
'ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ'
ਚੰਡੀਗੜ੍ਹ: ਪੰਜਾਬ ਦੇ ਵਿੱਤ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਵਾਰਤਾ ਕਰਕੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੀ ਸਰਕਾਰ ਮੌਕੇਂ ਪੰਜਾਬ ਵਿੱਚ ਖਤਰਨਾਕ ਨਸ਼ਿਆ ਦੀ ਸ਼ੁਰੂਆਤ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਚਿੱਟੇ ਬਾਰੇ ਪਹਿਲਾਂ ਲੋਕਾਂ ਨੂੰ ਪਤਾ ਹੀ ਨਹੀ ਸੀ ਪਰ ਅਕਾਲੀ ਦਲ ਦੀ ਸਰਕਾਰ ਮੌਕੇ ਚਿੱਟੇ ਬਾਰੇ ਲੋਕਾਂ ਨੂੰ ਪਤਾ ਲੱਗਿਆ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਕਿਹਾ ਹੈਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਘਰ ਢਾਹੇ ਜਾ ਰਹੇ ਹਨ ਉਥੇ ਹੀ ਵੱਡੇ ਤਸਕਰਾਂ ਨੂੰ ਵੀ ਕਾਬੂ ਕੀਤਾ ਜਾ ਰਿਹਾ ਹੈ।