ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮਾਂ-ਧੀ ਦੀ ਮੌਤ
Published : Mar 6, 2026, 7:07 am IST
Updated : Mar 6, 2026, 8:42 am IST
SHARE ARTICLE
photo
photo

ਸਵੇਰ ਦੀ ਸੈਰ ਲਈ ਗਈਆਂ ਸਨ ਘਰੋਂ

ਮੁਕੇਰੀਆਂ (ਹਰਦੀਪ ਸਿੰਘ ਭੰਮਰਾ) : ਮੁਕੇਰੀਆਂ ਰੇਲਵੇ ਸਟੇਸ਼ਨ ਤੋਂ 2 ਕਿਲੋਮੀਟਰ ਦੂਰ ਪਵਾਰਾ ਰੇਲਵੇ ਕਰਾਸਿੰਗ ਨੇੜੇ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਏ.ਐਸ.ਆਈ. ਮਲਕੀਤ ਸਿੰਘ ਬਾਜਵਾ ਨੇ ਦਸਿਆ ਕਿ ਨੇੜਲੇ ਪਵਾਰਾ ਪਿੰਡ ਦੀਆਂ ਦੋ ਔਰਤਾਂ, ਜੋ ਸਵੇਰ ਦੀ ਸੈਰ ਲਈ ਅਪਣੇ ਘਰਾਂ ਤੋਂ ਨਿਕਲੀਆਂ ਸਨ, ਰੇਲਵੇ ਫਾਟਕ ਨੇੜੇ ਰੇਲਵੇ ਲਾਈਨ ਪਾਰ ਕਰ ਰਹੀਆਂ ਸਨ ਅਤੇ ਰੇਲ ਗੱਡੀ ਅਚਾਨਕ ਨੇੜੇ ਆਈ ਅਤੇ ਰੇਲ ਗੱਡੀ ਦੀ ਲਪੇਟ ’ਚ ਆ ਗਈਆਂ।

ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।  ਉਨ੍ਹਾਂ ਦੀ ਪਛਾਣ ਪਵਾਰਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਦੀ ਪਤਨੀ ਰੇਖਾ ਚਿੱਬ (50) ਅਤੇ ਉਨ੍ਹਾਂ ਦੀ ਧੀ ਹਰਸ਼ਿਤਾ (20) ਵਜੋਂ ਹੋਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਅਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਦਿਆਂ ਲਾਸ਼ਾ ਦਾ ਪੋਸਟਮਾਰਟਮ ਕਰਵਾਇਆ ਅਤੇ ਪਰਵਾਰਾਂ ਨੂੰ ਸੌਂਪ ਦਿਤੀਆਂ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement