ਵਕਤ ਆਏਗਾ ਪੰਥ ਵਿਰੁੱਧ ਚੱਲਣ ਵਾਲੇ ਨੂੰ ਅਕਾਲੀ ਦਲ 'ਚੋਂ ਧੂਹ ਕੇ ਬਾਹਰ ਕੱਢਾਂਗੇ: ਗਿਆਨੀ ਹਰਪ੍ਰੀਤ ਸਿੰਘ
Published : Mar 6, 2025, 5:26 pm IST
Updated : Mar 6, 2025, 5:26 pm IST
SHARE ARTICLE
The time will come when we will expel those who act against the Panth from the Akali Dal: Giani Harpreet Singh
The time will come when we will expel those who act against the Panth from the Akali Dal: Giani Harpreet Singh

"ਬਤੌਰ ਜਥੇਦਾਰ ਸੇਵਾ ਕੀਤੀ ਉਦੋਂ ਤਾਂ ਮੇਰੀਆਂ ਤਾਰੀਫ਼ਾ ਕਰਦੇ ਥੱਕਦੇ ਨਹੀਂ ਸੀ ਹੁਣ 2 ਦਸੰਬਰ ਤੋਂ ਬਾਅਦ ਮੇਰੇ ਵਿੱਚ ਨੁਕਸ ਹੀ ਨੁਕਸ ਕੱਢ ਰਹੇ ਹਨ।"

Giani Harpreet Singh: ਭਾਈ ਅਮਰੀਕ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਬੋਲਦੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਅਸੀਂ ਭਿਆਨਕ ਦੌਰ ਵਿਚੋਂ ਗੁਜ਼ਰ ਰਹੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਇਸ ਸਮੇਂ ਪੰਥ ਨੂੰ ਇਕਜੁੱਟ ਹੋ ਕੇ ਭਵਿੱਖ ਲਈ ਕੰਮ ਕਰਨਾ ਚਾਹੀਦਾ ਹੈ। ਜਿਹੜੇ ਲੋਕਾ ਦੀ ਜ਼ਿੰਮੇਵਾਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੀਆਂ ਮਰਿਯਾਦਾ ਨੂੰ ਕਾਇਮ ਰੱਖਣ ਵਿੱਚ ਮਦਦ ਕਰਨ ਉਹੀ ਲੋਕ ਗੁਰਦੁਆਰਿਆਂ ਦੀਆਂ ਮਰਿਯਾਦਵਾਂ ਦਾ ਘਾਣ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਮੈਂ 5 ਮੈਂਬਰੀ ਕਮੇਟੀ ਦੀ ਪ੍ਰਸੰਸਾ ਕਰਦਾ ਹਾਂ ਜੋ ਅਡੋਲ ਖੜ੍ਹੇ ਹਨ। ਉਨਾਂ ਨੇ ਕਿਹਾ ਹੈ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਪੁਨਰਸੁਰਜੀਤੀ ਵਾਲੇ ਅਕਾਲੀ ਦਲ ਦੇ ਵੱਧ ਤੋਂ ਵੱਧ ਮੈਂਬਰ ਬਣੋ ਤਾਂ ਕਿ ਪੰਥਕ ਸੋਚ ਇਕ ਨਵੇਂ ਰੂਪ ਵਿੱਚ ਉਭਰ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਤਖ਼ਤ ਹਮੇਸ਼ਾ ਸਰਕਾਰਾਂ ਦੀਆਂ ਅੱਖਾਂ ਵਿੱਚ ਰੜਕਦਾ ਰਹੇਗਾ। ਉਨ੍ਹਾਂ ਨੇ ਕਿਹਾ ਹੈਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ ਜੋ ਕਿਸੇ ਵੀ ਰੂਪ ਵਿੱਚ ਹੋਣ।

ਉਨ੍ਹਾਂ ਨੇ ਕਿਹਾ ਹੈ ਕਿ 2 ਦਸੰਬਰ ਵਾਲੇ ਹੁਕਮਨਾਮੇ ਨੂੰ ਕਈ ਤਾਂ ਮੰਨਣ ਤੋਂ ਵੀ ਇਨਕਾਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਕ ਆਗੂ ਨੇ ਤਾਂ ਇਹ ਵੀ ਦਿੱਤਾ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਬਣੀ 7 ਮੈਂਬਰੀ ਕਮੇਟੀ ਗੈਰ ਕਾਨੂੰਨੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇੰਨ੍ਹਾਂ ਦੇ ਟੰਗਣ ਰਣੌਤ ਗਰੁਪ ਨੇ ਤਾਂ ਕੋਈ ਕਸਰ ਹੀ ਨਹੀਂ ਛੱਡੀ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਨੂੰ 2 ਦਸੰਬਰ ਵਾਲਾ ਫੈਸਲੇ ਨੂੰ ਇਕ ਆਗੂ ਨੇ ਤਾਂ ਇੱਥੋ ਤੱਕ ਕਹਿ ਦਿੱਤਾ ਕਿ ਇਹ ਗੈਰ ਕਾਨੂੰਨੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਵਕਤ ਆਏਗਾ ਪੰਥ ਵਿਰੁੱਧ ਚੱਲਣ ਵਾਲੇ ਨੂੰ  ਸ਼੍ਰੋਮਣੀ ਅਕਾਲੀ ਦਲ ਵਿਚੋਂ ਧੂਹ ਕੇ ਬਾਹਰ ਕੱਢਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ 5 ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਦੀ ਪੁਨਰਸੁਰਜੀਤੀ ਹੋ ਰਹੀ ਹੈ ਇਸ ਲਈ ਵੱਧ ਤੋਂ ਵੱਧ ਮੈਂਬਰ ਬਣੋ ਤਾਂ ਇੰਨ੍ਹਾਂ ਨੂੰ ਧੂਹ ਕੇ ਬਾਹਰ ਕੱਢਿਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement