Jandiala Guru Murder News: 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Mar 6, 2025, 9:54 am IST
Updated : Mar 6, 2025, 12:15 pm IST
SHARE ARTICLE
Jandiala Guru youth murder News in punjabi
Jandiala Guru youth murder News in punjabi

Jandiala Guru Murder News: ਕੇਟਰਿੰਗ ਦਾ ਕੰਮ ਕਰਦਾ ਸੀ ਮਨਪ੍ਰੀਤ ਸਿੰਘ

ਅੰਮ੍ਰਿਤਸਰ ਦੇ ਜੰਡਿਆਲਾ ਤੋਂ ਰੋਜ਼ਾਨਾ ਫ਼ਾਇਰਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਘਟਨਾ ਬੀਤੀ ਰਾਤ ਵਾਪਰੀ ਜਿਸ ਵਿਚ ਇਕ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਬਾਈਕ 'ਤੇ ਜਾ ਰਿਹਾ ਸੀ ਕਿ ਰਸਤੇ 'ਚ ਕਿਸੇ ਨੇ ਇਕ ਨੌਜਵਾਨ ਨੂੰ ਪਿੱਠ 'ਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਗਿਆ ਸੀ ਅਤੇ ਸਾਨੂੰ ਪਤਾ ਲੱਗਾ ਕਿ ਉਸ ਨੂੰ ਕਿਸੇ ਨੇ ਪਿੱਛਿਓਂ ਗੋਲੀ ਮਾਰ ਦਿੱਤੀ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਮੌਕੇ ਥਾਣਾ ਜੰਡਿਆਲਾ ਗੁਰੂ ਦੇ ਡੀਐਸਪੀ ਰਵਿੰਦਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਨਾਮਕ ਨੌਜਵਾਨ ਆਪਣੇ ਦੋ ਸਾਥੀਆਂ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਪਿੱਛਿਓਂ ਗੋਲੀ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉਨ੍ਹਾਂ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫ਼ਿਲਹਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement