
ਗ਼ੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਿੱਟ ਦਾ ਡਰਾਮਾ ਕਰਨ ਦੀ ਥਾਂ ਮਾਈਨਿੰਗ ਡਿਪਾਰਟਮੈਂਟ ਵੱਲੋਂ ਭੇਜੀ ਰਿਪੋਰਟ ਵਿੱਚ ਸ਼ਾਮਿਲ ਨਾਮ ਨਸ਼ਰ ਕਰਨ ਕੈਪਟਨ- ਹਰਪਾਲ ਚੀਮਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਵੱਲੋਂ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਸਬੰਧੀ ਸਿੱਟ ਬਣਾਉਣ ਨੂੰ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਗੈਰਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਾਂਗਰਸੀ, ਅਕਾਲੀ ਆਗੂਆਂ ਨੂੰ ਬਚਾਉਣ ਲਈ ਅਜਿਹੇ ਡਰਾਮੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ।
Captain Amrinder Singh
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਜਿਹੇ ਡਰਾਮੇ ਕਰਨ ਦੀ ਬਜਾਏ ਪਿਛਲੇ ਸਮੇਂ ਮਾਈਨਿੰਗ ਡਿਪਾਰਟਮੈਂਟ ਵੱਲੋਂ ਇਸ ਸਬੰਧੀ ਭੇਜੀ ਗਈ ਰਿਪੋਰਟ ਵਿੱਚ ਸ਼ਾਮਲ ਲੋਕਾਂ ਦੇ ਨਾਮ ਨਸ਼ਰ ਕਰਨ। ਕੈਪਟਨ ਅਮਰਿੰਦਰ ਸਿੰਘ ਵਿਭਾਗ ਵੱਲੋਂ ਭੇਜੀ ਗਈ ਰਿਪੋਰਟ ਵਿੱਚ ਜਿਨ੍ਹਾਂ ਦੇ ਨਾਮ ਸ਼ਾਮਲ ਹਨ ਉਨ੍ਹਾਂ ਨੂੰ ਬਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਨ।
Illigal Minning
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਗੈਰਕਾਨੂੰਨੀ ਮਾਈਨਿੰਗ ਰੋਕਣ ਦੇ ਲਈ ਇਕ ਕਾਰਪੋਰੇਸ਼ਨ ਬਣਾਉਣਗੇ, ਪ੍ਰੰਤੂ ਹੁਣ ਸੱਤਾ ਵਿੱਚ ਆਇਆ ਨੂੰ 4 ਸਾਲ ਬੀਤ ਚੁੱਕੇ ਹਨ ਕੈਪਟਨ ਅਜੇ ਤੱਕ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਮਾਈਨਿੰਗ ਮਾਫੀਆ ਵੱਲੋਂ ਉਨ੍ਹਾਂ ਨੂੰ ਮੋਟੀਆਂ ਰਕਮਾਂ ਦਿੱਤੀਆਂ ਜਾਂਦੀਆਂ ਸਨ, ਉਹ ਹਿੱਸਾ ਪੱਤੀ ਹੁਣ ਕੈਪਟਨ ਅਮਰਿੰਦਰ ਸਿੰਘ ਲੈ ਰਹੇ ਹਨ।
Congress, Akali Dal
ਉਨ੍ਹਾਂ ਕਿਹਾ ਕਿ ਸੂਬੇ ਦੇ ਬੇਸ਼ਕੀਮਤੀ ਸਰੋਤਾਂ ਨੂੰ ਲੁੱਟਣ ਲਈ ਅਕਾਲੀ ਦਲ ਅਤੇ ਕਾਂਗਰਸੀ ਬਰਾਬਰ ਦੇ ਜ਼ਿੰਮੇਵਾਰ ਹਨ, ਜਿਨ੍ਹਾਂ ਨੂੰ ਪੰਜਾਬ ਨਾਲ ਕੋਈ ਲਗਾਓ ਨਹੀਂ, ਸਿਰਫ ਆਪਣੀਆਂ ਜੇਬਾਂ ਭਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਹੀ ਕਾਰਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ, ਇਹ ਹੀ ਕੈਪਟਨ ਦੀ ਉਨ੍ਹਾਂ ਨਾਲ ਮਿਲੀ ਭੁਗਤ ਦਾ ਸਬੂਤ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਮੀਡੀਆ ਵਿੱਚ ਵੱਡੀ ਪੱਧਰ ਉਤੇ ਪੰਜਾਬ ਵਿਚ ਚੱਲ ਰਹੀ ਨਜਾਇਜ਼ ਮਾਈਨਿੰਗ ਦੀਆਂ ਖਬਰਾਂ ਆ ਰਹੀਆਂ ਹਨ
captain Amarinder singh
ਪ੍ਰੰਤੂ ਕੈਪਟਨ ਆਪਣੇ ਸ਼ਾਹੀ ਫਾਰਮ ਹਾਊਸ ਵਿੱਚ ਅਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਦੀ ਸੁਰੱਖਿਆ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚੋਂ ਹਰ ਤਰ੍ਹਾਂ ਦਾ ਮਾਫੀਆ ਖਤਮ ਕਰਨ ਦਾ ਵਾਅਦਾ ਕਰਨ ਵਾਲੇ ਕੈਪਟਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਦਲਾਂ ਵੱਲੋਂ ਚਲਾਏ ਜਾ ਰਹੇ 'ਭ੍ਰਿਸ਼ਟਾਚਾਰ ਮਾਡਲ' ਨੂੰ ਅਪਣਾ ਕੇ ਕੈਪਟਨ ਨੇ ਉਸੇ ਮਾਫੀਆ ਨੂੰ ਅੱਗੇ ਚਲਾਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਜੀ ਹੱਥ ਵਿੱਚ ਫੜ੍ਹਕੇ ਲੋਕਾਂ ਨਾਲ ਵਾਅਦੇ ਕੀਤੇ ਸਨ, ਪਰ ਹੁਣ ਉਨ੍ਹਾਂ ਵਾਦਿਆਂ ਤੋਂ ਮੁਕਰਕੇ ਲੋਕਾਂ ਪੰਜਾਬੀਆਂ ਨਾਲ ਧ੍ਰੋਹ ਕੀਤਾ ਹੈ।