ਇਹ ਵੀ ਪੜੋ:​ Punjabi Police officers awarded in canada: ਕੈਨੇਡਾ ’ਚ ਪੰਜਾਬੀ ਪੁਲਿਸ ਅਧਿਕਾਰੀਆਂ ਨੂੰ ‘ਆਰਡਰ ਆਫ਼ ਮੈਰਿਟ’ ਨਾਲ ਨਿਵਾਜਿਆ  

(For more news apart from Ludhiana MP Bittu News in Punjabi, stay tuned to Rozana Spokesman)


 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement