ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਪੰਜਾ ਸਾਹਿਬ ਪਾਕਿਸਤਾਨ ਜਾ ਰਹੇ ਜਥੇ ਲਈ ਖ਼ਾਸ ਹਦਾਇਤ 
Published : Apr 6, 2021, 5:46 pm IST
Updated : Apr 6, 2021, 5:46 pm IST
SHARE ARTICLE
 File Photo
File Photo

ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ

ਅੰਮ੍ਰਿਤਸਰ : ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ।

panja sahibPanja sahib

ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਵੀ ਸਿਹਤ ਮਹਿਕਮੇ ਵੱਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ 9:30 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ

CoronaCorona

ਜੋ ਸ਼ਰਧਾਲੂਆਂ ਲਈ ਬਿਲਕੁਲ ਫ਼ਰੀ ਹੋਵੇਗਾ। ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਉਕਤ ਤਾਰੀਕ ਅਨੁਸਾਰ ਪੁੱਜ ਸਕਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 72 ਘੰਟੇ ਪਹਿਲਾਂ ਤੱਕ ਕੋਰੋਨਾ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement