
ਸੂਬਾ ਸਰਕਾਰ ਨੇ ਅੱਜ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਸਥਾਪਤ ਕੀਤੀ ਜਾਣ ਵਾਲੀ ਬਾਗ਼ਬਾਨੀ ਦੀ ਉੱਚ ਦਰਜੇ ਦੀ ਪੋਸਟ ਗ੍ਰੈਜੂਏਟ ਸੰਸਥਾ ਲਈ ਅੰਮ੍ਰਿਤਸਰ ਦੇ ਪਿੰਡ ਧੌਲ ਕਲਾਂ ਵਿਚ
ਚੰਡੀਗੜ੍ਹ, 14 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੂਬਾ ਸਰਕਾਰ ਨੇ ਅੱਜ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਸਥਾਪਤ ਕੀਤੀ ਜਾਣ ਵਾਲੀ ਬਾਗ਼ਬਾਨੀ ਦੀ ਉੱਚ ਦਰਜੇ ਦੀ ਪੋਸਟ ਗ੍ਰੈਜੂਏਟ ਸੰਸਥਾ ਲਈ ਅੰਮ੍ਰਿਤਸਰ ਦੇ ਪਿੰਡ ਧੌਲ ਕਲਾਂ ਵਿਚ 10 ਏਕੜ ਜ਼ਮੀਨ ਅਲਾਟ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿਤੀ ਹੈ।
ਇਸ ਤਜਵੀਜ਼ਤ ਸੰਸਥਾ ਲਈ ਜ਼ਮੀਨ ਦੀ ਸ਼ਨਾਖ਼ਤ ਕਰਨ ਅਤੇ ਅੰਤਮ ਰੂਪ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬਾਗ਼ਬਾਨੀ ਵਿਭਾਗ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿਤੀ। ਇਹ ਸੰਸਥਾ ਸਥਾਪਤ ਕਰਨ ਦਾ ਐਲਾਨ ਕੇਂਦਰੀ ਵਿਤ ਮੰਤਰੀ ਅਰੁਣ ਜੇਤਲੀ ਨੇ ਕੀਤਾ ਸੀ। ਬਾਗ਼ਬਾਨੀ ਵਿਭਾਗ ਨੇ ਮੀਟਿੰਗ ਵਿਚ ਦਸਿਆ ਕਿ ਸ਼ਨਾਖ਼ਤ ਕੀਤੀ ਜ਼ਮੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਰਾਮ ਤੀਰਥ ਦਰਮਿਆਨ ਇਲਾਕੇ ਵਿਚ ਸਥਿਤ ਹੈ।
ਮੀਟਿੰਗ ਮਗਰੋਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਬਾਗ਼ਬਾਨੀ ਦੀ ਖੋਜ ਲਈ ਹੋਰ 100 ਏਕੜ ਜ਼ਮੀਨ ਦੀ ਸ਼ਨਾਖ਼ਤ ਪਹਿਲਾਂ ਹੀ ਦਸੰਬਰ, 2015 ਵਿਚ ਅਟਾਰੀ ਵਿਖੇ ਕੀਤੀ ਜਾ ਚੁੱਕੀ ਹੈ। ਹੁਣ ਵਾਧੂ ਜ਼ਮੀਨ ਦੀ ਸ਼ਨਾਖ਼ਤ ਵਿਦਿਅਕ ਸੰਸਥਾ ਨੂੰ ਵਿਕਸਤ ਕਰਨ ਵਜੋਂ ਵਰਤਣ ਲਈ ਕੀਤੀ ਗਈ ਹੈ।