ਸੀ.ਈ.ਓ. ਡਾ. ਰਾਜੂ ਵੱਲੋਂ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ
Published : Apr 6, 2021, 4:31 pm IST
Updated : Apr 6, 2021, 4:31 pm IST
SHARE ARTICLE
CEO Punjab Dr. Karuna Raju
CEO Punjab Dr. Karuna Raju

ਮੁੱਖ ਚੋਣ ਅਧਿਕਾਰੀ ਨੇ 22 ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰਾਂ ਅਤੇ ਚੋਣ ਕਾਨੂੰਗੋਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ: ਸੂਬੇ ਵਿੱਚ ਅਗਲੇ ਸਾਲ ਦੀ ਸ਼ੁਰੂਆਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਚੋਣ ਅਧਿਕਾਰੀਆਂ ਨੂੰ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਅੱਜ ਗੂਗਲ ਮੀਟ ਰਾਹੀਂ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਦੇ ਚੋਣ ਤਹਿਸੀਲਦਾਰਾਂ ਅਤੇ ਚੋਣ ਕਾਨੂੰਗੋਆਂ ਨਾਲ ਮੀਟਿੰਗ ਕੀਤੀ ਗਈ।

 CEO Dr. RajuCEO Dr. Karuna Raju

ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੇ ਸ਼ੁਰੂ ਵਿਚ ਹੋਣੀਆਂ ਹਨ ਅਤੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਸੂਚੀ ਦੀ ਨਿਰੰਤਰ ਅਪਡੇਟ ਲਈ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਮੌਜੂਦਾ ਮਹਾਂਮਾਰੀ ਦੌਰਾਨ ਤਕਨਾਲੋਜੀ ਇੱਕ ਅਹਿਮ ਭੂਮਿਕਾ ਅਦਾ ਕਰਦੀ ਹੈ ਅਤੇ ਇਸ ਨਾਲ ਮੋਬਾਈਲ ਐਪਲੀਕੇਸ਼ਨਾਂ ਦੀ ਭੂਮਿਕਾ ਕਈ ਗੁਣਾ ਵੱਧ ਜਾਂਦੀ ਹੈ। ਉਹਨਾਂ ਸਾਰੇ ਅਧਿਕਾਰੀਆਂ ਨੂੰ ਮੋਬਾਈਲ ਐਪਲੀਕੇਸ਼ਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਹਦਾਇਤ ਕੀਤੀ। ਇਹਨਾਂ ਐਪਸ ਵਿੱਚ ਮੁੱਖ ਤੌਰ 'ਤੇ ਆਮ ਲੋਕਾਂ ਲਈ ਵੋਟਰ ਹੈਲਪਲਾਈਨ ਐਪ, ਅਪੰਗ ਵਿਅਕਤੀਆਂ ਲਈ ਪੀਡਬਲਯੂਡੀ ਐਪ, ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓਜ਼) ਲਈ ਗਰੁਡ ਐਪ ਸ਼ਾਮਲ ਹੈ।

Punjab ElectionsPunjab Elections

ਸੀ.ਈ.ਓ., ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਵਿਕੇਂਦਰੀਕਰਣ ਪਹੁੰਚ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਵਿੱਚ ਸਹਾਇਕ ਹੁੰਦੀ ਹੈ। ਉਹਨਾਂ ਅਧਿਕਾਰੀਆਂ ਨੂੰ ਸਾਰੇ ਪੋਲਿੰਗ ਬੂਥਾਂ ਦੀ ਖੁਦ ਤਸਦੀਕ ਕਰਨ ਅਤੇ ਕੋਵਿਡ -19 ਸਥਿਤੀ ਦੇ ਮੱਦੇਨਜ਼ਰ ਵਧੇਰੇ ਸਥਾਨਾਂ ਦਾ ਸੁਝਾਅ ਦੇਣ ਅਤੇ ਸਾਰੇ ਢੁੱਕਵੇਂ ਅੰਕੜਿਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ।

Election Commission to hold a press conference at 4:30 pm todayElection Commission 

ਵਧੀਕ ਸੀ.ਈ.ਓ., ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ. ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਅਪੰਗ ਵਿਅਕਤੀਆਂ ਲਈ ਮੋਬਾਈਲ ਐਪਲੀਕੇਸ਼ਨਾਂ ਖਾਸ ਕਰਕੇ ਪੀ.ਡਬਲਯੂ.ਡੀ ਐਪ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ। ਭਾਰਤੀ ਚੋਣ ਕਮਿਸ਼ਨ ਦੀ ਨਵੀਂ ਪਹਿਲਕਦਮੀ ‘ਹੈਲੋ ਵੋਟਰਸ’ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਜ਼ਿਲ੍ਹਾ ਸਵੀਪ ਆਈਕਾਨ 'ਹੈਲੋ ਵੋਟਰਾਂ' ਲਈ ਛੋਟੇ ਆਡੀਓ ਕਲਿੱਪ ਤਿਆਰ ਕਰਨਗੇ।

CEO Punjab CEO Punjab

ਫੀਲਡ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਉਟਰੀਚ ਗਤੀਵਿਧੀਆਂ ਲਈ ਬਿਹਤਰ ਢੰਗ ਨਾਲ ਤਕਨਾਲੋਜੀ ਦੀ ਵਰਤੋਂ ਕਰਨ। ਪੀਡਬਲਯੂਡੀਜ਼, ਟ੍ਰਾਂਸਜੈਂਡਰ, ਨੌਜਵਾਨਾਂ ਆਦਿ ਲਈ ਵਰਗ ਅਨੁਸਾਰ ਗੂਗਲ ਮੀਟਸ ਅਤੇ ਵੈਬਿਨਾਰਾਂ ਦਾ ਸੁਝਾਅ ਦਿੱਤਾ ਗਿਆ। ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਕੇ ਜਾਣਕਾਰੀ ਦਾ ਪ੍ਰਚਾਰ ਕਰਨ ਅਤੇ ਟੀਚਾਗਤ ਵੋਟਰਾਂ ਖਾਸ ਕਰਕੇ ਨੌਜਵਾਨਾਂ ਦਰਮਿਆਨ ਚੋਣ ਸਬੰਧੀ ਜਾਗਰੂਕਤਾ ਪੈਦਾ ਕਰਨ।

Dr. S. Karuna RajuDr. Karuna Raju

ਨਾਗਰਿਕ ਵੋਟਰ ਸੂਚੀ ਵਿਚ ਨਾਮ ਦਰਜ ਕਰਾਉਣ, ਸੋਧ ਕਰਨ ਜਾਂ ਨਾਮ ਹਟਾਉਣ ਵਰਗੀਆਂ ਸੇਵਾਵਾਂ ਲੈਣ ਲਈ ਡੀਸੀ ਦਫ਼ਤਰ, ਚੋਣ ਰਜਿਸਟ੍ਰੇਸ਼ਨ ਦਫ਼ਤਰ ਜਾਂ ਸਬੰਧਤ ਬੂਥ ਲੈਵਲ ਅਫਸਰ (ਬੀ.ਐਲ.ਓ.) ਨਾਲ ਸੰਪਰਕ ਕਰਕੇ ਫਾਰਮ ਭਰ ਸਕਦੇ ਹਨ। ਇਸ ਤੋਂ ਇਲਾਵਾ ਇਹ ਸੇਵਾਵਾਂ ਵੈਬਸਾਈਟ http://www.voterportal.eci.gov.in ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ‘ਤੇ ਆਨਲਾਈਨ ਉਪਲਬਧ ਹਨ।                                         

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement