Punjab News: ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ
Published : Mar 6, 2024, 5:00 pm IST
Updated : Mar 6, 2024, 5:56 pm IST
SHARE ARTICLE
Punjab Police arrest two accused in gun house theft case
Punjab Police arrest two accused in gun house theft case

ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ 'ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ 'ਚ ਵੀ ਸ਼ਾਮਲ: ਸੀਪੀ ਗੁਰਪ੍ਰੀਤ ਭੁੱਲਰ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿਤਾ ਹੈ। ਪੁਲਿਸ ਵਲੋਂ ਉਨ੍ਹਾਂ ਦੇ ਕਬਜ਼ੇ 'ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ। ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆਨੀ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਸਥਿਤ ਰਾਇਲ ਗੰਨ ਹਾਊਸ ਤੋਂ ਹਥਿਆਰਾਂ ਸਮੇਤ ਗੋਲਾ-ਸਿੱਕਾ ਅਤੇ ਕੁੱਝ ਨਕਦੀ ਚੋਰੀ ਕੀਤੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ਼ - 1 ਅਤੇ 2 ਦੀਆਂ ਘੱਟੋ-ਘੱਟ 10 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਅਤੇ ਪੰਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ 1000 ਤੋਂ ਕਿਲੋਮੀਟਰ ਵੱਧ ਪਿੱਛਾ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਡਿਟੈਕਟਿਵ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿਚ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ ਅਤੇ ਏਡੀਸੀਪੀ ਡਿਟੈਕਟਿਵ ਨਵਜੋਤ ਸਿੰਘ ਅਧੀਨ ਪੁਲਿਸ ਟੀਮਾਂ ਨੇ ਇਸ ਗੁੰਝਲਦਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਦੋਸ਼ੀ ਵਿਅਕਤੀਆਂ ਦਾ ਪਿੱਛਾ ਕੀਤਾ, ਜੋ ਗ੍ਰਿਫ਼ਤਾਰੀ ਦੇ ਡਰ ਤੋਂ ਵਾਰਦਾਤ ਵਾਲੇ ਦਿਨ ਪੰਜਾਬ ਤੋਂ ਭੱਜ ਗਏ ਅਤੇ ਅੰਮ੍ਰਿਤਸਰ ਵਾਪਸ ਜਾਣ ਤੋਂ ਪਹਿਲਾਂ ਚੰਡੀਗੜ੍ਹ, ਪਾਣੀਪਤ, ਦਿੱਲੀ, ਆਗਰਾ, ਅਯੁੱਧਿਆ ਅਤੇ ਹਰਿਆਣਾ/ਯੂ.ਪੀ. ਗਏ।

ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਬਜੀ ਮੰਡੀ ਵੱਲਾ, ਰੇਲਵੇ ਟਰੈਕ ਨੇੜੇ ਟੋਆ ਪੁੱਟ ਕੇ ਹਥਿਆਰ ਤੇ ਗੋਲਾ ਸਿੱਕਾ ਸੁਰੱਖਿਅਤ ਢੰਗ ਨਾਲ ਛੁਪਾ ਦਿੱਤਾ ਸੀ। ਸੀਪੀ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੀਤ ਕੁਮਾਰ ਉਰਫ ਗੋਲੂ ਨੇ ਅਕਤੂਬਰ 2023 ਵਿਚ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਦੇ ਖੇਤਰ ਵਿਚੋਂ 4.2 ਕਿਲੋ ਸੋਨਾ ਚੋਰੀ ਕੀਤਾ ਸੀ। ਉਨ੍ਹਾਂ ਅੱਗੇ ਦਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 22-2-2024 ਨੂੰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 (For more Punjabi news apart from Punjab Police arrest two accused in gun house theft case, stay tuned to Rozana Spokesman)

Tags: amritsar

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement