Punjab Vigilance Bureau News : ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਗ੍ਰਿਫਤਾਰ  

By : BALJINDERK

Published : Mar 6, 2024, 7:55 pm IST
Updated : Mar 6, 2024, 7:55 pm IST
SHARE ARTICLE
Caught taking a bribe of 10000 rupees by the Vigilance Bureau
Caught taking a bribe of 10000 rupees by the Vigilance Bureau

Punjab Vigilance Bureau News : ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Punjab Vigilance Bureau News:ਚੰਡੀਗੜ੍ਹ  -ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ ।

ਇਹ ਵੀ ਪੜੋ:Haryana News : ਗ੍ਰਹਿ ਮੰਤਰੀ ਦੇ ਘਰ ਦੇ ਬਾਹਰ ਭਾਜਪਾ ਆਗੂ ਨੇ ਨਿਗਲਿਆ ਜ਼ਹਿਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ। 

ਇਹ ਵੀ ਪੜੋ:High Court News : ਦਿੱਲੀ ਹਾਈ ਕੋਰਟ ਨੇ ਭਾਜਪਾ ਦੇ 7 ਵਿਧਾਇਕਾਂ ਦੀ ਵਿਧਾਨ ਸਭਾ ਤੋਂ ਮੁਅੱਤਲੀ ਰੱਦ ਕੀਤੀ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜੋ:Faridkot cirme News: CIA ਸਟਾਫ਼ ਨੇ 4 ਵਿਅਕਤੀਆਂ ਨੂੰ 40 ਕਿੱਲੋ ਤਾਂਬਾ ਅਤੇ ਵਾਹਨਾਂ ਸਮੇਤ ਕੀਤਾ ਕਾਬੂ 

(For more news apart from Punjab Vigilance Bureau News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement