Lok Sabha Elections : ਹਲਕਾ ਸੰਗਰੂਰ ’ਚ ਪਰਮਿੰਦਰ ਸਿੰਘ ਢੀਂਡਸਾ ਤੇ ਮੰਤਰੀ ਮੀਤ ਹੇਅਰ ਵਿਚਾਲੇ ਹੋ ਸਕਦਾ ਦਿਲਚਸਪ ਮੁਕਾਬਲਾ

By : BALJINDERK

Published : Mar 6, 2024, 7:42 pm IST
Updated : Mar 6, 2024, 8:48 pm IST
SHARE ARTICLE
 Parminder Dhindsa and Meet Hayer
Parminder Dhindsa and Meet Hayer

ਆਹਮੋ-ਸਾਹਮਣੇ ਹੋ ਸਕਦੇ ਨੇ ਸਾਢੂ

Lok Sabha Elections : ਸੰਗਰੂਰ : ਲੋਕ ਸਭਾ ਚੋਣਾਂ ਦਾ ਬਿਗੁਲ ਹੁਣ ਕਿਸੇ ਸਮੇਂ ਵੀ ਵਜ ਸਕਦਾ ਹੈ ਅਤੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਚੋਣਾਂ ਨੂੰ ਲੈ ਕੇ ਹੁਣੇ ਤੋਂ ਜੋੜ ਤੋੜ ਦੀ ਰਾਜਨੀਤੀ ਸ਼ੁਰੂ ਹੋ ਚੁੱਕੀ ਹੈ। ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰਲੇਵਾਂ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਹੋ ਗਿਆ ਹੈ ਅਤੇ ਕਿਸੇ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਬੰਧਨ ਦੀ ਖ਼ਬਰ ਵੀ ਸੁਣਨ ਨੂੰ ਮਿਲ ਸਕਦੀ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਪਾਰਟੀ ਦੇ ਸੰਭਾਵੀ ਉਮੀਦਵਾਰ ਹੋਣਗੇ।


ਇਹ ਵੀ ਪੜੋ:Bengaluru Rameshwaram Cafe Blast Case: ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ਧਮਾਕਾ ਮਾਮਲਾ

ਪਰਮਿੰਦਰ ਸਿੰਘ ਢੀਂਡਸਾ ਇੱਕ ਮਿੱਠ ਬੋਲੜੇ ਸੁਭਾਅ ਦੇ ਮਾਲਕ ਹਨ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਸਦ ਰਹਿ ਚੁੱਕੇ ਹਨ। ਉਹ ਟਕਸਾਲੀ ਅਕਾਲੀ ਆਗੂ ਹਨ ਅਤੇ ਉਨ੍ਹਾਂ ਦੀਆਂ ਜੜ੍ਹਾਂ ਬਹੁਤ ਗਹਿਰੀਆਂ ਹਨ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਬਾਦਲ ’ਚ ਰਲੇਵਾਂ ਹੋਣ ਮਗਰੋਂ ਅਕਾਲੀ ਦਲ ਦੇ ਵਰਕਰਾਂ ਦੇ ਹੌਂਸਲੇ ਵੀ ਬੁਲੰਦ ਹਨ ਅਤੇ ਜੇਕਰ ਭਾਜਪਾ ਨਾਲ ਅਕਾਲੀ ਦਲ ਦਾ ਗਠਬੰਧਨ ਹੋ ਜਾਂਦਾ ਹੈ ਤਾਂ ਸ਼ਹਿਰੀ ਖ਼ੇਤਰ ’ਚ ਭਾਜਪਾ ਅਤੇ ਪੇਂਡੂ ਖ਼ੇਤਰ ’ਚ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਆਧਾਰ ਹੈ। 

ਇਹ ਵੀ ਪੜੋ:Amritsar News : ਅੰਮ੍ਰਿਤਸਰ ’ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ, 2 ਨੌਜਵਾਨ ਜ਼ਖ਼ਮੀ 


ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਅਤੇ ਨੌਜਵਾਨ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੂੰ ਲੋਕ ਸਭਾ ਚੋਣ ਲੜਾਉਣਾ ਲਗਭਗ ਤੈਅ ਹੋ ਚੁੱਕਿਆ ਹੈ ਅਤੇ ਮੀਤ ਹੇਅਰ ਦੇ ਨਜ਼ਦੀਕੀਆਂ ਵੱਲੋਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜੋ:Faridkot cirme News: CIA ਸਟਾਫ਼ ਨੇ 4 ਵਿਅਕਤੀਆਂ ਨੂੰ 40 ਕਿੱਲੋ ਤਾਂਬਾ ਅਤੇ ਵਾਹਨਾਂ ਸਮੇਤ ਕੀਤਾ ਕਾਬੂ 


ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਇਸ ਵਾਰ ਚੋਣਾਂ ਜਿੱਤਣ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਜਿਸ ਕਾਰਨ ਉਹ ਆਪਣੇ ਹੈਵੀਵੇਟ ਅਤੇ ਲੋਕਾਂ ’ਚ ਚੰਗਾ ਆਧਾਰ ਰੱਖਣ ਵਾਲੇ ਕੈਬਨਿਟ ਮੰਤਰੀਆਂ ਨੂੰ ਚੋਣ ਮੈਦਾਨ ’ਚ ਉਤਾਰ ਰਹੀ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਮੀਨੀ ਸਰਵੇਖਣ ਕਰਵਾਉਣ ਤੋਂ ਬਾਅਦ ਹੀ ਉਮੀਦਵਾਰਾਂ ਦੀਆਂ ਟਿਕਟਾਂ ਦਾ ਐਲਾਨ ਕਰਨਗੇ। ਗੁਰਮੀਤ ਸਿੰਘ ਮੀਤ ਹੇਅਰ ਜਿੱਥੇ ਵਿਕਾਸ ਪੱਖੀ ਸੋਚ ਦੇ ਮਾਲਕ ਹਨ, ਉਥੇ ਹੀ ਹਲਕੇ ਦੇ ਲੋਕਾਂ ਦੇ ਸੁੱਖ-ਦੁੱਖ ’ਚ ਵਿਚਰਦੇ ਹਨ। ਉਹ ਇਲਾਕੇ ਲਈ ਕੁਝ ਕਰਨ ਦਾ ਜਜ਼ਬਾ ਆਪਣੇ ਦਿਲ ’ਚ ਰੱਖਦੇ ਹਨ।

ਇਹ ਵੀ ਪੜੋ:Haryana News : ਗ੍ਰਹਿ ਮੰਤਰੀ ਦੇ ਘਰ ਦੇ ਬਾਹਰ ਭਾਜਪਾ ਆਗੂ ਨੇ ਨਿਗਲਿਆ ਜ਼ਹਿਰ 

ਇਥੇ ਇਹ ਵੀ ਦੱਸਣਾ ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਿਨ੍ਹਾਂ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ। ਉਨ੍ਹਾਂ ਦੀ ਧਰਮ ਪਤਨੀ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਢੀਂਡਸਾ ਦੀ ਧਰਮ ਪਤਨੀ ਰਿਸ਼ਤੇਦਾਰੀ ’ਚ ਇੱਕ ਦੂਜੇ ਦੀਆਂ ਭੈਣਾਂ ਲੱਗਦੀਆਂ ਹਨ। ਲੋਕ ਸਭਾ ਚੋਣਾਂ ’ਚ ਜੇਕਰ ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਦੇ ਹਨ ਤਾਂ ਇਸ ਵਾਰ ਸਾਂਢੂ-ਸਾਂਢੂ ਵਿਚਾਲੇ ਮੁਕਾਬਲਾ ਬਹੁਤ ਦਿਲਚਸਪ ਹੋਵੇਗਾ।

ਇਹ ਵੀ ਪੜੋ:High Court News : ਦਿੱਲੀ ਹਾਈ ਕੋਰਟ ਨੇ ਭਾਜਪਾ ਦੇ 7 ਵਿਧਾਇਕਾਂ ਦੀ ਵਿਧਾਨ ਸਭਾ ਤੋਂ ਮੁਅੱਤਲੀ ਰੱਦ ਕੀਤੀ

 (For more news apart from Lok Sabha Elections News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement